Tuesday, July 21, 2026

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਦੀ ਪੂਰਵ ਸੰਧਿਆ ‘ਤੇੇ ਰਾਸ਼ਟਰਪਤੀ ਦਾ ਸੰਦੇਸ਼

Pranab Mukhrjiee

ਨਵੀਂ ਦਿਲੀ, 23 ਨਵੰਬਰ (ਪੰਜਾਬ ਪੋਸਟ ਬਿਊਰੋ) – ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਨੇ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਦੀ ਪੂਰਵ ਸੰਧਿਆ ਮੌਕੇ ਆਪਣੇ ਸੰਦੇਸ਼ ਵਿੱਚ ਕਿਹਾ ਹੈ,”ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਮੌਕੇ ਸਾਨੂੰ ਮਹਾਨ ਗੁਰੂ ਦੀਆਂ ਸਿੱਖਿਆਵਾਂ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ ਅਤੇ ਉਨ੍ਹਾਂ ਦੀ ਮਹਾਨ ਵਿਰਾਸਤ ਉਤੇ ਚੱਲਣ ਦਾ ਜਤਨ ਕਰਨਾ ਚਾਹੀਦਾ ਹੈ।” ”ਗੁਰੂ ਤੇਗ ਬਹਾਦਰ ਜੀ ਅਜਿਹੇ ਰਹਿਨੁਮਾ ਸਨ, ਜਿਨ੍ਹਾਂ ਸਮੁੱਚੀ ਮਨੁੱਖ ਜਾਤੀ ਦੀ ਏਕਤਾ, ਨਿਸ਼ਕਾਮ ਸੇਵਾ ਅਤੇ ਨੇਕੀ ਦਾ ਮਹੱਤਵ ਸਿਖਾਇਆ। ਉਨ੍ਹਾਂ ਦਾ ਦ੍ਰਿਸ਼ਟੀਕੋਣ ਜਾਤ, ਨਸਲ, ਧਰਮ ਅਤੇ ਲਿੰਗਕਤਾ ਤੋਂ ਵਧ ਕੇ ਸੀ। ਇਸੇ ਦਿਨ ਅਸੀਂ ਸ਼ਾਂਤੀ ਅਤੇ ਅਹਿੰਸਾ ਪ੍ਰਤੀ ਆਪਣੀ ਪ੍ਰਤੀਬੱਧਤਾ ਨੂੰ ਦੋਹਰਾਈਏ। ਅਸੀਂ ਦ੍ਰਿੜ੍ਹਤਾ ਨਾਲ ਦੁਸ਼ਮਣੀਆਂ ਤੇ ਦਹਿਸ਼ਤ ਫੈਲਾਉਣ ਵਾਲੀਆਂ ਤਾਕਤਾਂ ਦਾ ਵਿਰੋਧ ਕਰਨ ਦਾ ਸੰਕਲਪ ਲਈਏ। ਸਾਨੂੰ ਆਮ ਭਾਈਚਾਰੇ ਲਈ ਸਮੁੱਚੀ ਮਨੁੱਖਤਾ ਨੂੰ ਇੱਕਜੁਟ ਕਰਨ ਦੇ ਜਤਨ ਕਰਨੇ ਚਾਹੀਦੇ ਹਨ।”

Check Also

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …

Leave a Reply