ਅੰਮ੍ਰਿਤਸਰ, 25 ਨਵੰਬਰ (ਗੁਰਪ੍ਰੀਤ ਸਿੰਘ)- ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਮੌਕੇ ‘ਤੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਗੁਰਦੁਆਰਾ ਪੋਠੋਹਾਰ ਸਿੰਘ ਸਭਾ, ਕੋਟ ਮਿੱਤ ਸਿੰਘ ਵੱਲੋਂ ਕੀਤਾ ਗਿਆ, ਜਿਸ ਵਿੱਚ ਗੁਰੂ ਮਹਾਰਾਜ ਜੀ ਦਾ ਅਸ਼ੀਰਵਾਦ ਲੈਣ ਲਈ ਵਿਧਾਨ ਸਭਾ ਹਲਕਾ ਦੱਖਣੀ ਦੇ ਸੀਨੀਅਰ ਅਕਾਲੀ ਆਗੂ ਸz: ਨਵਦੀਪ ਸਿੰਘ ਗੋਲਡੀ ਵੱਲੋਂ ਵੀ ਹਾਜ਼ਰੀ ਲਵਾਈ ਗਈ।
ਇਸ ਨਗਰ ਕੀਰਤਨ ਦਰਮਿਆਨ ਫੁੱਲਾਂ ਨਾਲ ਸੱਜੀ ਸੁਨਹਿਰੀ ਪਾਲਕੀ ਵਿੱਚ ਸ਼ੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਦੀ ਹਜ਼ੂਰੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਵੱਖ-ਵੱਖ ਗਤਕਾ ਪਾਰਟੀਆਂ ਅਤੇ ਸਕੂਲੀ ਬੱਚਿਆਂ ਨੇ ਆਪਣੀ ਪ੍ਰਤਿਭਾ ਦੇ ਜੌਹਰ ਦਿਖਾਏ।
ਇਸ ਮੌਕੇ ਵਾਰਡ ਨੰ: 33 ਦੇ ਕੌਂਸਲਰ ਸ: ਅਮਰੀਕ ਸਿੰਘ ਲਾਲੀ, ਗੁਰਦੁਆਰਾ ਪੋਠੋਹਾਰ ਸਿੰਘ ਸਭਾ ਦੇ ਪ੍ਰਧਾਨ ਸ: ਧਨਵੰਤ ਸਿੰਘ, ਸੈਕਟਰੀ ਤਰਲੋਕ ਸਿੰਘ, ਨਰਿੰਦਰ ਸਿੰਘ, ਕੰਵਲਜੀਤ ਸਿੰਘ, ਡਾ. ਸਤਿੰਦਰ ਸਿੰਘ, ਜਸਪਾਲ ਸਿੰਘ, ਜਗਜੀਤ ਸਿੰਘ, ਮਨਪ੍ਰੀਤ ਸਿੰਘ ਬੋਨੀ, ਕੁਲਵੰਤ ਸਿੰਘ ਆਦਿ ਸਮੇਤ ਭਾਰੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਿਰ ਸਨ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media