ਅੰਮ੍ਰਿਤਸਰ, 19 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ 22 ਨਵੰਬਰ ਦਿਨ ਐਤਵਾਰ ਨੂੰ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ।
ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿਰਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਸਿੱਖ ਗੁਰੂ ਸਾਹਿਬਾਨ, ਭਗਤ ਸਾਹਿਬਾਨ ਤੇ ਸ਼ਹੀਦਾਂ ਦੇ ਦਿਹਾੜੇ ਸ਼ਰਧਾ-ਭਾਵਨਾ ਨਾਲ ਮਨਾਉਂਦੀ ਹੈ।ਇਸੇ ਕੜੀ ਤਹਿਤ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪੂਰੀ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 22 ਨਵੰਬਰ ਨੂੰ ਸਵੇਰੇ 9:30 ਵਜੇ ਪੈਣਗੇ ਉਪਰੰਤ ਦੀਵਾਨ ਸੱਜਣਗੇ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਪਰਿਵਾਰਾਂ ਸਮੇਤ ਗੁਰੂ-ਘਰ ਹਾਜ਼ਰੀਆਂ ਭਰ ਕੇ ਜੀਵਨ ਸਫ਼ਲਾ ਕਰਨ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ
ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …
Punjab Post Daily Online Newspaper & Print Media