Tuesday, March 24, 2026

ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ ਦਿੱਲੀ ਕਮੇਟੀ ਵੱਲੋਂ ਲਗਾਈ ਗਈ

PPN2111201505ਨਵੀਂ ਦਿੱਲੀ, 21 ਨਵੰਬਰ (ਅੰਮ੍ਰਿਤ ਲਾਲ ਮੰਨਣ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸ ਦਿਨਾਂ ਤਕ ਚਲਣ ਵਾਲੀ ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ ਦਾ ਅੱਜ ਉਦਘਾਟਨ ਕੀਤਾ ਗਿਆ। ਗੁਰਦੁਆਰਾ ਬੰਗਲਾ ਸਾਹਿਬ ਦੇ ਸਰੋਵਰ ਕੰਡੇ 30 ਨਵੰਬਰ ਤਕ ਚਲਣ ਵਾਲੀ ਉਕਤ ਪ੍ਰਦਰਸ਼ਨੀ ਦੇ ਸ਼ੁਰੂਆਤ ਮੌਕੇ ਗ੍ਰੰਥੀ ਸਿੰਘ ਵੱਲੋਂ ਅਰਦਾਸ ਕਰਨ ਉਪਰੰਤ ਸੰਗਤ ਵਿੱਚ ਮੌਜ਼ੂਦ ਦੋ ਬੁਜ਼ੂਰਗਾਂ ਵੱਲੋਂ ਪੜਦਾ ਹਟਾਉਣ ਦੀ ਰਸ਼ਮ ਅਦਾ ਕੀਤੀ ਗਈ।
ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਸਾਬਕਾ ਕਮੇਟੀ ਪ੍ਰਧਾਨ ਅਵਤਾਰ ਸਿੰਘ ਹਿਤ ਅਤੇ ਸੀਨੀਅਰ ਮੈਂਬਰ ਕੁਲਮੋਹਨ ਸਿੰਘ ਵੱਲੋਂ ਸੰਗਤਾਂ ਨੂੰ ਵੱਡੀ ਤਦਾਤ ਵਿੱਚ ਇਸ ਪ੍ਰਦਰਸ਼ਨੀ ਨੂੰ ਵੇਖਣ ਆਉਣ ਦਾ ਸੱਦਾ ਦਿੱਤਾ ਗਿਆ। ਜੀ.ਕੇ. ਨੇ ਕਿਹਾ ਕਿ ਇਤਿਹਾਸ ਨੂੰ ਸੰਭਾਲਣ ਵਾਸਤੇ ਸਾਹਿਤ ਦਾ ਵੱਡਾ ਯੋਗਦਾਨ ਹੈ ਤੇ ਅਮੀਰ ਸਿੱਖ ਇਤਿਹਾਸ ਤੋਂ ਬੱਚਿਆਂ ਨੂੰ ਪ੍ਰੇਰਣਾ ਦੇਣ ਲਈ ਸਾਹਿਤ ਦੇ ਮੁੱਲ ਨੂੰ ਪਛਾਣਨ ਦੀ ਲੋੜ ਹੈ। ਸ਼ਹੀਦ ਸਿੰਘਾਂ ਅਤੇ ਪੰਥਕ ਹਸਤੀਆਂ ਦੀਆਂ ਚਿੱਤਰ ਪ੍ਰਦਰਸ਼ਨੀ ਵਿੱਚ ਲੱਗੀਆਂ ਤਸਵੀਰਾਂ ਦੀ ਵੀ ਜੀ.ਕੇ. ਨੇ ਸਲਾਘਾ ਕੀਤੀ।
ਸਿਰਸਾ ਨੇ ਪ੍ਰਦਰਸ਼ਨੀ ਵਿੱਚ ਸ਼ਾਮਲ ਸਾਹਿਤ ਤੇ ਦਰਸ਼ਕਾਂ ਨੂੰ ਭਾਰੀ ਛੂਟ ਮਿਲਣ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਗੁਰਦੁਆਰਾ ਕਮੇਟੀਆਂ ਦੇ ਉਪਰਾਲੇ ਤਾਂ ਹੀ ਕਾਰਗਰ ਨੇ ਜਦੋਂ ਸੰਗਤਾਂ ਵੱਲੋਂ ਉਸ ਦੇ ਪਿੱਛੇ ਦੀ ਭਾਵਨਾਂ ਅਤੇ ਲੋੜ ਨੂੰ ਮਹਿਸੂਸ ਕੀਤਾ ਜਾਵੇ। ਇਸ ਪ੍ਰਦਰਸ਼ਨੀ ਵਿੱਚ ਉਘੇ ਪਬਲਿਸ਼ਰਾਂ ਦੀ ਕਿਤਾਬਾਂ ਮੌਜ਼ੂਦ ਹੋਣ ਦਾ ਹਵਾਲਾ ਦਿੰਦੇ ਹੋਏ ਸਿਰਸਾ ਨੇ ਇਨ੍ਹਾਂ ਸਟਾਲਾ ਵਿੱਚ ਸਿੱਖ ਧਰਮ ਅਤੇ ਗੁਰਮਤਿ ਨਾਲ ਸਬੰਧਿਤ ਸਾਰੇ ਵਿਸ਼ਿਆ, ਗੁਰੂ ਸਾਹਿਬਾਨ, ਭਗਤਾਂ ਦੀਆਂ ਜੀਵਨੀਆਂ, ਸਿੱਖ ਫਲਸ਼ਫ਼ੇ ਤੇ ਸਿੱਖ ਇਤਿਹਾਸ ਨਾਲ ਸਬੰਧਿਤ ਪੁਸਤਕਾਂ ਉਪਲੱਬਧ ਹੋਣ ਦੀ ਜਾਣਕਾਰੀ ਦਿੱਤੀ।
ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਨੇ ਦਿੱਲੀ ਕਮੇਟੀ, ਸ਼੍ਰੋਮਣੀ ਕਮੇਟੀ, ਪੰਜਾਬੀ ਯੁਨੀਵਰਸਿਟੀ ਪਟਿਆਲਾ ਸਹਿਤ ਪ੍ਰਾਈਵੇਟ ਪਬਲਿਸ਼ਰਾਂ ਦੀਆਂ ਪੁਸਤਕਾਂ ਵੱਡੇ ਡਿਸਕਾਉਂਟ ਤੇ ਉਪਲੱਬਧ ਹੋਣ ਦੇ ਨਾਲ ਹੀ ਪੰਜਾਬ ਐਂਡ ਸਿੰਧ ਬੈਂਕ ਤੇ ਪੰਜਾਬ ਆਰਟਿਸ਼ਟ ਵੱਲੋਂ ਸਾਂਝੇ ਤੌਰ ਤੇ ਸਿੱਖ ਇਤਿਹਾਸ ਦੀਆਂ ਘਟਨਾਵਾਂ ਨੂੰ ਚਿੱਤਰਾਂ ਰਾਹੀਂ ਪ੍ਰਦਰਸ਼ਿਤ ਕਰਨ ਦੀ ਵੀ ਜਾਣਕਾਰੀ ਦਿੱਤੀ। ਇਸ ਮੌਕੇ ਕਮੇਟੀ ਦੇ ਮੀਤ ਪ੍ਰਧਾਨ ਸਤਪਾਲ ਸਿੰਘ, ਕਮੇਟੀ ਮੈਂਬਰ ਹਰਦੇਵ ਸਿੰਘ ਧਨੋਵਾ, ਅਕਾਲੀ ਆਗੂ ਵਿਕਰਮ ਸਿੰਘ ਅਤੇ ਹਰਚਰਣ ਸਿੰਘ ਗੁਲਸ਼ਨ ਨੇ ਸਟਾਲਾਂ ਦਾ ਸੀਨੀਅਰ ਆਗੂਆਂ ਨਾਲ ਦੌਰਾ ਵੀ ਕੀਤਾ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply