Thursday, September 10, 2026

ਦਸ਼ਮੇਸ਼ ਸਕੂਲ ਦੇ ਵਿਦਿਆਰਥੀ ਵਿਦਿਅਕ ਮੁਕਾਬਲਿਆਂ ਵਿੱਚ ਜੇਤੂ

PPN2211201505

ਚੌਂਕ ਮਹਿਤਾ, 22 ਨਵੰਬਰ (ਜੋਗਿੰਦਰ ਸਿੰਘ ਮਾਨਾ, ਸਿੰਕਦਰ ਸਿੰਘ ਖਾਲਸਾ)ੁ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਰਕਾਰੀ ਅਤੇ ਮਾਨਤਾ ਪ੍ਰਾਪਤ ਐਫੀਲੀਏਟਡ ਸਕੂਲਾਂ ਦੇ ਵਿਦਿਆਰਥੀਆਂ ਦੇ ਖੇਤਰ ਪੱਧਰੀ ਸਹਿ ਅਕਾਦਮਿਕ ਵਿਦਿਅਕ ਮੁਕਾਬਲੇ ਕਰਵਾਏ ਗਏ।ਜਿੰਨ੍ਹਾਂ ਵਿਚ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ ਅਤੇ ਕਪੂਰਥਲਾ ਜਿਲ੍ਹਿਆਂ ਦੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਜਿੰਨ੍ਹਾਂ ਵਿੱਚ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਹਿਤਾ ਚੌਂਕ ਦੇ ਵਿਦਿਆਰਥੀ ਹਰਮਨਦੀਪ ਸਿੰਘ ਨੇ ਜੂਨੀਅਰ ਵਰਗ ਸੁੰਦਰ ਲਿਖਾਈ ਵਿੱਚ ਤੀਜਾ, ਨਵਨੀਤ ਕੌਰ ਨੇ ਸੀਨੀਅਰ ਵਰਗ ਆਮ ਗਿਆਨ ਵਿਚ ਦੂਜਾ ਅਤੇ ਪ੍ਰਭਜੋਤ ਕੌਰ ਨੇ ਸੀਨੀਅਰ ਵਰਗ ਮੌਲਿਕ ਲਿਖਤ ਵਿੱਚ ਦੂਜਾ ਸਥਾਨ ਹਾਸਿਲ ਕੀਤਾ। ਸੰਸਥਾ ਦੇ ਪ੍ਰਿੰਸੀਪਲ ਸ: ਗੁਰਦੀਪ ਸਿੰਘ ਰੰਧਾਵਾ ਨੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਦਿੱਤੇ ਅਤੇ ਆ ਰਹੇ ਰਾਜ ਪੱਧਰੀ ਮੁਕਾਬਲਿਆਂ ਵਿਚ ਵੀ ਇਹ ਪ੍ਰਦਰਸ਼ਨ ਜਾਰੀ ਰੱਖਣ ਲਈ ਹੌਂਸਲਾ ਅਫਜਾਈ ਕੀਤੀ। ਇਸ ਮੌਕੇ ਗਾਇਡ ਅਧਿਆਪਕ ਮੈਡਮ ਰਾਜਬੀਰ ਕੌਰ, ਬਲਵਿੰਦਰ ਕੌਰ, ਹਰਜਿੰਦਰ ਕੌਰ ਅਤੇ ਕਿਰਨਜੋਤ ਕੌਰ ਵੀ ਹਾਜ਼ਰ ਸਨ।

Check Also

ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ

ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …

Leave a Reply