ਅਲਗੋਂ ਕੋਠੀ, 21 ਨਵੰਬਰ (ਹਰਦਿਆਲ ਸਿੰਘ ਭੈਣੀ) ਅਕਾਲੀ ਭਾਜਪਾ ਗਠਜੋੜ ਸਰਕਾਰ ਵਲੋਂ ਲੋਕਾਂ ਨੂੰ ਮੁਢਲੀਆਂ ਸੁੱਖ ਸਹੂਲਤਾਂ ਉਪਲੱਬਧ ਕਰਵਾਉਣ ਲਈ ਪਿੰਡਾਂ ਵਿੱਚ ਵਿਕਾਸ ਕਾਰਜ ਪਹਿਲ ਦੇ ਅਧਾਰ ‘ਤੇ ਕਰਵਾਏ ਜਾ ਰਹੇ ਹਨ।ਅਲਗੋਂ ਦੇ ਸ਼ਮਸ਼ਾਨਘਾਟ ਨੂੰ ਜਾਂਦੇ ਕੱਚੇ ਰਸਤੇ ਨੂੰ ਪੱਕਾ ਕਰਵਾਉਣ ਮੌਕੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਰਪੰਚ ਮਨਜੀਤ ਸਿੰਘ ਨੇ ਦੱਸਿਆ ਰਸਤਾ ਪੱਕਾ ਕਰਨ ਦਾ ਜੋ ਕੰਮ ਹੋ ਰਿਹਾ ਹੈ, ਉਹ ਮੁੱਖ ਸੰਸਦੀ ਸਕੱਤਰ ਪ੍ਰੋ: ਵਿਰਸਾ ਸਿੰਘ ਵਲਟੋਹਾ ਦੇ ਯਤਨਾਂ ਸਦਕਾ ਸਰਕਾਰ ਵੱਲੋਂ ਜਾਰੀ ਕੀਤੀ ਗਈ ਗ੍ਰ੍ਰਾਂਟ ਨਾਲ ਹੋ ਰਿਹਾ ਹੈ।ਮਨਜੀਤ ਸਿੰਘ ਨੇ ਕਿਹਾ ਕਿ ਕਿਹਾ ਕਿ ਜਦੋਂ ਤੋਂ ਪ੍ਰੋ. ਵਲਟੋਹਾ ਨੇ ਹਲਕੇ ਦੀ ਵਾਗਰੋਡ ਸੰਭਾਲੀ ਹੈ, ਉਦੋਂ ਤੋਂ ਹੀ ਇਸ ਹਲਕੇ ਦੇ ਪਿੰਡਾਂ ਦੀ ਨੁਹਾਰ ਬਦਲਣ ਦੇ ਉਪਰਾਲੇ ਲਗਾਤਾਰ ਹੋ ਰਹੇ ਹਨ, ਜੋ ਕਿ ਸ਼ਲਾਘਾਯੋਗ ਕਾਰਜ ਹੈ।ਇਸ ਮੌਕੇ ਬਲਵਿੰਦਰ ਸਿੰਘ ਪੰਚ, ਬਲਕਾਰ ਸਿੰਘ ਸਰਪੰਚ ਭੰਡਾਲ, ਗੁਰਜੀਤ ਸਿੰਘ, ਬਾਊ ਰਾਮ, ਗੁਰਚਰਨ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media