
ਪਠਾਨਕੋਟ, 20 ਨਵੰਬਰ (ਪ.ਪ) – ਜ਼ਿਲ੍ਹਾ ਸਿੱਖਿਆ ਵਿਭਾਗ ਪਠਾਨਕੋਟ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਕੰਪਲੈਕਸ ਵਿਖੇ ਇੱਕ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ। ਜਿਸ ਵਿੱਚ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਪਵਨ ਕੁਮਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ), ਸਵਤੰਤਰ ਕੁਮਾਰ ਜ਼ਿਲ੍ਹਾ ਸਾਇੰਸ ਸੁਪਰਵਾਈਜਰ, ਉਂਕਾਰ ਸਿੰਘ ਕੋਆਡੀਨੇਟਰ ਐਜੂਸੈਟ, ਪੂਨਮ, ਸ਼ੀਲਤ, ਸਰਵਜੀਤ, ਪੁਸ਼ਪ ਲਤਾ, ਸਿਧਾਰਥ ਚੰਦਰ, ਰੰਜੂ ਨਿਝਾਵਨ, ਹਰਸਿਮਰਨ ਸਿੰਘ, ਰਾਜਨ ਸਿੰਘ ਆਦਿ ਹਾਜ਼ਰ ਸਨ।
ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸੰਬੋਧਨ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਲਈ ਬਹੁਤ ਮਾਣ ਦੀ ਗੱਲ ਹੈ ਕਿ ਇਸ ਜ਼ਿਲ੍ਹੇ ਦੇ ਤਿੰਨ ਵਿਦਿਆਰਥੀਆਂ ਨੇ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਹੋਈਆਂ 44ਵੀਂ ਰਾਜ ਪੱਧਰੀ ਸਾਇੰਸ ਵਿਗਿਆਨ ਪ੍ਰਦਰਸ਼ਨੀ-2015, ਰਾਜ ਪੱਧਰੀ ਇੰਸਪਾਇਰ ਅਵਾਰਡ ਮੁਕਾਬਲੇ ਅਤੇ ਰਾਜ ਪੱਧਰੀ ਕਿਸ਼ੋਰ ਮੇਲੇ ਵਿੱਚ ਜੇਤੂ ਰਹੇ ਹਨ। ਉਨ੍ਹਾਂ ਕਿਹਾ ਕਿ ਇੰਨ੍ਹਾਂ ਵਿਦਿਆਰਥੀਆਂ ਨੇ ਵੱਖ ਵੱਖ ਮੁਕਾਬਲਿਆਂ ਵਿੱਚ ਜੇਤੂ ਰਹਿ ਕੇ ਸੂਬੇ ਅੰਦਰ ਆਪਣੇ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਸਿੱਖਿਆ ਵਿਭਾਗ ਵਧਾਈ ਦਾ ਪਾਤਰ ਹੈ।
ਸ਼੍ਰੀ ਪਵਨ ਕੁਮਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਨੇ ਦੱਸਿਆ ਕਿ 44ਵੀਂ ਰਾਜ ਪੱਧਰੀ ਸਾਇੰਸ ਵਿਗਿਆਨ ਪ੍ਰਦਰਸ਼ਨੀ-2015 ਵਿੱਚ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਬਾਰਵੀਂ ਜਮਾਤ ਦੀ ਕਾਜਲ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਹੀ ਸੂਬਾ ਪੱਧਰੀ ਇੰਸਪਾਇਰ ਅਵਾਰਡ ਮੁਕਾਬਲਿਆਂ ਵਿੱਚ ਰਾਜ ਭਰ ਤੋਂ 31 ਵਿਦਿਆਰਥੀਆਂ ਨੇ ਹਿੱਸਿਆ ਲਿਆ ਸੀ। ਜਿਸ ਵਿਚੋਂ ਸੇਂਟ ਜੋਸਫ਼ ਕਾਨਵੇਂਟ ਸਕੂਲ ਦੇ ਇੰਸਾਫ਼ ਸੇਠੀ ਨੇ ਪਹਿਲਾ ਸਥਾਨ ਅਤੇ ਸੂਬਾ ਪੱਧਰੀ ਕਿਸ਼ੋਰ ਮੇਲੇ ਵਿੱਚ ਸਰਕਾਰੀ ਹਾਈ ਸਕੂਲ ਡੇਹਰੀਵਾਲ ਦੇ ਕਮਲ ਕੁਮਾਰ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜੇਤੂ ਵਿਦਿਆਰਥੀਆਂ ਵਿਚੋਂ ਇੰਸਾਫ਼ ਸੇਠੀ ਅਤੇ ਕਾਜਲ ਦੋਨੇਂ ਹੀ ਵਿਦਿਆਰਥੀ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ।
Check Also
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ
ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …
Punjab Post Daily Online Newspaper & Print Media