Sunday, September 13, 2026

ਯਾਦਵਿੰਦਰਾ ਸਕੂਲ ‘ਚ ਘੱਟ ਗਿਣਤੀ ਪਰਿਵਾਰਾਂ ਦੇ ਬੱਚਿਆਂ ਨੂੰ ਸਕਲਰਸ਼ਿਪ ਦੇ ਚੈਕ ਵੰਡੇ

PPN2311201521

ਅੰਮ੍ਰਿਤਸਰ, 23 ਨਵੰਬਰ (ਗੁਰਚਰਨ ਸਿੰਘ)- ਸਥਾਨਕ ਸੁਲਤਾਨਵਿੰਡ ਲਿੰਕ ਰੋਡ ਸਥਿਤ ਯਾਦਵਿੰਦਰਾ ਪਬਲਿਕ ਸਕੂਲ ਵਿਖੇ 15 ਬੱਚਿਆਂ ਨੂੰ 981 ਰੁਪਏ ਦੇ ਹਿਸਾਬ ਨਾਲ ਘੱਟਗਿਣਤੀ ਸਕੀਮ ਤਹਿਤ ਦਿੱਤੇ ਜਾਂਦੇ ਸਕਾਰਸ਼ਿਪ ਦੀ ਰਾਸ਼ੀ ਦੇ ਚੈਕ ਵੰਡੇ ਗਏ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਘੱਟ ਗਿਣਤੀ ਭਾਈਚਾਰੇ ਨਾਲ ਸਬੰਧਿਤ ਪਰਿਵਾਰਾਂ ਦੇ ਬੱਚਿਆਂ ਨੂੰ ਜੋ ਆਰਥਿਕ ਸਹਾਇਤਾ ਦਿੱੀ ਜਾਂਦੀ ਹੈ, ਉਹ ਸ਼ਲਾਘਾਯੌਗ ਫੈਸਲਾ ਹੈ ਅਤੇ ਇਸ ਰਕਮ ਨਾਲ ਗਰੀਬ ਪਰਿਵਾਰਾਂ ਨੂੰ ਬੱਿਚਆਂ ਦੀ ਪੜਾਈ ‘ਚ ਕਾਫੀ ਸਹੂਲਤ ਮਿਲਦੀ ਹੈ। ਉਨਾਂ ਦੱਸਿਆ ਕਿ ਅੱਜ ਵੰਡੇ ਗਏ ਸਕਾਲਰਸ਼ਿਪ ਦੇ ਚੈਕ ਸਾਲ 2014-15 ਦੇ ਹਨ।ਇਸ ਮੌਕੇ ਵਾਇਸ ਪ੍ਰਿੰਸੀਪਲ ਮੈਡਮ ਗੁਰਚਰਨ ਕੌਰ, ਦਵਿੰਦਰ ਸਿੰਘ, ਹੀਰਾ ਸਿੰਘ, ਜਗਦੀਸ਼ ਸਿੰਘ ਅਤੇ ਮੈਡਮ ਪ੍ਰਭਜੋਤ ਕੌਰ ਹਾਜ਼ਰ ਸਨ।

Check Also

ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …

Leave a Reply