Sunday, September 13, 2026

ਧਰਮ ਪ੍ਰਚਾਰ ਕਮੇਟੀ ਵੱਲੋਂ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ ਦੇ ਪ੍ਰਬੰਧ ਮੁਕੰਮਲ

PPN2311201518

ਅੰਮ੍ਰਿਤਸਰ, 23 ਨਵੰਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੁਯੋਗ ਅਗਵਾਈ ਹੇਠ ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ ਕਮੇਟੀ) ਵੱਲੋਂ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਵਿੱਚ ਦੁਨਿਆਵੀ ਵਿੱਦਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਨੂੰ ਗੁਰਮਤਿ ਨਾਲ ਜੋੜਨ ਦੇ ਉਪਰਾਲੇ ਤਹਿਤ ਧਾਰਮਿਕ ਪ੍ਰੀਖਿਆ ਕਰਵਾਈ ਜਾਂਦੀ ਹੈ। ਇਸ ਵਾਰ ਭਾਰੀ ਗਿਣਤੀ ਵਿੱਚ ਦਾਖਲਾ ਫਾਰਮ ਪੁੱਜੇ ਹਨ ਜਿਸ ਤਹਿਤ ਗੁਰਬਾਣੀ, ਗੁਰ-ਇਤਿਹਾਸ, ਸਿੱਖ ਇਤਿਹਾਸ ਅਤੇ ਰਹਿਤ ਮਰਯਾਦਾ ਸਬੰਧੀ ਛੇਵੀਂ ਤੋਂ ਅੱਠਵੀਂ ਤੀਕ ਪਹਿਲਾ ਦਰਜਾ ਅਤੇ ਨੌਵੀਂ ਤੋਂ 10+2 ਤੀਕ ਦੂਜੇ ਦਰਜੇ ਦੀ ਪ੍ਰੀਖਿਆ ਹੋਵੇਗੀ।ਇਕ ਵਿਸ਼ੇਸ਼ ਸਿਲੇਬਸ ਅਨੁਸਾਰ 30-11-2015 ਨੂੰ ਗੁਰਬਾਣੀ ਅਤੇ ਗੁਰ-ਇਤਿਹਾਸ ਮਿਤੀ 01-12-2015 ਨੂੰ ਸਿੱਖ ਇਤਿਹਾਸ ਅਤੇ ਰਹਿਤ ਮਰਯਾਦਾ ਦੀ ਪ੍ਰੀਖਿਆ ਲਈ ਜਾ ਰਹੀ ਹੈ।
ਇਸ ਸਬੰਧੀ ਸ. ਬਲਵਿੰਦਰ ਸਿੰਘ ਜੌੜਾਸਿੰਘਾ ਐਡੀ: ਸਕੱਤਰ ਧਰਮ ਪ੍ਰਚਾਰ ਕਮੇਟੀ ਨੇ ਦੱਸਿਆ ਕਿ ਧਾਰਮਿਕ ਪ੍ਰੀਖਿਆ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਲੋੜ ਅਨੁਸਾਰ ਸਟਾਫ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਬੰਧਤ ਕਰਮਚਾਰੀ ਧਾਰਮਿਕ ਪ੍ਰੀਖਿਆ ਨਾਲ ਸਬੰਧਤ ਲੋੜੀਂਦਾ ਸਮਾਨ ਮਿਤੀ 28-11-2015 ਤੀਕ ਧਾਰਮਿਕ ਪ੍ਰੀਖਿਆ ਬ੍ਰਾਂਚ, ਧਰਮ ਪ੍ਰਚਾਰ ਕਮੇਟੀ ਤੋਂ ਪ੍ਰਾਪਤ ਕਰਨ।

Check Also

ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …

Leave a Reply