Sunday, September 13, 2026

ਆਈ.ਟੀ.ਆਈ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ‘ਲਲਕਾਰ ਰੈਲੀ’ 28 ਨੂੰ

ਬਟਾਲਾ, 23 ਨਵੰਬਰ (ਨਰਿੰਦਰ ਬਰਨਾਲ)- ਆਈ.ਟੀ. ਆਈ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਪੱਧਰੀ ‘ਲਲਕਾਰ ਰੈਲੀ’ 28 ਨਵੰਬਰ ਨੂੰ ਜਲੰਧਰ ਵਿਖੇ ਕੀਤੀ ਜਾਵੇਗੀ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਆਗੂ ਪ੍ਰਭਨੀਤ ਕੌਰ, ਦਿਲਆਰਾ ਔਲਖ, ਹਰਜੀਤ ਕੌਰ, ਨੀਰੂ, ਗੁਰਜੀਤ ਸਿੰਘ, ਜੀਵਨ ਸਿੰਘ, ਅਮਨਦੀਪ, ਮੋਨਿਕਾ, ਸੁਨੀਤਾ, ਸੰਦੀਪ, ਵਿਜੇ ਕੁਮਾਰ, ਸਰਬਜੀਤ ਸਿੰਘ ਅਤੇ ਰਾਕੇਸ਼ ਕੁਮਾਰ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਮੁਲਾਜ਼ਮਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਰੇਕ ਵਿਭਾਗ ਵਿਚ 3 ਸਾਲ ਬਾਅਦ ਠੇਕਾ ਮੁਲਾਜ਼ਮ ਨੂੰ ਰੈਗੂਲਰ ਕਰਨ ਦੀ ਪਾਲਿਸੀ ਹੈ। ਪਰ ਹੁਣ 7 ਸਾਲ ਬੀਤ ਜਾਣ ਦੇ ਬਾਵਜੂਦ ਵੀ ਉਨਾਂ ਨੂੰ ਰੈਗੂਲਰ ਕਰਨ ਦੀ ਬਜਾਏ ਨਵੀਆਂ ਪੋਸਟਾਂ ਭਰੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਪਿਛਲੇ ਸਾਲ ਪੀ.ਪੀ.ਪੀ.ਫ਼ਵੈਲਫੇਅਰਫ਼ਸੀ.ਓ.ਈ. ਸਕੀਮ ਵਿਚੋਂ ਨਵੀਂ ਭਰਤੀ ਕਰਕੇ ਅਤੇ ਪਾਪੂਲਰ ਟਰੇਡਾਂ ਬੰਦ ਕਰਕੇ 60 ਦੇ ਕਰੀਬ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਮੁਲਾਜ਼ਮਾਂ ਨੂੰ ਤਨਖ਼ਾਹ ਵੀ ਡੀ.ਸੀ. ਰੇਟ ਤੋਂ ਘੱਟ ਦਿੱਤੀ ਜਾਂਦੀ ਹੈ। ਜਦਕਿ ਸਾਰਿਆਂ ਨੂੰ ਬਰਾਬਰ ਕੰਮ ਬਦਲੇ ਬਰਾਬਰ ਤਨਖਾਹ ਮਿਲਣੀ ਚਾਹੀਦੀ ਹੈ। ਇੱਥੋਂ ਤੱਕ ਮਹਿਲਾ ਕਰਮਚਾਰੀ ਨੂੰ ਸਰਕਾਲ ਵੱਲੋਂ ਦਿੱਤੀ ਜਾਂਦੀ 6 ਮਹੀਨੇ ਦੀ ਛੁੱਟੀ ਵੀ ਨਹੀਂ ਦਿੱਤੀ ਜਾਂਦੀ। ਜਿਸ ਕਾਰਨ ਯੂਨੀਅਨ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨਾਂ ਸਰਕਾਰ ਤੋਂ ਮੰਗ ਕੀਤੀ ਕਿ ਉਨਾਂ ਨੂੰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵਿਚ ਸਿਫਟ ਕਰਕੇ ਤੁਰੰਤ ਰੈਗੂਲਰ ਕੀਤਾ ਜਾਵੇ।

Check Also

ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …

Leave a Reply