Wednesday, October 14, 2026

ਮਹਿਲ ਕਲਾਂ ਵਿਖੇ ਬਾਬਾ ਨਾਮਦੇਵ ਜੀ ਜਨਮ ਦਿਹਾੜਾ ਬੜੀ ਸਰਧਾ ਨਾਲ ਮਨਾਇਆ

ਮਹਿਲ ਕਲਾਂ, 22 ਨਵੰਬਰ (ਪ.ਪ) – ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ ਜਨਮ ਦਿਹਾੜਾ ਬੜੀ ਧੂਮ ਧਾਮ ਨਾਲ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਗੁਰਦੁਆਰਾ ਗੁਰੂ ਸਰ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਮਨਾਇਆ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆ ਵਰਕਿੰਗ ਕਮੇਟੀ ਮੈਂਬਰ ਜਥੇਦਾਰ ਅਜਮੇਰ ਸਿੰਘ ਮਹਿਲ ਕਲਾਂ ਅਤੇ ਲੋਕਲ ਗੁਰਦੁਆਰਾ ਕਮੇਟੀ ਪ੍ਰਧਾਨ ਬਾਬਾ ਸੇਰ ਸਿੰਘ ਖਾਲਸਾ ਨੇ ਭਗਤ ਬਾਬਾ ਨਾਮਦੇਵ ਜੀ ਨੇ ਮਨੁੱਖਤਾ ਨੂੰ ਇੱਕ ਮਣਕੇ ਵਿੱਚ ਪਰੋਂਦਿਆਂ ਸਾਝੀ ਵਾਲਤਾ ਦਾ ਸੰਦੇਸ ਦਿੱਤਾ। ਉਨ੍ਹਾਂ ਕਿਹਾ ਸਾਨੂੰ ਆਪਣੇ ਗੁਰੂਆਂ ਦੇ ਅਵਤਾਰ ਦਿਹਾੜੈ ਤੇ ਸਹੀਦੀ ਦਿਹਾੜਿਆਂ ਨੂੰ ਬੜੀ ਸਰਧਾ ਨਾਲ ਮਨਾਉਣੇ ਚਾਹੀਦੇ ਹਨ। ਤਾਂ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਅਮ੍ਰਿਤ ਛਕ ਕੇ ਗੁਰੂ ਦੇ ਲੜ ਲੱਗ ਸਕਣ। ਇਸ ਸਮੇਂ ਕਮੇਟੀ ਮੈਂਬਰ ਮੇਜਰ ਸਿੰਘ ਕਲੇਰ, ਜਰਨੈਲ ਸਿੰਘ ਭੋਲਾ, ਮਹਿੰਦਰ ਸਿੰਘ ਢੀਂਡਸਾ, ਸਰਕਲ ਪ੍ਰਧਾਨ ਸੁਖਵਿੰਦਰ ਸਿੰਘ ਸੁੱਖਾ, ਗੁਰਮੇਲ ਸਿੰਘ ਨੰਬਰਦਾਰ , ਸੁਖਵਿੰਦਰ ਸਿੰਘ ਪੱਪੂ , ਰਵਿੰਦਰ ਸਿੰਘ, ਜੁਗਰਾਜ ਸਿੰਘ, ਹਰਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਹਾਜਰ ਸੀ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply