Friday, March 6, 2026

ਸ਼ੇਰਗੜ੍ਹ ਚੀਮਾ ਵਿਖੇ ਦੋ ਦੁਕਾਨਾਂ ਵਿਚ ਲੱਗੀ ਅੱਗ – ਲੱਖਾਂ ਦਾ ਸਮਾਨ ਹੋਇਆ ਸੁਆਹ

PPN2011201506

ਸੰਦੌੜ, 20 ਨਵੰਬਰ (ਹਰਮਿੰਦਰ ਸਿੰਘ ਭੱਟ)- ਪਿੰਡ ਸ਼ੇਰਗੜ੍ਹ ਚੀਮਾ ਵਿਖੇ ਬੀਤੀ ਰਾਤ ਦੋ ਦੁਕਾਨਾਂ ਵਿਚ ਲੱਗੀ ਅੱਗ ਕਾਰਨ ਲੱਖਾਂ ਰੁਪਏ ਦਾ ਸਮਾਨ ਸੜ ਕੇ ਸਵਾਹ ਹੋ ਗਿਆ ਹੈ,ਜਦਕਿ ਅੱਗ ਬੁਝਾ ਰਹੇ ਤਿੰਨ ਨੌਜਵਾਨ ਵੀ ਅੱਗ ਦੀ ਲਪੇਟ ਵਿਚ ਆ ਕੇ ਜ਼ਖਮੀ ਹੋ ਗਏ।ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਪਿੰਡ ਸ਼ੇਰਗੜ੍ਹ ਚੀਮਾ ਦੇ ਬੱਸ ਸਟੈਂਡ ਨਜ਼ਦੀਕ ਬਣੀ ਇੱਕ ਦੁਕਾਨ ਵਿਚ ਸ਼ਾਟ ਸਰਕਟ ਨਾਲ ਅੱਗ ਲੱਗ ਗਈ ਜਿਸ ਕਾਰਨ ਦੁਕਾਨ ਵਿਚ ਪਏ ਸਮਾਨ ਨੂੰ ਅੱਗ ਲੱਗ ਗਈ ਅਤੇ ਦੁਕਾਨ ਵਿਚ ਪਿਆ ਸਿਲੰਡਰ ਵੀ ਅੱਗ ਦੀ ਲਪੇਟ ਵਿਚ ਆਉਣ ਕਰ ਕੇ ਹੋਏ ਜ਼ੋਰਦਾਰ ਧਮਾਕੇ ਨਾਲ ਦੁਕਾਨ ਦੀ ਛੱਤ ਉੱਡ ਗਈ ਅਤੇ ਨਾਲ ਦੀ ਟਾਇਰ ਪੈਂਚਰ ਵਾਲੀ ਦੁਕਾਨ ਨੂੰ ਵੀ ਅੱਗ ਨੇ ਆਪਣੀ ਲਪੇਟ ਵਿਚ ਲੈ ਲਿਆ।ਅੱਗ ਲੱਗਣ ਦੀ ਘਟਨਾ ਦਾ ਪਤਾ ਲੱਗਦਿਆਂ ਹੀ ਵੱਡੀ ਗਿਣਤੀ ਵਿਚ ਲੋਕਾਂ ਨੇ ਪਹੁੰਚ ਕੇ ਅੱਗ ਬੁਝਾਉਣ ਦਾ ਯਤਨ ਕੀਤਾ ਉਪਰੰਤ ਫਾਇਰ ਗ੍ਰੇਡ ਦੀ ਗੱਡੀ ਨੇ ਮੌਕੇ ਤੇ ਪੁੱਜ ਕੇ ਅੱਗ ਨੂੰ ਬੁਝਾਇਆ।ਉੱਧਰ ਦੁਕਾਨ ਦੇ ਮਾਲਕ ਗੁਰਮੀਤ ਸਿੰਘ ਵਾਸੀ ਚੀਮਾ ਨੇ ਦੱਸਿਆ ਕਿ ਉਸ ਦਾ ਕਰੀਬ ਤਿੰਨ ਲੱਖ ਤੋਂ ਜ਼ਿਆਦਾ ਦਾ ਨੁਕਸਾਨ ਹੋ ਗਿਆ ਹੈ ਜਦਕਿ ਦੂਸਰੇ ਦੁਕਾਨਦਾਰ ਮਲਕੀਤ ਸਿੰਘ ਦਾ ਵੀ ਇੱਕ ਲੱਖ ਰੁਪਏ ਦੇ ਨੁਕਸਾਨ ਦਾ ਅਨੁਮਾਨ ਹੈ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply