
ਅੰਮ੍ਰਿਤਸਰ, 26 ਨਵੰਬਰ (ਜਗਦੀਪ ਸਿੰਘ ਸੱਗੂ)- ਕੈਬਨਿਟ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਨੇ ਅੱਜ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਚੱਲ ਰਹੇ ਵਿਕਾਸ ਕਾਰਜ ਮਿੱਥੇ ਸਮੇਂ ਵਿਚ ਮੁਕੰਮਲ ਕਰਵਾਏ ਜਾਣਗੇ। ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਹਦਾਇਤ ਕੀਤੀ ਕਿ ਵਿਕਾਸ ਕਾਰਜ ਮਿੱਥੇ ਸਮੇਂ ਵਿੱਚ ਮੁਕੰਮਲ ਕਰਕੇ ਜਾਰੀ ਹੋਈਆਂ ਗ੍ਰਾਂਟਾਂ ਦੀ ਪੂਰੀ ਤਰ੍ਹਾਂ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ।
ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਸਮੇਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਰਣੀਕੇ ਨੇ ਵੇਰਕਾ, ਅਟਾਰੀ ਅਤੇ ਹੋਰਨਾਂ ਬਲਾਕਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਦਿਹਾਤੀ ਖੇਤਰਾਂ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ ਕੰਮਾਂ ਅਤੇ ਮੁਢਲੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਕਾਰਜਾਂ ਵਿਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਪਿੰਡਾਂ ਵਿਚ ਪਖਾਨੇ, ਸੀਵਰੇਜ, ਪੀਣ ਵਾਲੇ ਪਾਣੀ ਆਦਿ ਦੀ ਸਹੂਲਤ ਨੂੰ ਜਲਦ ਤੋਂ ਜਲਦ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਉਨ੍ਹਾਂ ਮੌਜੂਦ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਰਾਹੀਂ ਵਿਕਾਸ ਕਾਰਜਾਂ ਦੀ ਰਫ਼ਤਾਰ ਵਿਚ ਤੇਜ਼ੀ ਲਿਆਉਣ ਦਾ ਕਹਿੰਦਿਆਂ ਦੱਸਿਆ ਕਿ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਥੁੜ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਉਨ੍ਹਾਂ ਜ਼ਿਲ੍ਹਾ ਖੇਡ ਅਫ਼ਸਰ ਤੋਂ ਪਿੰਡਾਂ ਨੂੰ ਮੁਹੱਈਆ ਕਰਵਾਲੇ ਜਾਣ ਵਾਲੇ ਜਿੰਮ ਅਤੇ ਖੇਡ ਕਿੱਟਾਂ ਦੀ ਵੰਡ ਸਬੰਧੀ ਜਾਣਕਾਰੀ ਲੈਂਦਿਆਂ ਹਦਾਇਤ ਕੀਤੀ ਕਿ ਇਹ ਸਾਮਾਨ ਜਲਦ ਤੋਂ ਜਲਦ ਪਿੰਡਾਂ ਦੇ ਖੇਡ ਕਲੱਬਾਂ ਦੇ ਸਪੁਰਦ ਕੀਤਾ ਜਾਵੇ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਿਆ ਜਾ ਸਕੇ। ਇਸ ਮੌਕੇ ਐਸ. ਡੀ. ਐਮ ਸ੍ਰੀ ਰਾਜੇਸ਼ ਸ਼ਰਮਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ. ਹਰਜਿੰਦਰ ਸਿੰਘ ਸੰਧੂ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
Punjab Post Daily Online Newspaper & Print Media