Tuesday, March 24, 2026

ਪਠਾਨਕੋਟ ਰੇਲਵੇ ਸਟੇਸ਼ਨ’ਤੇ ਅੱਜ ਪੁੱਜੇਗੀ ਵਾਤਾਵਰਣ ਸੰਭਾਲ ਸਬੰਧੀ ਵਿਸ਼ੇਸ਼ ਟਰੇਨ – ਜਿਲ੍ਹਾ ਸਿੱਖਿਆ ਅਧਿਕਾਰੀ

Pawan Kumar  DEO

ਪਠਾਨਕੋਟ, 23 ਨਵੰਬਰ (ਪ.ਪ) -ਭਾਰਤ ਸਰਕਾਰ ਦੇ ਵਿਗਿਆਨ ਤੇ ਉਦਯੋਗਿਕ, ਵਾਤਾਵਰਣ ਜੰਗਲਾਤ ਅਤੇ ਜਲਵਾਯੂ, ਰੇਲ ਮੰਤਰਾਲਿਆ ਵੱਲੋਂ ਵਾਤਾਵਰਣ ਤਬਦੀਲੀ ਵਿਸ਼ੇ ‘ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਸਾਇੰਸ ਐਕਸਪ੍ਰੈਸ ਟਰੇਨ ਅੱਜ ਮੰਗਲਵਾਰ ਨੂੰ ਪਠਾਨਕੋਟ ਦੇ ਰੇਲਵੇ ਸਟੇਸ਼ਨ ‘ਤੇ ਪਹੁੰਚ ਰਹੀ ਹੈ। ਇਹ ਜਾਣਕਾਰੀ ਜਿਲ੍ਹਾ ਸਿੱਖਿਆ ਅਧਿਕਾਰੀ(ਸੈਕੰਡਰੀ) ਪਵਨ ਕੁਮਾਰ ਨੇ ਦਿੰਦਿਆ ਦੱਸਿਆ ਕਿ ਸਾਇੰਸ ਵਿਸ਼ੇ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਚਲਾਈ ਗਈ ਸਾਇੰਸ ਐਕਸਪ੍ਰੈਸ ਟਰੇਨ ਅੱਜ ਪਠਾਨਕੋਟ ਪਹੁੰਚੇਗੀ, ਜੋ 24 ਤੋਂ 27 ਨਵੰਬਰ ਤੱਕ ਚਾਰ ਦਿਨਾਂ ਲਈ ਉਪਲਬੱਧ ਰਹੇਗੀ। ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਸਾਇੰਸ ਟਰੇਨ ਨੂੰ ਵੇਖਣ ਦਾ ਸਮਾਂ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ ਦੇ 5 ਵਜੇ ਤੱਕ ਰੱਖਿਆ ਗਿਆ ਹੈ ਅਤੇ ਸਾਰੇ ਸਕੂਲਾਂ ਨੂੰ ਵੀ ਕਿਹਾ ਗਿਆ ਹੈ ਕਿ ਉਹ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਾਇੰਸ ਪ੍ਰਤੀ ਜਾਗਰੂਕ ਕਰਨ ਲਈ ਇਹ ਟਰੇਨ ਜਰੂਰ ਦਿਖਾਉਣ। ਉਨ੍ਹਾਂ ਦੱਸਿਆ ਕਿ ਇਸ ਸਾਇੰਸ ਐਕਸਪ੍ਰੈਸ ਟਰੇਨ ਦੇ ਡੱਬੇ ਵਿਸ਼ੇਸ਼ ਤੌਰ ‘ਤੇ ਤਿਆਰ ਕੀਤੇ ਗਏ ਹਨ, ਇਹ ਸਾਰੇ ਭਾਰਤ ਵਿੱਚ ਦੌਰਾ ਕਰਕੇ ਲੋਕਾਂ ਨੂੰ ਵਾਤਾਵਰਣ ਸੰਭਾਲ ਸਬੰਧੀ ਜਾਗਰੂਕ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਪ੍ਰਦਰਸ਼ਨੀ ਕਿਸੇ ਵੀ ਸਕੁਲ, ਕਾਲਜ ਅਤੇ ਸਿੱਖਿਆ ਸੰਸਥਾਂਵਾਂ ਦੇ ਵਿਦਿਆਰਥੀ ਅਤੇ ਜਿਲ੍ਹੇ ਦੇ ਲੋਕ ਦੇਖ ਸਕਦੇ ਹਨ ਅਤੇ ਇਸ ਪ੍ਰਦਰਸ਼ਨੀ ਨੂੰ ਵੇਖਣ ਲਈ ਕਿਸੇ ਪ੍ਰਕਾਰ ਦੀ ਕੋਈ ਟਿਕਟ ਨਹੀਂ ਹੈ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਸਕੂਲਾਂ, ਵਿਦਿਅਕ ਸੰਸਥਾਵਾਂ ਅਤੇ ਕਾਲਜਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਵਾਤਾਵਰਣ ਸੰਭਾਲ ਵਿਗਿਆਨ ਐਕਸਪ੍ਰੈਸ ਟਰੇਨ ਨੂੰ ਜ਼ਰੂਰ ਦੇਖਣ ਅਤੇ ਵਾਤਾਵਰਣ ਦੀ ਸੰਭਾਲ ਸਬੰਧੀ ਜਾਣਕਾਰੀ ਹਾਸਲ ਕਰਨ।

Check Also

ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …

Leave a Reply