ਅੰਮ੍ਰਿਤਸਰ, 25 ਨਵੰਬਰ (ਗੁਰਪ੍ਰੀਤ ਸਿੰਘ) ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸੁਲਤਾਨਵਿੰਡ ਰੋਡ ਸਥਿਤ ਗੁਰਦੁਆਰਾ ਗੋਬਿੰਦ ਨਗਰ, ਚੌੜਾ ਬਜ਼ਾਰ ਵਿਖੇ ਸ਼ਰਧਾ ਸਹਿਤ ਮਨਾਇਆ ਗਿਆ।ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਤੋਂ ਪ੍ਰਬੰਧਕੀ ਕਮੇਟੀ ਅਤੇ ਸੰਗਤਾਂ ਵੱਲੋਂ ਪੰਜ ਪ੍ਰਭਾਤ ਫੇਰੀਆਂ ਕੱਢੀਆਂ ਗਈਆਂ। ਅੱਜ ਗੁਰਪੁਰਬ ਵਾਲੇ ਦਿਨ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਵਿਸ਼ਾਲ ਪ੍ਰਭਾਤ ਫੇਰੀ ਅੰਮ੍ਰਿਤ ਵੇਲੇ ਤੋਂ ਆਯੋਜਿਤ ਕੀਤੀ ਗਈ।ਪ੍ਰਭਾਤ ਫੇਰੀ ਦੋਰਾਨ ਹਾਜ਼ਰ ਸੰਗਤਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਬਖਸ਼ਿਸ਼ਾਂ ਦੇ ਪਾਤਰ ਬਨਣ ਲਈ ਮਿਲ ਕੇ ਗੁਰਬਾਣੀ ਦੇ ਸ਼ਬਦਾਂ ਅਤੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ।ਇਸ ਵਿਸ਼ਾਲ ਪ੍ਰਭਾਤ ਫੇਰੀ ਦਾ ਸ਼ਰਧਾਲੂ ਸੰਗਤਾਂ ਵੱਲੋਂ ਥਾਂ-ਥਾਂ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਪ੍ਰਭਾਤ ਫੇਰੀ ਵਿੱਚ ਸ਼ਾਮਿਲ ਸੰਗਤਾਂ ਦੀ ਦੁੱਧ, ਚਾਹ, ਫਲਾਂ, ਨਿਊਟਰੀ ਕੁਲਚੇ, ਕੜਾਹ, ਮਠਿਆਈਆਂ ਅਤੇ ਡਰਾਈ ਫਰੂਟ ਨਾਲ ਸੇਵਾ ਕੀਤੀ ਗਈ।ਪ੍ਰਭਾਤ ਫੇਰੀ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖੀ ਅਤੇ ਮੈਂਬਰ ਸ਼੍ਰੋਮਣੀ ਕਮੇਟੀ ਸz: ਹਰਜਾਪ ਸਿੰਘ ਨੇ ਹਾਜ਼ਰੀ ਲਵਾ ਕੇ ਗੁਰੂ ਮਹਾਰਾਜ ਦੀਆਂ ਖੁਸ਼ੀਆਂ ਹਾਸਲ ਕੀਤੀਆਂ।ਇਸ ਮੌਕੇ ਉਨ੍ਹਾਂ ਨੇ ਸਮੂੰਹ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੰਦਿਆਂ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਹੱਕ, ਸੱਚ ਅੇਤ ਇਨਸਾਫ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਣਾ ਕੀਤੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਰੀਕ ਸਿੰਘ ਬਾਊ, ਹਰਜਿੰਦਰ ਸਿੰਘ ਸਿਤਾਰਾ, ਸੁਖਚੈਨ ਸਿੰਘ, ਬਲਵਿੰਦਰ ਸਿੰਘ ਕਾਲਾ, ਤਜਿੰਦਰ ਸਿੰਘ ਸੰਧੂ, ਬਲਬੀਰ ਸਿੰਘ ਬੀਰਾ, ਮੋਹਨ ਸਿੰਘ, ਗੁਰਪ੍ਰੀਤ ਸਿੰਘ, ਦਰਸ਼ਨ ਸਿੰਘ ਪੱਟੀ ਵਾਲੇ, ਲਵਪ੍ਰੀਤ ਸਿੰਘ, ਗੁਰਮੁੱਖ ਸਿੰਘ ਬਿੱਟੂ, ਲਾਲੀ, ਜੁਗਰਾਜ ਸਿੰਘ, ਗੁਰਬਚਨ ਸਿੰਘ, ਜਸਪਾਲ ਸਿੰਘ ਆਦਿ ਹਾਜ਼ਰ ਸਨ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media