Thursday, April 30, 2026

ਸ਼ਹੀਦ ਭਾਈ ਮਤੀ ਦਾਸ ਨਗਰ ਵਿਖੇ ਪਹਿਲੀ ਪਾਤਿਸ਼ਾਹੀ ਦੇ ਪ੍ਰਕਾਸ਼ ਦਿਵਸ ਮਨਾਏ

PPN2611201503

ਬਠਿੰਡਾ, 26 ਨਵੰਬਰ (ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਗੁਰਦੁਆਰਾ ਸਾਹਿਬ ਸ਼ਹੀਦ ਭਾਈ ਮਤੀ ਦਾਸ ਨਗਰ ਵਿਖੇ ਸਿੱਖ ਧਰਮ ਦੇ ਬਾਨੀ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਮਹਾਰਜ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸੰਗਤਾ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਜੁਗੋ ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗੁੰਥ ਸਾਹਿਬ ਜੀ ਦੀ ਰੱਬੀ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪੰਰਤ ਹਜ਼ੂਰੀ ਰਾਗੀ ਭਾਈ ਰਾਮ ਸਿੰਘ ਦੇ ਜਥੇ ਨੇ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਕੀਤਾ। ਉਪਰੰਤ ਭਾਈ ਮੇਜਰ ਸਿੰਘ ਦਿੱਲੀ ਵਾਲਿਆਂ ਦੇ ਰਾਗੀ ਜਥੇ ਨੇ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੀ ਰਚਿਤ ਬਾਣੀ ਦੇ ਸਬਦ ਕੀਰਤਨ ਅਤੇ ਉਨ੍ਹਾਂ ਦੇ ਜੀਵਨ ਫਲਸਫੇ ਨੂੰ ਸੰਗਤ ਨੂੰ ਜਾਣੂੰ ਕਰਵਾਇਆ ਅਤੇ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੇ ਸਿੱਖੀ ਸਿਧਾਤਾਂ ਤੇ ਚੱਲਣ ਲਈ ਸੰਗਤਾਂ ਨੂੰ ਪ੍ਰੇਰਣਾ ਕੀਤੀ। ਸਮਾਗਮ ਦੇ ਸਮਾਪਤੀ ਸਮੇਂ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਿਕਰਮ ਸਿੰਘ ਧਿੰਗੜ ਅਤੇ ਖ਼ਜਾਨਚੀ ਸਾਧਾ ਸਿੰਘ ਵਲੋਂ ਪ੍ਰਚਾਰਕਾਂ ਨੂੰ ਗੁਰੂ ਘਰ ਦੀ ਬਖਸ਼ਿਸ ਸਿਰੋਪਾਓ ਭੇਟ ਕਰਕੇ ਸਵਾਗਤ ਕੀਤਾ ਗਿਆ ਅਤੇ ਸਮੂਹ ਸੰਗਤ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਹੋਇਆਂ ਇਸ ਸਮਾਗਮ ਵਿੱਚ ਤਨ ਮਨ ਧਨ ਨਾਲ ਭਰਵਾਂ ਸਹਿਯੋਗ ਕਰਨ ਤੇ ਧੰਨਵਾਦ ਕੀਤਾ। ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply