Wednesday, September 30, 2026

’ਇੱਕ ਰੁੱਖ ਸੌ ਸੁੱਖ’ ਮੁਹਿੰਮ ਤਹਿਤ ਬੂਟਾ ਲਗਾਇਆ

u
u

ਸੰਦੌੜ, 24 ਨਵੰਬਰ (ਹਰਮਿੰਦਰ ਸਿੰਘ ਭੱਟ) – ਸਰਕਾਰੀ ਪ੍ਰਾਇਮਰੀ ਸਕੂਲ ਫ਼ਤਿਹਗੜ੍ਹ ਪੰਜਗਰਾਈਆਂ ਵਿਖੇ ਵਿਦਿਆਰਥੀਆਂ ਨੂੰ ਮੁੱਢਲੇ ਜੀਵਨ ਤੋਂ ਹੀ ਵਾਤਾਵਰਨ ਦੀ ਸੰਭਾਲ ਅਤੇ ਰੁੱਖਾਂ ਦੀ ਸੇਵਾ ਦੇ ਨਾਲ ਜੋੜਨ ਦੇ ਲਈ ਚਲਾਈ ਮੁਹਿੰਮ ‘ਇੱਕ ਰੁੱਖ ਸੌ ਸੁੱਖ’ ਤਹਿਤ ਆਪਣੇ ਜਨਮ ਦਿਨ ਤੇ ਪੰਜਵੀਂ ਜਮਾਤ ਦੇ ਵਿਦਿਆਰਥੀ ਹਰਕੋਮਲ ਸਿੰਘ ਨੇ ਸਕੂਲ ਵਿਚ ਇੱਕ ਪੌਦਾ ਲਗਾ ਕੇ ਉਸ ਨੂੰ ਸੰਭਾਲਣ ਅਤੇ ਕਿਸੇ ਵੀ ਪੌਦੇ ਨੂੰ ਨੁਕਸਾਨ ਨਾ ਪਹੁੰਚਾਉਣ ਦਾ ਪ੍ਰਣ ਲਿਆ।ਮੁਹਿੰਮ ਦੇ ਮੁੱਖ ਸੰਚਾਲਕ ਰਜੇਸ਼ ਰਿਖੀ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਹੁਣ ਤੱਕ ਇੱਕ ਦਰਜਨ ਵਿਦਿਆਰਥੀ ਇਹ ਪ੍ਰਣ ਲੈ ਚੁੱਕੇ ਹਨ ਅਤੇ ਇਹ ਮੁਹਿੰਮ ਵਿਦਿਆਰਥੀਆਂ ਵਿਚ ਹਰਮਨ ਪਿਆਰੀ ਹੁੰਦੀ ਜਾ ਰਹੀ ਹੈ ਅਤੇ ਇਹ ਮੁਹਿੰਮ ਇਸੇ ਤਰ੍ਹਾਂ ਚੱਲਦੀ ਰੱਖੀ ਜਾਵੇਗੀ ।ਇਸ ਮੌਕੇ ਮਾ. ਬਲਵੀਰ ਸਿੰਘ, ਸੁਖਵਿੰਦਰ ਸਿੰਘ, ਰਜੇਸ਼ ਰਿਖੀ ਸਮੇਤ ਸਕੂਲ ਦਾ ਸਾਰਾ ਸਟਾਫ਼ ਹਾਜ਼ਰ ਸੀ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply