ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਸੀਨੀਅਰ ਸੈਕਸ਼ਨ ਵੱਲੋਂ ‘ਵਿਸ਼ਵ ਪੁਸਤਕ ਦਿਵਸ’ ਮਨਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ ਮੋਬਾਇਲ ਫੋਨ ਅਤੇ ਕੰਪਿਊਟਰ ਯੁੱਗ ਵਿੱਚ ਪੁਸਤਕਾਂ ਪੜ੍ਹਨ ਦੀ ਰੁਚੀ ਤੋਂ ਦੂਰ ਹੋ ਰਹੇ ਵਿਦਿਆਰਥੀਆਂ ਨੂੰ ਪੁਸਤਕਾਂ ਦੇ ਮਹੱਤਵ ਤੋਂ ਜਾਣੂ ਕਰਵਾਉਂਦੇ ਹੋਏ ਇਕ ਦੂਜੇ ਨੂੰ ਤੋਹਫੇ ਦੇ ਰੂਪ ਵਿੱਚ ਪੁਸਤਕ ਭੇਂਟ ਕਰਨ ਲਈ ਉਤਸ਼ਾਹਿਤ ਕੀਤਾ। ਨੌਵੀਂ ਜਮਾਤ ਦੀ ਵਿਦਿਆਰਥਣ ਸ਼ੁਭਕਰਮਨ ਕੌਰ ਨੇ ਆਪਣੇ ਭਾਸ਼ਣ ਰਾਹੀਂ ਚੰਗੀਆਂ ਪੁਸਤਕਾਂ ਪੜ੍ਹਨ ਲਈ ਪ੍ਰੇਰਿਤ ਕੀਤਾ। ਲਾਇਬ੍ਰੇਰੀਅਨ ਸ਼੍ਰੀਮਤੀ ਰਣਜੋਤ ਕੌਰ ਨੇ ਵਿਦਿਆਰਥੀਆਂ ਨੂੰ ਪੁਸਤਕਾਂ ਸੰਬੰਧੀ ਜਾਣਕਾਰੀ ਦਿੰਦੇ ਹੋਏ ਉਹਨਾਂ ਅੰਦਰ ਪੁਸਤਕਾਂ ਪੜ੍ਹਨ ਦੀ ਰੁਚੀ ਜਾਗ੍ਰਿਤ ਕੀਤੀ। ਇਸ ਮੌਕੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸੈਂਟਲ ਖਾਲਸਾ ਯਤੀਮਖਾਨਾ ਲਿਜਾ ਕੇ 250 ਸਾਲ ਪੁਰਾਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਹੱਥ ਲਿਖਤ ਸਰੂਪ ਦੇ ਦਰਸ਼ਨ ਕਰਵਾਏ ਗਏ ਅਤੇ ਪੁਰਾਤਨ ਇਤਿਹਾਸਕ ਵਸਤੂਆਂ ਬਾਰੇ ਜਾਣਕਾਰੀ ਦਿੱਤੀ ਗਈ।
Check Also
ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ
ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …