Sunday, October 11, 2026

1 ਜਨਵਰੀ ਤੋਂ ਵੱਖ-ਵੱਖ ਧਰਮਾਂ ਦੇ ਤੀਰਥ ਅਸਥਾਨਾਂ ਦੀ ਮੁਫਤ ਯਾਤਰਾ ਕਰਾਏਗੀ ਸੂਬਾ ਸਰਕਾਰ – ਸੇਖਵਾਂ

Sekhwanਬਟਾਲਾ, 23 ਨਵੰਬਰ (ਨਰਿੰਦਰ ਸਿੰਘ ਬਰਨਾਲ)- ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਧਾਰਮਿਕ ਸ਼ਰਧਾ ਅਤੇ ਆਸਥਾ ਨੂੰ ਮੁੱਖ ਰੱਖਦੇ ਹੋਏ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।ਇਸ ਤੀਰਥ ਯਾਤਰਾ ਸਕੀਮ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵੱਖ-ਵੱਖ ਧਰਮਾਂ ਦੇ ਪੈਰੋਕਾਰਾਂ ਨੂੰ ਤਖਤ ਸ੍ਰੀ ਹਜ਼ੂਰ ਸਾਹਿਬ, ਮਾਤਾ ਵੈਸ਼ਨੂੰ ਦੇਵੀ ਜੀ, ਕਾਸ਼ੀ (ਵਾਰਾਣਸੀ), ਅਜਮੇਰ ਸ਼ਰੀਫ ਦਰਗਾਹ ਆਦਿ ਪਵਿੱਤਰ ਨਗਰਾਂ ਦੀ ਮੁਫਤ ਤੀਰਥ ਯਾਤਰਾ ਕਰਵਾਈ ਜਾਵੇਗੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਬੋਰਡ ਦੇ ਚੇਅਰਮੈਨ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ 1 ਜਨਵਰੀ 2016 ਤੋਂ ਸ਼ੁਰੂ ਕਰਕੇ ਸੂਬਾ ਵਾਸੀਆਂ ਨੂੰ ਨਵੇਂ ਸਾਲ ਦਾ ਤੋਹਫਾ ਦਿੱਤਾ ਜਾ ਰਿਹਾ ਹੈ। ਸ. ਸੇਖਵਾਂ ਨੇ ਦੱਸਿਆ ਕਿ ਇਸ ਤੀਰਥ ਯਾਤਰਾ ਸਕੀਮ ‘ਤੇ ਸੂਬਾ ਸਰਕਾਰ ਵੱਲੋਂ 187 ਕਰੋੜ ਰੁਪਏ ਖਰਚੇ ਜਾਣਗੇ।
ਚੇਅਰਮੈਨ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਅੱਗੇ ਦੱਸਿਆ ਕਿ ਇਸ ਯੋਜਨਾ ਤਹਿਤ ਪੰਜਾਬ ਵਾਸੀਆਂ ਨੂੰ ਧਾਰਮਿਕ ਸਥਾਨਾਂ ਦੀ ਮੁਫਤ ਯਾਤਰਾ ਕਰਾਈ ਜਾਵੇਗੀ ਅਤੇ ਹਰ ਵਿਧਾਨ ਸਭਾ ਹਲਕੇ ਦੇ ਲੋਕ ਇਸ ਸਹੂਲਤ ਦਾ ਲਾਭ ਲੈ ਸਕਣਗੇ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਤੀਰਥ ਯਾਤਰੀਆਂ ਲਈ ਮੁਫਤ ਖਾਣੇ ਦਾ ਪ੍ਰਬੰਧ ਕਰਨ ਦੇ ਨਾਲ-ਨਾਲ ਹੋਰ ਸਹੂਲਤਾਂ ਵੀ ਮੁਫਤ ਪ੍ਰਦਾਨ ਕੀਤੀਆਂ ਜਾਣਗੀਆਂ। ਜਥੇਦਾਰ ਸੇਖਵਾਂ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾਂ ਤਹਿਤ ਸ਼ਰਧਾਲੂ ਬਿਨ੍ਹਾਂ ਕੋਈ ਪੈਸਾ ਖਰਚੇ ਪਵਿੱਤਰ ਤੀਰਥਾਂ ਦੀ ਯਾਤਰਾ ਤੇ ਦਰਸ਼ਨ ਦੀਦਾਰੇ ਕਰ ਸਕਣਗੇ। ਜਥੇਦਾਰ ਸੇਖਵਾਂ ਨੇ ਇਸ ਯੋਜਨਾ ਦੀ ਸ਼ੁਰੂਆਤ ਕਰਨ ਲਈ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਅਤੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਦਾ ਧੰਨਵਾਦ ਕਰਦਿਆਂ ਸੂਬੇ ਦੇ ਲੋਕਾਂ ਨੂੰ ਇਸ ਯੋਜਨਾ ਦਾ ਲਾਭ ਉਠਾਉਣ ਦਾ ਸੱਦਾ ਦਿੱਤਾ ਹੈ। ਸ. ਸੇਖਵਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਸਰਕਾਰ ਨੇ ਇਹ ਤੀਰਥ ਯਾਤਰਾ ਯੋਜਨਾ ਸ਼ੁਰੂ ਕਰਕੇ ‘ਰਾਜ ਨਹੀਂ ਸੇਵਾ’ ਦਾ ਆਪਣਾ ਵਾਅਦਾ ਇੱਕ ਵਾਰ ਫਿਰ ਨਿਭਾਇਆ ਹੈ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply