Saturday, July 25, 2026

ਸ਼ੋ੍ਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾੁਭਾਵਨਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜੂਰੀ ਰਾਗੀ ਭਾਈ ਦਲਬੀਰ ਸਿੰਘ ਦੇ ਜਥੇ ਨੇ ਅੰਮ੍ਰਿਤਮਈ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਅਰਦਾਸ ਭਾਈ ਰਾਜਦੀਪ ਸਿੰਘ ਨੇ ਕੀਤੀ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ।
ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਭਗਤ ਜੀ ਦਾ ਜਨਮ ਮਹਾਂਰਾਸ਼ਟਰ ਦੇ ਜ਼ਿਲ੍ਹਾ ਸਤਾਰਾ ਦੇ ਪਿੰਡ ਨਰਸੀ ਬਾਮਣੀ ਵਿਖੇ ਹੋਇਆ। ਭਗਤ ਨਾਮਦੇਵ ਜੀ ਉਨ੍ਹਾਂ ਪੰਦਰਾਂ ਭਗਤਾਂ ਵਿਚੋਂ ਇਕ ਸਨ ਜਿਨ੍ਹਾਂ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਹੈ। ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਭਗਤ ਜੀ ਦੇ ਰਚੇ ਕੁਲ 61 ਸ਼ਬਦਾਂ ਨੂੰ 18 ਰਾਗਾਂ ਵਿਚ ਦਰਜ ਕੀਤਾ ਹੈ। ਮਾਨਵਤਾ ਦੇ ਸੱਚੇ ਦਰਦੀ ਭਗਤ ਨਾਮਦੇਵ ਜੀ ਨੇ ਮਨੁੱਖ ਮਾਤਰ ਨੂੰ ਕੇਵਲ ਇਕ ਈਸ਼ਵਰ ਦੀ ਸਿਰਜਣਾ ਹੋਣ ਕਾਰਣ ਬਰਾਬਰਤਾ ਦਾ ਸੰਦੇਸ਼ ਦੇ ਕੇ ਸਮੁੱਚੇ ਭਾਰਤ ਵਰਸ਼ ਵਿੱਚ ਏਕਤਾ ਦੀ ਲਹਿਰ ਚਲਾਈ ਅਤੇ ਮਨੁੱਖਤਾ ਨੂੰ ਕਰਮਕਾਂਡਾਂ, ਵਹਿਮਾੁਭਰਮਾਂ ਤੋਂ ਬਚਣ ਦਾ ਸੰਦੇਸ਼ ਦਿੱਤਾ।
ਇਸ ਮੌਕੇ ਸ: ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ, ਸ: ਪ੍ਰਤਾਪ ਸਿੰਘ ਮੈਨੇਜਰ, ਸ: ਭੂਪਿੰਦਰ ਸਿੰਘ ਤੇ ਸ: ਸੁਖਰਾਜ ਸਿੰਘ ਐਡੀ: ਮੈਨੇਜਰ, ਸ: ਹਰਪ੍ਰੀਤ ਸਿੰਘ ਮੀਤ ਮੈਨੇਜਰ, ਸ: ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਸ: ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਂਟ, ਸ: ਪਰਉਪਕਾਰ ਸਿੰਘ ਅਕਾਊਂਟੈਂਟ, ਸ: ਕਾਰਜ ਸਿੰਘ ਤੇ ਸ: ਨਰਿੰਦਰ ਸਿੰਘ ਸੁਪਰਵਾਈਜ਼ਰ, ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਮੁੱਚਾ ਸਟਾਫ਼ ਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Check Also

ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …

Leave a Reply