
ਪੱਟੀ, 22 ਨਵੰਬਰ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ)- ਭਾਵੇਂ ਪੁਲਿਸ ਪ੍ਰਸ਼ਾਸ਼ਨ ਵੱਲੋਂ ਵੱਡੇ ਵੱਡੇ ਦਾਅਵੇ ਕੀਤੇ ਜਾਦੇ ਹਨ, ਪਰ ਪੱਟੀ ਸ਼ਹਿਰ ਵਿੱਚ ਚੋਰੀਆਂ ਅਤੇ ਲੁੱਟ ਦੀਆਂ ਵਾਰਦਾਤਾਂ ਰੁਕਣ ਦਾ ਨਾ ਨਹੀ ਲੈ ਰਹੀਆ। ਐਤਵਾਰ ਸ਼ਾਮ ਨੂੰ ਚੋਰਾਂ ਨੇ ਪੱਟੀ ਦੀ ਰਾਮਦਾਸ ਕਲੌਨੀ ਵਿੱਚ ਵੱਡੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਅਤੇ ਲੱਖਾਂ ਰੁਪਏ ਦਾ ਸਮਾਨ ਚੋਰੀ ਕਰ ਲਿਆ। ਘਰ ਦੇ ਮਾਲਕ ਦਵਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਹ ਪਿਛਲੇ ਚਾਰ ਦਿਨਾ ਤੋ ਘਰੋ ਬਾਹਰ ਗਏ ਸੀ ਅਤੇ ਅੱਜ ਸ਼ਾਮ ਨੂੰ ਜਦੋ ਘਰ ਆਏ ਤਾ ਦੇਖਿਆ ਤਾਂ ਘਰ ਦਾ ਸਾਰਾ ਸਮਾਨ ਖਿਲਰਿਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਅਲਮਾਰੀ ਵਿੱਚ ਪਿਆ ਸੋਨਾ, ਨਗਦੀ, ਜਰੂਰੀ ਕਾਗਜ਼ਾਤ, ਰਜਿੰਸਟਰੀਆਂ, ਐਫ ਡੀ. ਦੀਆਂ ਰਸੀਦਾਂ ਤੋਂ ਇਲਾਵਾ ਐਲ.ਈ.ਡੀ, ਕੰਪਿਊਟਰ, ਇਨਵੈਟਰ ਅਤੇ ਹੋਰ ਜਰੂਰੀ ਸਮਾਨ ਚੋਰੀ ਕਰਕੇ ਲੈ ਗਏ ਹਨ।ਉਨਾਂ ਕਿਹਾ ਕਿ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਹੈ। ਮੌਕੇ ‘ਤੇ ਪੁੱਜੇ ਨਗਰ ਕੌਂਸਲ ਦੇ ਮੀਤ ਪ੍ਰਧਾਨ ਕੰਵਲਪ੍ਰੀਤ ਸਿੰਘ ਗਿੱਲ ਨੇ ਪਰਿਵਾਰ ਨਾਲ ਹਰਦਰਦੀ ਜਤਾਈ ਅਤੇ ਪੁਲਿਸ ਪ੍ਰਸ਼ਾਸ਼ਨ ਨੂੰ ਕੋਸਿਆ।ਮੌਕੇ ‘ਤੇ ਪੁੱਜੇ ਪੁਲਿਸ ਅਧਿਕਾਰੀਆਂ ਦੱਸਿਆ ਕਿ ਮਾਮਲਾ ਸ਼ੱਕੀ ਹੈ ਜਿਸ ਦੀ ਜਾਂਚ ਬਰੀਕੀ ਨਾਲ ਕੀਤੀ ਜਾ ਰਹੀ ਹੈ।
Punjab Post Daily Online Newspaper & Print Media