
ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੀ ਮੁੱਖ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿੱਖੇ ਸਕੂਲ ਦੇ ਨਰਸਰੀ ਸੈਕਸ਼ਨ ਦੇ ਸੁਪਰਵਾਈਜ਼ਰ ਸ਼੍ਰੀਮਤੀ ਕਿਰਨਜੋਤ ਕੌਰ ਦੀ ਅਗਵਾਈ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਦਿਹਾੜੇ ਦੇ ਸੰਬੰਧ ਵਿੱਚ ਗੁਰਦੁਆਰਾ ਸਾਹਿਬ ਵਿਖੇ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ।ਇਸ ਪ੍ਰੋਗਰਾਮ ਵਿੱਚ ਸੀ.ਬੀ.ਐਸ.ਈ. ਦਿੱਲੀ ਤੋਂ ਡਿਪਟੀ ਡਾਇਰੈਕਟਰ ਡਾ: ਮਨਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਗੁਰਦੁਆਰਾ ਸਾਹਿਬ ਵਿੱਚ ਛੋਟੁੇਛੋਟੇ ਬੱਚਿਆਂ ਨੇ ਗੁਰਬਾਣੀ ਕੀਰਤਨ ਨਾਲ ਗੁਰੂ ਚਰਨਾਂ ਵਿੱਚ ਹਾਜ਼ਰੀ ਲਗਵਾਈ ।ਵਿਦਿਆਰਥੀਆਂ ਵੱਲੋਂ ਗੁਰੂ ਨਾਨਕ ਦੇਵ ਜੀ ਨਾਲ ਸੰਬੰਧਿਤ ਭਾਸ਼ਣ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ।ਮੁੱਖ ਮਹਿਮਾਨ ਡਾ: ਮਨਜੀਤ ਸਿੰਘ, ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਸ. ਚਰਨਜੀਤ ਸਿੰਘ ਚ’ਢਾ, ਆਨਰੇਰੀ ਸੱਕਤਰ ਸz. ਨਰਿੰਦਰ ਸਿੰਘ ਖੁਰਾਨਾ, ਸਥਾਨਕ ਪ੍ਰਧਾਨ ਸ. ਨਿਰਮਲ ਸਿੰਘ, ਐਡੀ: ਸੱਕਤਰ ਸ. ਹਰਮਿੰਦਰ ਸਿੰਘ, ਸ. ਸੰਤੋਖ ਸਿੰਘ ਸੇਠੀ, ਅਤੇ ਡਾਇਰੈਕਟਰ ਅੇਜੂਕੇਸ਼ਨ ਤੇ ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਵੱਲੋਂ ਨਰਸਰੀ ਸੈਕਸ਼ਨ ਦੀ ਸ਼ਬਦ ਗਾਇਨ ਟੀਮ ਅਤੇ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਪੁਰਬ ਦੇ ਸੰਬੰਧ ਵਿੱਚ ਕਰਵਾਏ ਗਏ ਕਵਿਤਾ, ਭਾਸ਼ਣ ਅਤੇ ਪੋਟਰੇਟ ਬਨਾਉਣ ਦੇ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਪ੍ਰੋਗਰਾਮ ਦੌਰਾਨ ਗੁਰੂ ਨਾਨਕ ਪਬਲਿਕ ਸਕੂਲ ਰਜੌਰੀ ਗਾਰਡਨ ਨਵੀਂ ਦਿੱਲੀ ਵਿਖੇ ਹੋਏ ਸ਼ਬਦ ਗਾਇਨ ਮੁਕਾਬਲੇ ਵਿੱਚ ਭਾਗ ਲੈ ਕੇ ਪੜਤਲ ਸ਼ੈਲੀ ਵਿੱਚ ‘ਗਗਨ ਮੈ ਥਾਲ ਰਵਿ ਚੰਦ ਦੀਪਕ ਬਨੇ (ਆਰਤੀ)’ ਸ਼ਬਦ ਪੜ੍ਹ ਕੇ ਪਹਿਲਾ ਸਥਾਨ ਅਤੇ 21000 ਰੁਪਏ ਦਾ ਨਕਦ ਇਨਾਮ ਹਾਸਲ ਕਰਨ ਵਾਲੀ ਮੈਡਮ ਪ੍ਰਭਜੋਤ ਕੌਰ, ਗੁਣਵੰਤ ਕੌਰ ਅਤੇ ਸ. ਹਰਦੇਵ ਸਿੰਘ ਦੀ ਸੁਚੱਜੀ ਅਗਵਾਈ ਵਾਲੀ ਟੀਮ ਨੂੰ ਵੀ ਸਨਮਾਨਿਤ ਕੀਤਾ ਗਿਆ ।ਇਸੇ ਹੀ ਸਕੂਲ ਦੇ ਸ’ਤਵੀਂ ਜਮਾਤ ਦੇ ਵਿਦਿਆਰਤੀ ਮਨਹਰਜੀ ਸਿੰਘ ਨੇ ਤਬਲਾ ਵਾਦਕ ਦੇ ਤੌਰ ਤੇ ਪ੍ਰਸ਼ੰਸਾ ਪ’ਤਰ ਅਤੇ ਸਪੈਸ਼ਲ ਇਨਾਮ ਵਜੋਂ 2100 ਰੁਪਏ ਨਕਦ ਹਾਸਲ ਕੀਤੇ । ਚੀਫ਼ ਖ਼ਾਲਸਾ ਦੀਵਾਨ ਦੀ ਮੈਨੇਜਿੰਗ ਕਮੇਟੀ ਵੱਲੋਂ ਮੁ’ਖ ਮਹਿਮਾਨ ਡਾ: ਮਨਜੀਤ ਸਿੰਘ ਨੂੰ ਵੀ ਸਨਮਾਨਿਤ ਕੀਤਾ ਗਿਆ।ਮੁੱਖ ਮਹਿਮਾਨ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿ’ਤੀ ਅਤੇ ਅ’ਗੇ ਵੀ ਇਸੇ ਤਰ੍ਹਾਂ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ।ਪ੍ਰਧਾਨ ਸ. ਚੱਢਾ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿਖਿਆਵਾਂ ਬਾਰੇ ਸੰਖੇਪ ਵਿਵਿੱਚ ਜਾਣਕਾਰੀ ਦਿੱਤੀ । ਉਨਾਂ ਆਏ ਹੋਏ ਮਹਿਮਾਨਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ, ਜਿਨ੍ਹਾ ਵਿੱਚ ਸ. ਰਣਬੀਰ ਸਿੰਘ ਚੋਪੜਾ, ਸ. ਮਨਜੀਤ ਸਿੰਘ ਮੰਜਲ, ਸ. ਭਰਪੂਰ ਸਿੰਘ, ਡਾ: ਬਲਜਿੰਦਰ ਸਿੰਘ, ਡਾ: ਐਚ.ਐਸ. ਸੰਧੂ, ਸਕੂਲ ਦੇ ਅਧਿਆਪਕ ਸਾਹਿਬ ਅਤੇ ਵਿਦਿਆਰਥੀ ਸ਼ਾਮਲ ਸਨ ।
Punjab Post Daily Online Newspaper & Print Media