Thursday, April 30, 2026

ਖ਼ਾਲਸਾ ਕਾਲਜ਼ ਮੈਨੇਜ਼ਮੈਂਟ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਅਲੌਕਿਕ ਨਗਰ ਕੀਰਤਨ 24 ਨੂੰ

Rajinder Mohan Chhina
ਅੰਮ੍ਰਿਤਸਰ, 19 ਨਵੰਬਰ (ਸੁਖਬੀਰ ਖੁਰਮਨੀਆ, ਪ੍ਰੀਤਮ ਸਿੰਘ) – ਇਤਿਹਾਸਕ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਸਿੱਖਾਂ ਦੇ ਪਹਿਲੇ ਗੁਰੂ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 547ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਵਿਸ਼ਾਲ ਅਲੌਕਿਕ ਨਗਰ ਕੀਰਤਨ 24 ਨਵੰਬਰ ਦਿਨ ਮੰਗਲਵਾਰ ਨੂੰ ਸਵੇਰੇ 7:30 ਵਜੇ ਸ਼ਰਧਾ ਤੇ ਉਤਸ਼ਾਹ ਨਾਲ ਸਜਾਇਆ ਜਾ ਰਿਹਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਹੇਠ ਸਜਾਏ ਜਾਣ ਵਾਲੇ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਦੁਆਰਾ ਕੀਤੀ ਜਾਵੇਗੀ।
ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਕੀਰਤਨ ਵਿੱਚ ਖ਼ਾਲਸਾ ਕਾਲਜ ਮੈਨੇਜ਼ਮੈਂਟ ਦੇ ਸਮੂਹ ਅਹੁਦੇਦਾਰਾਂ ਤੋਂ ਇਲਾਵਾ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਦੇ ਸਮੂਹ ਵਿਦਿਅਕ ਅਦਾਰਿਆਂ ਦੇ ਪ੍ਰਿੰਸੀਪਲਜ਼, ਸਟਾਫ਼ ਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਹਾਜ਼ਰੀ ਲਗਵਾਉਣਗੇ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਵਿੱਚ ਸ਼ਾਮਿਲ ਵਿਦਿਆਰਥੀਆਂ ਵੱਲੋਂ ਗਤਕਾ, ਰਵਾਇਤੀ ਬੈਂਡ, ਗੁਰਬਾਣੀ ਸ਼ਬਦ ਦਾ ਉਚਾਰਣ ਕੀਤਾ ਜਾਵੇਗਾ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਕਿ ਖ਼ਾਲਸਾ ਕਾਲਜ ਸਥਿਤ ਗੁਰਦੁਆਰਾ ਸਾਹਿਬ ਤੋਂ ਅਰਦਾਸ ਉਪਰੰਤ ਨਗਰ ਕੀਰਤਨ ਰਵਾਨਾ ਹੁੰਦਾ ਹੋਇਆ ਸ਼ਹਿਰ ਦੇ ਪੁਤਲੀਘਰ ਚੌਂਕ, ਰੇਲਵੇ ਸਟੇਸ਼ਨ, ਭੰਡਾਰੀ ਪੁਲ ਅਤੇ ਹਾਲ ਗੇਟ ਤੋਂ ਹੁੰਦਾ ਹੋਇਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਮਾਪਤ ਹੋਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੀ ਪ੍ਰਕਰਮਾ ਕਰਨ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਹਜ਼ੂਰੀ ਵਿੱਚ ਸਰਬੱਤ ਦੇ ਭਲੇ ਅਤੇ ਖ਼ਾਲਸਾ ਕਾਲਜ ਸੰਸਥਾ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਜਾਵੇਗੀ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply