ਅੰਮ੍ਰਿਤਸਰ, 21 ਨਵੰਬਰ (ਪੰਜਾਬ ਪੋਸਟ ਬਿਊਰੋ)- ਸ੍ਰੀ ਗੁਰੁ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਅਤੇ ਗੁਰਬਾਣੀ ਗੁਟਕਿਆਂ ਦੀ ਬੇਅਦਬੀ ਦੀਆਂ ਵਾਪਰ ਰਹੀਆਂ ਘਟਨਾਵਾਂ ‘ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਸ੍ਰੀ ਗੁਰੁ ਸਿੰਘ ਸਭਾ (ਰਜਿ: ) ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਦੋਸ਼ੀਆਂ ਨੁੰ ਜਲਦ ਗ੍ਰਿਫਤਾਰ ਕਰਕੇ ਉਨਾਂ ਨੂੰ ਸਖਤ ਸਜਾਵਾਂ ਦੇਵੇ।ਸਭਾ ਦੇ ਜਨਰਲ ਸਕੱਤਰ ਸ੍ਰ ਸੁਰਿੰਦਰ ਸਿੰਘ (ਰੁਮਾਲਿਆਂ ਵਾਲੇ) ਨੇ ਦੱਸਿਆ ਕਿ ਸ੍ਰੀ ਗੁਰੁ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਅਤੇ ਗੁਰਬਾਣੀ ਗੁਟਕਿਆਂ ਦੇ ਘੋਰ ਨਿਰਾਦਰ ਦੀਆਂ ਪਿੱਛਲੇ ਕੁੱਝ ਮਹੀਨਿਆਂ ਤੋਂ ਨਿਰੰਤਰ ਵਾਪਰ ਰਹੀਆਂ ਘਟਨਾਵਾਂ ਨਾਲ ਹਰ ਸਿੱਖ ਹਿਰਦਾ ਬੁਰੀ ਤਰ੍ਹਾਂ ਵਲੂੰਧਰਿਆ ਪਿਆ ਹੈ।ਇਸੇ ਸਬੰਧ ਵਿੱਚ ਪ੍ਰਧਾਨ ਸ੍ਰ. ਅਨੂਪ ਸਿੰਘ ਵਿਰਦੀ ਦੀ ਅਗਵਾਈ ਹੇਠ ਹੋਈ ਸਭਾ ਦੀ ਕਾਰਜਕਾਰਣੀ ਦੀ ਮੀਟਿੰਗ ‘ਚ ਬੇਅਦਬੀ ਦੀਆਂ ਘਟਨਾਵਾਂ ਦੀ ਨਿੰਦਿਆ ਕੀਤੀ ਗਈ।ਸਿੰਘ ਸਭਾ ਮੈਂਬਰਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਸਜਾਵਾਂ ਦਿਵਾਵੇ ਤਾਂ ਕਿ ਸਮੁੱਚੀ ਸਿੱਖ ਕੌਮ ਵਿੱਚ ਪੈਦਾ ਹੋਇਆ ਰੋਸ ਤੇ ਰੋਹ ਖਤਮ ਹੋ ਸਕੇ ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ
ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …
Punjab Post Daily Online Newspaper & Print Media