Saturday, September 12, 2026

ਬਾਬਾ ਮੋਨੀ ਜੀ ਮਹਾਰਾਜ ਕਾਲਜ ਆਫ਼ ਨਰਸਿੰਗ ਦਾ ਨਤੀਜਾ ਸ਼ਾਨਦਾਰ

PPN2011201501

ਬਠਿੰਡਾ, 20 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵਲੋਂ ਬੀਤੇ ਦਿਨੀ ਐਲਾਨੇ ਨਤੀਜਿਆਂ ਵਿਚੋਂ ਸਥਾਨਕ ਬਾਬਾ ਮੋਨੀ ਜੀ ਮਹਾਰਾਜ ਕਾਲਜ ਆਫ਼ ਨਰਸਿੰਗ ਦਾ ਨਤੀਜਾ ਸ਼ਾਨਦਾਰ ਰਿਹਾ।ਬੀ.ਐਸ.ਸੀ ਭਾਗ ਚੌਥਾ ਦੀ ਵਿਦਿਆਰਥਣ ਗੁਰਵਿੰਦਰ ਕੌਰ ਪੁੱਤਰੀ ਰਘਵੀਰ ਸਿੰਘ ਨੇ ਪਹਿਲਾ, ਗੁਰਪ੍ਰੀਤ ਕੌਰ ਪੁੱਤਰੀ ਸੁਖਦੇਵ ਸਿੰਘ ਨੇ ਦੂਜਾ ਅਤੇ ਕਰਮਜੀਤ ਕੌਰ ਪੁੱਤਰੀ ਗੁਰਮੇਲ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਸੰਸਥਾ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ।ਕਾਲਜ਼ ਦੇ ਪ੍ਰਿੰਸੀਪਲ ਭਾਗਿਆ ਲਛਮੀ ਅਤੇ ਨੀਬੂ ਜੀ ਫਿਲਿਪ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵਿਦਿਆਰਥੀਆਂ ਨੇ ਫਸਟ ਡਵੀਜ਼ਨ ਵਿਚ ਪਾਸ ਹੋਏ।ਇਸ ਮੌਕੇ ‘ਤੇ ਕਾਲਜ ਦੇ ਡਾਇਰੈਕਟਰ ਕੇਸਰ ਸਿੰਘ ਧਲੇਵਾ ਮੈਨੇਜਿੰਗ ਡਾਇਰੈਕਟਰ ਲਖਵੀਰ ਸਿੰਘ ਸਿੱਧੂ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧਾਈ ਦਿੰਦਿਆਂ ਅੱਗੇ ਤੋਂ ਵੀ ਇਸ ਤਰ੍ਹਾਂ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ ਇਸ ਮੌਕੇ ਉਨ੍ਹਾਂ ਦੇ ਨਾਲ ਸਟਾਫ਼ ਮੇਂਬਰ ਪੁਸ਼ਵਿੰਦਰ ਕੌਰ, ਮਨਦੀਪ ਕੌਰ, ਕਮਲਜੀਤ ਕੌਰ, ਅਮਨਦੀਪ ਕੌਰ, ਜੈਸਮੀਨ ਕੌਰ ਅਤੇ ਅਮਨਪ੍ਰੀਤ ਕੌਰ ਹਾਜ਼ਰ ਸਨ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply