Thursday, April 30, 2026

ਬੀ.ਐਡ ਕਾਲਜਾਂ ਦੀਆਂ ਸਮੱਸਿਆਵਾਂ ਸਬੰਧੀ ਸਰਕਾਰ ਨੂੰ ਭੇਜਿਆ ਮੰਗ ਪੱਤਰ

PPN2211201512

ਛੇਹਰਟਾ, 22 ਨਵੰਬਰ (ਸੁਖਬੀਰ ਖੁਰਮਨੀਆ)- ਪੰਜਾਬ ਵਿਚ ਬੀ.ਐਡ ਕਾਲਜਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਐਸੋਸੀਏਸ਼ਨ ਆਫ ਸੈਲਫ ਫਾਈਨੈਂਸ ਕਾਲਜਿਜ਼ ਜੀ.ਐਨ.ਡੀ.ਯੂ ਅੰਮ੍ਰਿਤਸਰ (ਰਜਿ:) ਦਾ ਇਕ ਵਫਦ ਪੈਟਰਨ ਐਮ.ਐਮ ਆਨੰਦ, ਪ੍ਰਧਾਨ ਸਤਵਿੰਦਰ ਸਿੰਘ ਸੰਧੂ, ਜਨਰਲ ਸੱਕਤਰ ਡਾ. ਜੀਵਨ ਜਯੌਤੀ ਸਿਡਾਨਾ ਤੇ ਐਗਜੇਕਟਿਵ ਮੈਂਬਰ ਸੂਰਯਾਨੰਦ ਦੀ ਅਗਵਾਈ ਹੇਂਠ ਡਾਇਰੈਕਟਰ ਟਰੇਡ ਬੋਰਡ ਰਾਜਿੰਦਰ ਸਿੰਘ ਮਰਵਾਹਾ ਨੂੰ ਮਿਲਿਆ ਤੇ ਉਨ੍ਹਾਂ ਨੂੰ ਕਾਲਜਾਂ ਵਿਚ ਆ ਰਹੀਆਂ ਆਪਣੀ ਦਰਪੇਸ਼ ਮੁਸ਼ਕਿਲਾਂ ਸਬੰਧੀ ਜਾਣੂ ਕਰਵਾਇਆ ਤੇ ਇਕ ਮੰਗ ਪੱਤਰ ਦਿੱਤਾ।ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਬੀ. ਐਡ ਕਾਲਜਾਂ ਦੇ ਕੌਰਸਾਂ ਨੂੰ ਇਕ ਸਾਲ ਤੋਂ ਦੋ ਸਾਲ ਦੇ ਕੋਰਸਾਂ ਵਿਚ ਤਬਦੀਲ ਕਰ ਦਿੱਤਾ ਗਿਆ ਹੈ, ਜਿਸ ਨਾਲ ਬੀ.ਐਡ ਕਾਲਜਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ।ਉਨ੍ਹਾ ਮੰਗ ਕੀਤੀ ਕਿ ਸਰਕਾਰ ਵਲੋਂ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਜਲਦ ਹੱਲ ਕਰਵਾਇਆ ਜਾਵੇ ਤਾਂ ਕਿ ਵਿਦਿਆਰਥੀਆਂ ਤੇ ਬੀ.ਐਡ ਕਾਲਜਾਂ ਦੇ ਪ੍ਰਬੰਧਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਾ ਆ ਸਕੇ।ਡਾਇਰੈਕਟਰ ਟਰੇਡ ਬੋਰਡ ਰਾਜਿੰਦਰ ਸਿੰਘ ਮਰਵਾਹਾ ਨੇ ਬੀ.ਐਡ ਕਾਲਜਾਂ ਦੇ ਪ੍ਰਬੰਧਕਾਂ ਦੀ ਮੁਸ਼ਕਿਲਾਂ ਨੂੰ ਧਿਆਨ ਨਾਲ ਸੁਣਦੇ ਹੋਏ ਭਰੋਸਾ ਦਿੱਤਾ ਕਿ ਉਹ ਜਲਦ ਹੀ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਹਾਇਰ ਐਜੂਕੇਸ਼ਨ ਮੰਤਰੀ ਸੁਰਜੀਤ ਸਿੰਘ ਰੱਖੜਾ ਨਾਲ ਮੀਟਿੰਗ ਕਰਕੇ ਉਨ੍ਹਾਂ ਦੀ ਇਸ ਸਮੱਸਿਆ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਵਾਉਣਗੇ।ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਦੀ ਸਿੱਖਿਆ ਲਈ ਗੰਭੀਰ ਹੈ ਤੇ ਉਨ੍ਹਾ ਦੀ ਸਿੱਖਿਆਂ ਵਿਚ ਕਿਸੇ ਤਰ੍ਹਾਂ ਦੀ ਮੁਸ਼ਕਿਲ ਪੈਦਾ ਨਹੀ ਹੋਣ ਦੇਵੇਗੀ। ਇਸ ਮੋਕੇ ਉਨ੍ਹਾ ਨਾਲ ਪੀ.ਆਰ.ਓ ਹਰਪਾਲ ਸਿੰਘ ਵਾਲੀਆ ਵੀ ਮੌਜੂਦ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply