Wednesday, November 4, 2026

ਸਰਕਾਰੀ ਹਾਈ ਸਕੂਲ ਮਾੜੀ ਕੰਬੋਕੇ ‘ਚ ਧਾਰਮਿਕ ਮੁਕਾਬਲੇ ਕਰਵਾਏ ਗਏ

PPN2111201504ਭਿੱਖਵਿੰਡ, 21 ਨਵੰਬਰ (ਕੁਲਵਿੰਦਰ ਸਿੰਘ ਕੰਬੋਕੇ) ਅੱਡਾ ਭਿੱਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਮਾੜੀ ਕੰਬੋਕੇ ਸਰਕਾਰੀ ਹਾਈ ਸਕੂਲ ਵਿੱਖੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ ਤੇ ਮੁੱਖ ਅਧਿਆਪਕ ਇੰਜ. ਰੁਪਿੰਦਰਜੀਤ ਸਿੰਘ ਅਤੇ ਚੇਅਰਮੈਨ ਪੰਜਾਬ ਸਿੰਘ ਕੰਬੋਕੇ ਦੀ ਰਹਿਨੁਮਾਈ ਹੇਠ ਧਾਰਮਿਕ ਮੁਕਾਬਲੇ ਵੀ ਕਰਵਾਏ ਗਏ।ਇਸ ਸਮੇਂ ਮਾਸਟਰ ਰੁਪਿੰਦਰਜੀਤ ਸਿੰਘ ਅਤੇ ਪੰਜਾਬ ਸਿੰਘ ਕੰਬੋਕੇ ਨੇ ਮੁਕਾਬਲਿਆਂ ਵਿੱਚ ਅਵੱਲ ਰਹਿਣ ਵਾਲੇ ਬੱਚਿਆਂ ਨੂੰ ਇਨਾਮ ਵੰਡੇ।ਇਸ ਸਮੇਂ ਆਪਣੇ ਸੰਬੋਧਨ ਵਿੱਚ ਉਨਾਂ ਨੇ ਮੁਕਾਬਲਿਆਂ ਦੇ ਜੇਤੂ ਬੱਚਿਆਂ ਨੂੰ ਵਧਾਈ ਦਿੰਦਿਆਂ ਪੜਾਈ ਕਰਨ ਦੇ ਨਾਲ ਨਾਲ ਖੇਡਾਂ ਤੇ ਧਾਰਮਿਕ ਮੁਕਾਬਲਿਆਂ ਵਿੱਚ ਵੀ ਰੂਚੀ ਰੱਖਣ ਲਈ ਪੇ੍ਰਰਿਤ ਕੀਤਾ, ਤਾਂ ਜੋ ਉਹ ਸਕੂਲ ਤੇ ਆਪਣੇ ਮਾਤਾ ਪਿਤਾ ਦਾ ਨਾਮ ਰੋਸ਼ਨ ਕਰ ਸਕਣ।ਇਸ ਸਮੇਂ ਹੋਰਨਾਂ ਤੋਂ ਇਲਾਵਾ ਮਨਜੀਤ ਸਿੰਘ, ਡਾ. ਰਾਮ ਕੁਮਾਰ, ਮੈਡਮ ਜਸਬੀਰ ਕੌਰ, ਸ੍ਰੀਮਤੀ ਸਤਵੰਤ ਕੌਰ, ਮੈਡਮ ਮਨਦੀਪ ਕੌਰ, ਗੁਰਸਾਹਿਬ ਸਿੰਘ ਆਦਿ ਹਾਜ਼ਰ ਸਨ।ਅੱਗੇ ਵੱਧਦੇ ਰਹਿਣ ਲਈ ਉਤਸ਼ਾਹਿਤ ਕੀਤਾ ਗਿਆ।

Check Also

ਸਾਹਿਤਕਾਰ ਡਾ. ਗੁਰਵਿੰਦਰ ਅਮਨ ‘ਸੁਰਜੀਤ ਸਿੰਘ ਜੋਬਨ ਸਿਮ੍ਰਿਤੀ ਰਾਸ਼ਟਰੀ ਸਾਹਿਤ ਗੌਰਵ ਸਨਮਾਨ’ ਨਾਲ ਸਨਮਾਨਿਤ

ਰਾਜਪੁਰਾ/ ਦਿੱਲੀ, 3 ਨਵੰਬਰ  (ਪੰਜਾਬ ਪੋਸਟ ਬਿਊਰੋ) – ਅਹਿੰਦੀ ਭਾਸ਼ੀ ਹਿੰਦੀ ਲੇਖਕ ਸੰਘ ਦਿੱਲੀ, ਸਾਹਿਤ …

Leave a Reply