ਬਟਾਲਾ, 26 ਨਵੰਬਰ (ਨਰਿੰਦਰ ਸਿੰਘ ਬਰਨਾਲ)- ਫਤਹਿਗੜ੍ਹ ਚੂੜੀਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਮੁੱਖ ਮਹਿਮਾਨ ਵਜੋਂ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ ਅਤੇ ਮਾਈ ਭਾਗੋ ਸਕੀਮ ਦੇ ਤਹਿਤ ਸਕੂਲੀ ਵਿਦਿਆਰਥਣਾਂ ਨੂੰ 774 ਸਾਈਕਲ ਵੰਡੇ। ਇਸ ਮੌਕੇ ਨਿਰਮਲ ਸਿੰਘ ਕਾਹਲੋਂ ਨੇ ਭਰਵੇਂ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜਿਥੇ ਅਕਾਲੀ-ਭਾਜਪਾ ਸਰਕਾਰ ਸਕੂਲੀ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਾਲੀਆਂ ਸਹੂਲਤਾਂ ਦੇ ਰਹੀ ਹੈ, ਉਥੇ ਸਰਕਾਰ ਵਿੱਦਿਆ ਨੂੰ ਉਪਰ ਚੁੱਕਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਸਕੂਲੀ ਬੱਚਿਆਂ ਨੂੰ 25 ਹਜ਼ਾਰ ਰੁਪਏ ਮਹੀਨਾ ਵਜੀਫੇ ਦਿੱਤੇ ਜਾ ਰਹੇ ਹਨ, ਜਿਹੜੇ ਬੱਚੇ 80 ਫ਼ੀਸਦੀ ਨੰਬਰ ਲੈ ਕੇ ਇਮਤਿਹਾਨਾਂ ‘ਚੋਂ ਪਾਸ ਹੋਏ ਹਨ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸੰਤੋਖ ਰਾਜ ਸਿੰਘ ਪੰਜਾਬ ਸਰਕਾਰ ਵੱਲੋਂ ਸਕੂਲੀ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਇਸ ਮੌਕੇ ਵਿਦਿਆਰਥਣਾਂ ਨੇ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮੈਡਮ ਅਨੀਤਾ ਅਰੋੜਾ ਨੇ ਨਿਰਮਲ ਸਿੰਘ ਕਾਹਲੋਂ ਅਤੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ। ਸਟੇਜ ਸਕੱਤਰ ਦੀ ਭੂਮਿਕਾ ਨਾਨਕਜੀਤ ਸਿੰਘ ਅਤੇ ਮੈਡਮ ਭੁਪਿੰਦਰਜੀਤ ਕੌਰ ਨੇ ਬਾਖੂਬੀ ਨਾਲ ਨਿਭਾਈ ? ਇਸ ਮੌਕੇ ਚੇਅਰਮੈਨ ਬਖਸ਼ੀਸ ਸਿੰਘ ਰੰਧਾਵਾ, ਪ੍ਰਧਾਨ ਅਜੀਤ ਸਿੰਘ, ਪ੍ਰਧਾਨ ਬਲਜੀਤ ਸਿੰਘ ਚੌਹਾਨ, ਬੱਲੂ ਸੂਰੀ, ਮਨਦੀਪ ਸਿੰਘ ਪ੍ਰਿੰਸੀਪਲ ਪੀ.ਏ., ਗੁਰਜਿੰਦਰ ਸਿੰਘ ਮੱਲ੍ਹੀ, ਰਵਿੰਦਰਪਾਲ ਸਿੰਘ ਚਾਹਲ, ਰਾਜਪਾਲ, ਅਮਰਜੀਤ ਸਿੰਘ ਭਾਟੀਆ, ਪਰਮਜੀਤ ਕੌਰ, ਰਮਨਪ੍ਰੀਤ ਕੌਰ, ਜਸਬੀਰ ਕੌਰ, ਰਾਜੀਵ ਅਰੌੜਾ, ਦਰਸ਼ਨ ਲਾਲਾ, ਬਲਵਿੰਦਰਪਾਲ, ਮਨਜੀਤ ਸਿੰਘ ਸੰਧੂ, ਦੀਪਕ ਕੁਮਾਰ, ਲਖਵਿੰਦਰ ਸਿੰਘ, ਜਸਕਰਨਜੀਤ ਸਿੰਘ, ਸ਼ਮਸ਼ੇਰ ਸਿੰਘ ਕਾਹਲੋਂ ਸਾਰੇ ਪ੍ਰਿੰਸੀਪਲ , ਦਵਿੰਦਰ ਭੋਲਾ ਬੱਧਵਾਰ, ਲਖਵਿੰਦਰ ਸਿੰਘ ਬੱਲ, ਹਰਵਿੰਦਰ ਸਿੰਘ ਭਾਟੀਆ, ਜਸਵੰਤ ਸਿੰਘ, ਸੁੱਚਾ ਸਿੰਘ, ਮਲੂਕ ਸਿੰਘ, ਪ੍ਰਵੇਜ ਮਸੀਹ, ਮੈਡਮ ਕਰਮਜੀਤ ਕੌਰ ਚੀਮਾਂ, ਮੈਡਮ ਕੰਵਲਜੀਤ ਕੌਰ, ਨਵਨੀਤ ਕੌਰ, ਵਿਪਨ ਕੁਮਾਰ, ਬਲਜਿੰਦਰ ਸਿੰਘ, ਚਰਨਜੀਤ ਸਿੰਘ, ਦਵਿੰਦਰ ਕੌਰ, ਸਤਪਾਲ ਕਪੂਰ, ਕਪਿਲ ਦੇਵ ਸ਼ਰਮਾ, ਸੁਖਦੇਵ ਸਿੰਘ ਕਾਹਲੋਂ, ਅਮਰਬੀਰ ਸਿੰਘ, ਬਲਵਿੰਦਰ ਕੌਰ, ਗੁਰਨਾਮ ਸਿੰਘ, ਸੰਦੀਪ ਕੌਰ, ਬਲਵਿੰਦਰ ਕੌਰ, ਗੁਰਦਿਆਲ ਸਿੰਘ, ਅਮਨਪ੍ਰੀਤ ਕੌਰ, ਸੁਖਵਿੰਦਰ ਕੌਰ, ਦਵਿੰਦਰ ਕੌਰ, ਰਵਿੰਦਰ ਕੌਰ, ਮਨਜੀਤ ਕੌਰ, ਜੋਤੀ ਬਾਲਾ, ਰਣਜੀਤ ਕੌਰ, ਗੁਰਦਿਆਲ ਸਿੰਘ, ਲਵਪ੍ਰੀਤ ਕੌਰ, ਜਤਿੰਦਰ ਕੌਰ, ਜਸਬੀਰ ਕੌਰ ਆਦਿ ਸਕੂਲਾਂ ਦੇ ਪ੍ਰਿੰਸੀਪਲ ਤੇ ਲੈਕਚਰਾਰ ਹਾਜ਼ਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …