Saturday, August 22, 2026

ਚੀਫ਼ ਖਾਲਸਾ ਦੀਵਾਨ ਮੈਨੇਜਮੈਂਟ ਵੱਲੋਂ ਵਿਸ਼ਾਲ ਨਗਰ ਕੀਰਤਨ ਦਾ ਨਿੱਘਾ ਸੁਆਗਤ

PPN2411201504

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੁ) – ਚੀਫ਼ ਖਾਲਸਾ ਦੀਵਾਨ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਸਮੂਹ ਅਦਾਰਿਆਂ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਤਿ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਪਾਲਕੀ ਅਤੇ ਪੰਜ ਪਿਆਰਿਆਂ ਦੀ ਛੱਤਰ ਛਾਇਆ ਹੇਠ ਖਾਲਸਾ ਕਾਲਜ ਤੋਂ ਚੱਲੇ ਵਿਸ਼ਾਲ ਨਗਰ ਕੀਰਤਨ ਦਾ ਨਿੱਘਾ ਸੁਆਗਤ ਕੀਤਾ ਗਿਆ।ਇਸ ਨਗਰ ਕੀਰਤਨ ਵਿੱਚ ਹਜ਼ਾਰਾਂ ਦੀ ਗਿਣਤੀ ‘ਚ ਟਰੱਕਾਂ, ਕਾਰਾਂ ਅਤੇ ਵੈਨਾਂ ‘ਤੇ ਸਵਾਰ ਜੱਥਿਆਂ ਨੇ ਸ਼ਬਦ-ਕੀਰਤਨ ਰਾਹੀਂ ਸ੍ਰੀ ਗੁਰੁ ਨਾਨਕ ਦੇਵ ਜੀ ਦੀ ਸਿੱਖਿਆਵਾਂ ਦਾ ਪ੍ਰਚਾਰ ਕੀਤਾ।ਖਾਲਸਾ ਕਾਲਜ ਤੋਂ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਦੇ ਰਸਤੇ ਵਿੱਚ ਚੀਫ਼ ਖਾਲਸਾ ਦੀਵਾਨ ਅਤੇ ਸ੍ਰੀ ਗੁਰੁ ਹਰਿਕ੍ਰਿਸ਼ਨ ਸੀਨੀ. ਸਕੈ. ਪਬਲਿਕ ਸਕੂਲ, ਸੀ. ਕੇ. ਡੀ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲਿਜੀ ਦੇ ਸਟਾਫ ਵੱਲੋਂ ਨਗਰ ਕੀਰਤਨ ਦਾ ਨਿੱਘਾ ਸੁਆਗਤ ਕੀਤਾ ਅਤੇ ਖਾਲਸਾ ਕਾਲਜ ਮੈਨੇਜਿੰਗ ਕਮੇਟੀ ਦੇ ਅਹੁਦੇਦਾਰਾਂ, ਪ੍ਰਿੰਸੀਪਲ ਸਾਹਿਬਾਨਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ। ਪ੍ਰਧਾਨ ਚੀਫ ਖਾਲਸਾ ਦੀਵਾਨ ਸ: ਚਰਨਜੀਤ ਸਿੰਘ ਚੱਢਾ ਦੀ ਅਗਵਾਈ ਹੇਠ ਸੁਆਗਤ ਸਮੇਂ ਪੰਜ ਪਿਆਰਿਆਂ ਨੂੰ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਪਾਲਕੀ ਸਾਹਿਬ ਦੀ ਹਾਜ਼ਰੀ ਵਿਚ ਫੁੱਲਮਾਲਾ ਪਾ ਕੇ “ਜੀ ਆਇਆ ਨੂੰ” ਆਖਿਆ ਗਿਆ ਅਤੇ ਪਾਲਕੀ ਸਾਹਿਬ ਉਤੇ ਫੁੱਲਾਂ ਦੀ ਵਰਖਾ ਕੀਤੀ ਗਈ।ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਲਈ ਪ੍ਰਸ਼ਾਦ ਅਤੇ ਜਲ ਦੀ ਸੇਵਾ ਦਾ ਪ੍ਰਬੰਧ ਕੀਤਾ ਗਿਆ।ਚੀਫ਼ ਖਾਲਸਾ ਦੀਵਾਨ ਦੇ ਸਥਾਨਕ ਪ੍ਰਧਾਨ ਸ: ਨਿਰਮਲ ਸਿੰਘ, ਆਨਰੇਰੀ ਸੈਕਟਰੀ ਸ: ਨਰਿੰਦਰ ਸਿੰਘ ਖੁਰਾਣਾ, ਸ: ਹਰਮਿੰਦਰ ਸਿੰਘ, ਸ: ਸੰਤੋਖ ਸਿੰਘ ਸੇਠੀ, ਸ: ਰਣਬੀਰ ਸਿੰਘ ਚੌਪੜਾ, ਸ: ਮਨਜੀਤ ਸਿੰਘ ਮੰਜਲ, ਡਾ: ਬਲਜਿੰਦਰ ਸਿੰਘ, ਡਾਇਰੈਕਟਰ ਐਜ਼ੂਕੇਸ਼ਨ ਡਾ: ਧਰਮਵੀਰ ਸਿੰਘ, ਪ੍ਰਿੰ. ਐਚ. ਐਸ. ਸੰਧੂ ਨੇ ਵੀ ਨਗਰ ਕੀਰਤਨ ਵਿਚ ਹਿੱਸਾ ਪਾ ਕੇ ਗੁਰੁ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆ।

Check Also

ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …

Leave a Reply