Sunday, October 6, 2024

ਰਣੀਕੇ ਦੇ ਗ੍ਰਹਿ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਏ

PPN2011201523

ਛੇਹਰਟਾ, 20 ਨਵੰਬਰ (ਸੁਖਬੀਰ ਖੁਰਮਨੀਆ)- ਪੰਜਾਬ ਦੇ ਕੈਬਨਿਟ ਮੰਤਰੀ ਗੁਲਜਾਰ ਸਿੰਘ ਰਣੀਕੇ ਦੇ ਵਲੋਂ ਹਰ ਸਾਲ ਦੀ ਤਰ੍ਹਾਂ ਆਪਣੇ ਅਟਾਰੀ ਹਲਕੇ ਦੀਆਂ ਸੰਗਤਾਂ ਨੂੰ ਗੁਰੂ ਘਰ ਦੇ ਨਾਲ ਜੋੜਣ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋ ਰਹੀ ਬੇਅਦਬੀ ਕਾਰਨ ਪੰਜਾਬ ਦੇ ਮਾਹੌਲ ਨੂੰ ਸ਼ਾਂਤ ਰੱਖਣ ਵਾਸਤੇ ਆਪਣੇ ਜੱਦੀ ਗ੍ਰਹਿ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ।ਅਟਾਰੀ ਹਲਕੇ ਦੇ ਵੱਖ ਵੱਖ ਪਿੰਡਾਂ ਤੋਂ ਮੋਹਤਵਾਰਾਂ ਨੇ ਉੱਚੇਚੇ ਤੌਰ ‘ਤੇ ਸ਼ਿਰਕਤ ਕੀਤੀ।ਧਾਰਮਿਕ ਦੀਵਾਨ ਵਿੱਚ ਸਿੱਖ ਪੰਥ ਦੇ ਮਹਾਨ ਢਾਡੀ, ਰਾਗੀ ਤੇ ਕਵੀਸ਼ਰੀ ਜੱਥਿਆਂ ਦੇ ਵਲੋਂ ਗੁਰੂ ਜੱਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਇਸ ਦੌਰਾਨ ਜਥੇਦਾਰ ਗੁਲਜਾਰ ਸਿੰਘ ਰਣੀਕੇ ਦੇ ਬੇਟੇ ਐਸ.ਜੀ.ਪੀ.ਸੀ ਮੈਂਬਰ ਗੁਰਿੰਦਰਪਾਲ ਸਿੰਘ ਲਾਲੀ ਰਣੀਕੇ ਦੇ ਫਰਜੰਦ ਕੰਵਰਵੀਰ ਸਿੰਘ ਰਣੀਕੇ ਦਾ ਜਨਮ ਦਿਨ ਵੀ ਬੜੇ ਸਾਦੇ ਢੰਗ ਨਾਲ ਗੁਰੂ ਆਸ਼ੇ ਅਨੁਸਾਰ ਮਨਾਇਆ ਗਿਆ ।ਇਸ ਮੋਕੇੇ ਸੰਗਤਾਂ ਨੂੰ ਸੰਬੌਧਨ ਕਰਦਿਆਂ ਗੁਲਜਾਰ ਸਿੰਘ ਰਣੀਕੇ ਨੇ ਕਿਹਾ ਕਿ ਉਹ ਗੁਰੂ ਦੇ ਆਸ਼ੀਰਵਾਦ ਨਾਲ ਸੱਤਾ ਦੇ ਗਲੀਆਰੇ ਵਿਚ ਪਹੁੰਚਣ ਵਿਚ ਕਾਮਯਾਬ ਹੋਏ ਹਨ। ਉਨਾਂ ਕਿਹਾ ਕਿ ਜੋ ਲੋਕ ਆਪਣੇ ਗੁਰੂ ਤੋਂ ਬੇਮੁੱਖ ਹੋ ਜਾਂਦੇ ਹਨ ਉਹ ਗੁਰੂ ਦੀਆਂ ਨਿਯਾਮਤਾਂ ਦਾ ਬਹੁਤੀ ਦੇਰ ਨਿੱਘ ਨਹੀ ਮਾਣ ਸਕਦੇ।ਇਸ ਮੋਕੇ ਰਣੀਕੇ ਪਰਿਵਾਰ ਨੇ ਆਪਣੇ ਹੱਥੀਂ ਤਿਆਰ ਕਰਕੇ ਗੁਰੂ ਕੇ ਅਤੁੱਟ ਲੰਗਰ ਵਰਤਾਏ ਤੇ ਆਏ ਹੋਏ ਸ਼ਰਧਾਲੂਆਂ ਦੇ ਜੋੜੇ ਸਾਫ ਕਰਨ ਦੀ ਸੇਵਾ ਨਿਭਾਈ।ਇਸ ਮੋਕੇ ਐਸ.ਜੀ.ਪੀ.ਸੀ ਮੈਂਬਰ ਗੁਰਿੰਦਰਪਾਲ ਸਿੰਘ ਲਾਲੀ ਰਣੀਕੇ, ਮੈਡਮ ਕੰਵਲਜੀਤ ਕੋਰ ਰਣੀਕੇ, ਹਰਸਿਮਰਨ ਕੋਰ ਰਣੀਕੇ, ਜਸਵਿੰਦਰ ਕੌਰ, ਨਰੇਸ਼ ਕੁਮਾਰ, ਭੁਪਿੰਦਰਪਾਲ ਸਿੰਘ ਰਣੀਕੇ, ਸਵਪਨੀਤ ਕੌਰ ਰਣੀਕੇ, ਅੰਜਨਾ ਸੇਠ, ਸਰਵਣ ਸਿੰਘ, ਚੇਅਰਮੈਨ ਜੈਮਲ ਸਿੰਘ ਵਰਪਾਲ, ਐਸਜੀਪੀਸੀ ਮੈਂਬਰ ਮਗਵਿੰਦਰ ਸਿੰਘ ਖਾਪੜਖੇੜੀ, ਕੋਂਸਲਰ ਓਮ ਪ੍ਰਕਾਸ਼ ਗੱਬਰ, ਚੇਅਰਮੈਨ ਦਰਸ਼ਨ ਸਿੰਘ ਲਹੋਰੀਮੱਲ, ਸਤਬੀਰ ਸੱਤੀ, ਐਡਵੋਕੇਟ ਸੁਖਮਨ ਸਿੰਘ ਰੰਧਾਵਾ, ਐਡਵੋਕੇਟ ਅਮਨਦੀਪ ਸਿੰਘ ਸਿਆਲੀ, ਗੁਰਪ੍ਰੀਤ ਸਿੰਘ ਆਹਲੂਵਾਲੀਆ, ਨਰਿੰਦਰ ਸ਼ਰਮਾ, ਮਨਜੀਤ ਸਿੰਘ ਮੰਡਿਆਲਾ, ਪੂਰਨ ਸਿੰਘ ਸਰਪੰਚ ਲਾਹੋਰੀਮੱਲ, ਪੀਏ ਜਸਬੀਰ ਸਿੰਘ, ਪੀਏ ਪਰਮਦੀਪ ਸਿੰਘ, ਜਸਪਾਲ ਸਿੰਘ ਨੇਸ਼ਟਾ, ਗੁਰਿੰਦਰ ਸਿੰਘ ਬੰਬ, ਮਨਦੀਪ ਸਿੰਘ, ਪੀਏ ਗੁਰਸੇਵਕ ਸਿੰਘ, ਸੋਹਣ ਸਿੰਘ, ਜਸਵਿੰਦਰ ਸਿੰਘ, ਬਲਕਾਰ ਸਿੰਘ ਰਾਜਾਤਾਲ, ਦਿਲਬਾਗ ਸਿੰਘ ਮੰਡਿਆਲਾ, ਹਰਪਾਲ ਸਿੰਘ ਚੱਬਾ, ਅਮਰੀਕ ਸਿੰਘ ਡੱਡੀਆਂ, ਕਾਲਾ ਆਦਿ ਹਾਜਰ ਸਨ।

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …

Leave a Reply