ਅਮ੍ਰਿਤਸਰ, 25 ਨਵਬਰ (ਹਰਿੰਦਰ ਪਾਲ ਸਿੰਘ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਜਾਂਦੇ ਸਰਕਲ ਪੱਧਰੀ ਗੁਣਾਤਮਕ ਮੁਕਾਬਲਿਆਂ ਵਿੱਚੋਂ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਦੇ ਵਿਦਿਆਰਥੀਆਂ ਨੇ ਹੇਠ ਲਿਖੇ ਇਨਾਮ ਹਾਸਿਲ ਕੀਤੇ ਗਿੱਧਾ ਜੂਨੀਅਰ ਟੀਮ ਫਸਟ ਪੂਜੀਸ਼ਨ, ਗਿੱਧਾ ਸੀਨੀਅਰ ਥਰਡ, ਆਮ ਗਿਆਨ ਸੈਕਿੰਡ, ਅਤੇ ਲੋਕ ਗੀਤ ਸੀਨੀਅਰ ਗੁਰਲਾਲ ਸਿੰਘ ਨੇ ਫਸਟ ਪੂਜੀਸ਼ਨ ਹਾਸਿਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਉਪਰੋਕਤ ਜੇਤੂ ਟੀਮਾਂ ਸਟੇਟ ਪੱਧਰ ਤੇ ਹੋਣ ਵਾਲੇ ਮੁਕਾਬਿਲਆਂ ਵਿੱਚ ਹਿੱਸਾ ਲੈਣਗੀਆਂ।ਸਕੂਲ ਪਹੁੰਚਣ ‘ਤੇ ਇਨ੍ਹਾਂ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਸਕੂਲ ਦੇ ਡਾਇਰੈਕਟਰ ਸ. ਮੰਗਲ ਸਿੰਘ ਕਿਸ਼ਨਪੁਰੀ ਤੇ ਪਿ੍ਰੰਸੀਪਲ ਮੈਡਮ ਅਮਰਪ੍ਰੀਤ ਕੌਰ ਅਤੇ ਮੈਨਜਰ ਅਮਨਦੀਪ ਕੌਰ ਨੇ ਇਹਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਵਾਗਤ ਕੀਤਾ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media