Friday, November 22, 2024

ਸਾਬਕਾ ਜਥੇਦਾਰ ਨੰਦਗੜ੍ਹ ਦੇ ਜਵਾਈ ਭਾਈ ਭੋਡੀਪੁਰਾ ਵਲੋਂ ਸ੍ਰੋਮਣੀ ਗੱਤਕਾ ਫੈਡਰੇਸ਼ਨ ਪੰਜਾਬ ਦੇ ਚੇਅਰਮੈਨ ਤੋਂ ਅਸਤੀਫ਼ਾ

PPN2111201512

ਬਠਿੰਡਾ, 21 ਨਵੰਬਰ (ਜਸਵਿੰੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰ ਰਹੀਆਂ ਘਟਨਾਵਾਂ ਕਰਕੇ ਹਰ ਸਿੱਖ ਦਾ ਹਿਰਦਾ ਵਲੂੰਦਰਿਆਂ ਜਾ ਰਿਹਾ ਹੈ ਪਰ ਇਨ੍ਹਾਂ ਦੋਸ਼ੀਆਂ ਦੀ ਹਾਲੇ ਤੱਕ ਪੁਲਿਸ ਗ੍ਰਿਫਤਾਰੀ ਨਹੀ ਕਰ ਸਕੀ।ਜਿਸ ਕਰਕੇ ਇਨ੍ਹਾਂ ਘਟਨਾਵਾਂ ਕਰਕੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਸਵਾਲਾਂ ਦੇ ਘੇਰੇ ਵਿਚ ਹੈ, ਭਾਵੇਂ ਸ੍ਰੋਮਣੀ ਅਕਾਲੀ ਦਲ ਵਲੋਂ ਆਪਣੀ ਤਾਕਤ ਦਿਖਾਉਣ ਲਈ 23 ਨਵੰਬਰ ਨੂੰ ਬਠਿੰਡਾ ਵਿਖੇ ਸਦਭਾਵਨਾ ਰੈਲੀ ਕੀਤੀ ਜਾ ਰਹੀ ਹੈ।ਉਧਰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਦੇ ਜਵਾਈ ਭਾਈ ਪਰਗਟ ਸਿੰਘ ਭੋਡੀਪੁਰਾ ਜੋ ਸ੍ਰੋਮਣੀ ਗੱਤਕਾ ਫੈਡਰੇਨੂੰਨ ਪੰਜਾਬ ਦੇ ਚੇਅਰਮੈਨ ਹਨ ਨੇ ਬਠਿੰਡਾ ਪ੍ਰੈਸ ਕਲੱਬ ਵਿਖੇ ਖਚਾਖੱਚ ਭਰੀ ਪ੍ਰੈਸ ਕਾਨਫਰੰਸ ਦੌਰਾਨ ਆਪਣੇ ਅਹੁੱਦੇ ਤੋਂ ਅਸਤੀਫਾ ਦੇ ਦਿੱਤਾ ਹੈ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਹੰਥ ਸਾਹਿਬ ਜੀ ਦੀ ਲਗਾਤਾਰ ਹੋ ਰਹੀ ਬੇਅਦਬੀ, ਨਿਰਦੋਸ਼ਾਂ ‘ਤੇ ਚਲਾਈਆਂ ਜਾ ਰਹੀਆਂ ਗੋਲੀਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਹੁੱਦੇ ਦੀ ਦੁਰਵਰਤੋ, ਸਿੱਖ ਪ੍ਰਚਾਰਕਾਂ ਨੂੰ ਗੁਰਬਾਣੀ ਦੇ ਪ੍ਰਚਾਰ ਤੋਂ ਰੋਕਣਾ, ਪੰਜਾਬ ਦੇ ਸਿੱਖਾਂ ਨਾਲ ਹੋ ਰਹੀ ਧੱਕੇਸ਼ਾਹੀ ਤੋਂ ਦੁਖੀ ਹੋ ਕੇ ਅਸਤੀਫਾ ਦਿੱਤਾ ਹੈ ਕਿਉਂਕਿ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਪੰਥਕ ਤਾਂ ਅਖਵਾਉਂਦੇ ਹਨ, ਪਰ ਬਣਦੀ ਜਿੰਮੇਵਾਰੀ ਨਹੀ ਨਿਭਾਈ ਜਾ ਰਹੀ ਜਿਸ ਕਰਕੇ ਉਹ ਅੱਜ ਸ੍ਰੋਮਣੀ ਕਮੇਟੀ ਅਧੀਨ ਸਾਰੇ ਅਹੁੱਦਿਆਂ ਤੋਂ ਅਸਤੀਫਾ ਰਹੇ ਹਨ।ਉਨ੍ਹਾਂ ਕਿਹਾ ਕਿ ਸਿੱਖ ਪ੍ਰਚਾਰਕਾਂ ਭਾਈ ਪੰਥਪ੍ਰੀਤ ਸਿੰਘ, ਭਾਈ ਰਣਜੀਤ ਸਿੰਘ ਢੱਡਰੀਆਂਵਾਲੇ, ਭਾਈ ਦਲੇਰ ਸਿੰਘ, ਭਾਈ ਮਾਝੀ ਆਦਿ ਸਿੱਖ ਪ੍ਰਚਾਰਕਾਂ ਨੂੰ ਗੁਰਬਾਣੀ ਦੇ ਪ੍ਰਚਾਰ ਕਰਨ ਤੋਂ ਰੋਕਣਾ ਅਤੇ ਨਜ਼ਰਬੰਦੀ ਕਰਨਾ ਕਿਸੇ ਵੀ ਗੈਰਤਮੰਦ ਸਿੱਖ ਦੇ ਹਜ਼ਮ ਨਹੀ ਹੋ ਰਿਹਾ। ਭੋਡੀਪੁਰਾ ਨੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਆਏ ਨਿਘਾਰ ਤੇ ਚਿੰਤਾ ਦਾ ਪ੍ਰਗਟਾਵਾਂ ਕਰਦਿਆਂ ਆਉਣ ਵਾਲੇ ਸਮੇਂ ਵਿਚ ਇਸ ਵਿਚ ਆਈਆਂ ਗਿਰਾਵਟਾਂ ਦੇ ਖਿਲਾਫ਼ ਲੋਕ ਲਹਿਰ ਖੜੀ ਕਰਨ ਦਾ ਐਲਾਨ ਕੀਤਾ। ਇਸ ਸਬੰਧੀ ਰੋਸ ਪ੍ਰਗਟ ਕਰਨ ਵਾਲੇ ਹਰ ਸਿੱਖ ਨੂੰ ਝੂਠੇ ਪਰਚੇ ਦਰਜ ਕਰਕੇ ਜੇਲ੍ਰੀ ਡੱਕਿਆ ਜਾ ਰਿਹਾ ਹੈ।ਪੱਤਰਕਾਰਾਂ ਵਲੋਂ ਕਿਸੇ ਹੋਰ ਪਾਰਟੀ ਵਿਚ ਜਾਣ ਸਬੰਧੀ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਇਹ ਫੈਸਲਾ ਸਾਥੀਆਂ ਨਾਲ ਮਿਲ ਕੇ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਸੰਤ ਬਾਬਾ ਸਤਨਾਮ ਸਿੰਘ ਦਿਆਲਪੁਰਾ ਮਿਰਜ਼ਾ ਸਰਪ੍ਰਸਤ ਚੜ੍ਹਦੀਕਲਾ ਪੰਥਕ ਸੇਵਾ ਲਹਿਰ, ਰਣਜੀਤ ਸਿੰਘ ਰਾਮਪੁਰਾ ਪ੍ਰਧਾਨ ਨਾਮਧਾਰੀ ਸੰਪ੍ਰਦਾਇ, ਰਾਜਾ ਸਿੰਘ ਜਿਲ੍ਹਾ ਪ੍ਰਧਾਨ ਦਸਤਾਰ ਫੈਡਰੇਸ਼ਨ, ਗੁਰਮੀਤ ਸਿੰਘ ਭਗਤਾ ਇੰਚਾਰਜ ਦਸਤਾਰ ਫੈਡਰੈਸ਼ਨ ਬਲਾਕ ਭਗਤਾ, ਐਕਸੀਅਨ ਰਣਜੀਤ ਸਿੰਘ ਬੁਰਜ ਥਰੋੜੀ ਤੋਂ ਇਲਾਵਾ ਹੋਰ ਵੀ ਵੱਡੀ ਗਿਣਤੀ ਵਿਚ ਸਾਥੀ ਸ਼ਾਮਲ ਸਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …

Leave a Reply