Monday, April 27, 2026

ਮਜੀਠੀਆ ਨੇ ਖ਼ਾਲਸਾ ਕਾਲਜ ਐਗਰੀਕਲਚਰ ਵਿਭਾਗ ਦੇ ਨਵੇਂ ਬਲਾਕ ਦਾ ਕੀਤਾ ਉਦਘਾਟਨ

PPN2611201513

ਅੰਮ੍ਰਿਤਸਰ, 26 ਨਵੰਬਰ (ਸੁਖਬੀਰ ਖੁਰਮਣੀਆ)-ਇਤਿਹਾਸਕ ਖ਼ਾਲਸਾ ਕਾਲਜ ਦੀ ਮੈਨੇਜ਼ਮੈਂਟ ਦੁਆਰਾ ਵਿਦਿਆਰਥੀਆਂ ਨੂੰ ਹਰੇਕ ਆਧੁਨਿਕ ਤੇ ਹੋਰ ਸਹੂਲਤਾਂ ਮੁਹੱਈਆ ਪ੍ਰਦਾਨ ਕਰਨ ਦੀ ਕੜੀ ਨੂੰ ਅੱਗੇ ਤੋਰਦਿਆਂ ਅੱਜ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸ: ਸੱਤਿਆਜੀਤ ਸਿੰਘ ਮਜੀਠੀਆ ਨੇ ਕਾਲਜ ਦੇ ਐਗਰੀਕਲਚਰ ਵਿਭਾਗ ਦੇ ਨਵੇਂ ਬਲਾਕ ਦਾ ਉਦਘਾਟਨ ਕੀਤਾ। ਇਸ ਤੋਂ ਪਹਿਲਾਂ ਪ੍ਰਮਾਤਮਾ ਦਾ ਅਸ਼ੀਰਵਾਦ ਲੈਂਦੇ ਹੋਏ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ।
ਉਦਘਾਟਨ ਦੌਰਾਨ ਸ: ਮਜੀਠੀਆ ਨੇ ਕਿਹਾ ਕਿ ਤਜ਼ਰਬੇਕਾਰ ਸਟਾਫ਼ ਦੁਆਰਾ ਕਰਵਾਈ ਜਾਂਦੀ ਮਿਹਨਤ ਸਦਕਾ ਕਾਲਜ ਜਿੱਥੇ ਉੱਚ ਵਿੱਦਿਅਕ ਸੰਸਥਾ ਦੇ ਨਾਂਅ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉੱਥੇ ਕਾਲਜ ਦੇ ਵਿਦਿਆਰਥੀ ਦੇਸ਼ ਦੇ ਕੋਨੇ-ਕੋਨੇ ਵਿੱਚ ਉੱਚ ਅਹੁੱਦਿਆਂ ‘ਤੇ ਬਿਰਾਜਮਾਨ ਹੋ ਕੇ ਅਤੇ ਬਿਜਨੈਸਮੈਨਾਂ ਵਜੋਂ ਉਭਰ ਕੇ ਦੇਸ਼ ਦਾ ਨਾਂ ਚਮਕਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਲਜ ਵਿਦਿਆਰਥੀਆਂ ਦੀ ਹਰੇਕ ਸਹੂਲਤ ਅਤੇ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਤੱਤਪਰ ਹੈ, ਜਿਸ ਲਈ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਮੈਨੇਜ਼ਮੈਂਟ ਜੀਅ-ਤੋੜ ਮਿਹਨਤ ਕਰ ਰਹੀ ਹੈ। ਇਸ ਉਪਰੰਤ ਸ: ਮਜੀਠੀਆ ਨੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਅਤੇ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਨਾਲ ਭੂਮੀ ਵਿਗਿਆਨ ਅਤੇ ਹਾਰਟੀਕਲਚਰ ਦੇ ਮਿਊਜ਼ੀਅਮ ਦਾ ਦੌਰਾ ਵੀ ਕੀਤਾ।
ਇਸ ਮੌਕੇ ਸ: ਛੀਨਾ ਨੇ ਕਿਹਾ ਕਿ ਉਕਤ ਨਵੇਂ ਬਲਾਕ ਵਿੱਚ ਵਿਦਿਆਰਥੀਆਂ ਨੂੰ ਹਰੇਕ ਪ੍ਰਕਾਰ ਦੀਆਂ ਆਧੁਨਿਕ ਲੈਬਾਂ ਵਿੱਚ ਖੋਜ ਸਬੰਧੀ ਸਿਖਲਾਈ ਦਿੱਤੀ ਜਾਵੇਗੀ ਤਾਂ ਕਿ ਉਹ ਨਵੀਆਂ-ਨਵੀਆਂ ਖੋਜ਼ਾਂ ਕਰ ਸਕਣ। ਇਸਦੇ ਨਾਲ ਹੀ ਉਨ੍ਹਾਂ ਲਈ ਐਗਰੀਕਲਚਰ ਦੇ ਨਵੇਂ ਕੋਰਸ ਵੀ ਸ਼ੁਰੂ ਕੀਤੇ ਜਾਣਗੇ। ਜਿਸ ਵਿੱਚ ਉਨ੍ਹਾਂ ਨੂੰ ਖੇਤਬਾੜੀ ਦੌਰਾਨ ਖਾਦ ਅਤੇ ਕੀਟਨਾਸ਼ਕ ਦਵਾਈਆਂ ਰਹਿਤ ਫ਼ਸਲਾਂ ਨੂੰ ਉਗਾਉਣ ਅਤੇ ਫਲ ਆਦਿ ਲਗਾਉਣ ਦੀ ਵਿਧੀ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਵਿਭਾਗ ਵਿਖੇ ਇਕ ਅਤਿ ਆਧੁਨਿਕ ਬਾਇਓ ਲੈਬ ਵੀ ਸਥਾਪਿਤ ਕੀਤੀ ਜਾ ਰਹੀ ਹੈ।  ਆਖਿਰ ਵਿੱਚ ਪ੍ਰਿੰ: ਡਾ. ਮਹਿਲ ਸਿੰਘ ਨੇ ਆਏ ਹੋਏ ਮਹਿਮਾਨਾਂ ਤੇ ਹੋਰ ਸਖਸ਼ੀਅਤਾਂ ਦਾ ਧੰਨਵਾਦ ਵੀ ਕੀਤਾ ਅਤੇ ਕਿਹਾ ਕਿ ਉਕਤ ਬਲਾਕ ਖੇਤੀਬਾੜੀ ਦੀਆਂ ਤਕਨੀਕਾਂ ਸਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਵਿੱਚ ਕਾਫ਼ੀ ਫ਼ਾਇਦੇਮੰਦ ਸਾਬਤ ਹੋਵੇਗਾ। ਇਸ ਮੌਕੇ ਵਧੀਕ ਆਨਰੇਰੀ ਸਕੱਤਰ ਸ: ਸਵਿੰਦਰ ਸਿੰਘ ਕੱਥੂਨੰਗਲ, ਜੁਆਇੰਟ ਸਕੱਤਰ ਸ: ਗੁਨਬੀਰ ਸਿੰਘ, ਸ: ਸੁਖਦੇਵ ਸਿੰਘ ਅਬਦਾਲ, ਸ: ਨਿਰਮਲ ਸਿੰਘ, ਸ: ਸਰਦੂਲ ਸਿੰਘ ਮੰਨਣ, ਸ: ਰਾਜਬੀਰ ਸਿੰਘ, ਸ: ਕਰਤਾਰ ਸਿੰਘ ਗਿੱਲ, ਮੈਂਬਰ ਗੁਰਮਹਿੰਦਰ ਸਿੰਘ, ਸੰਤੋਖ ਸਿੰਘ ਸੇਠੀ, ਸ: ਲਖਵਿੰਦਰ ਸਿੰਘ ਢਿੱਲੋਂ, ਸ: ਦਲਜੀਤ ਸਿੰਘ ਸੰਧੂ, ਪ੍ਰਿੰ: ਡਾ. ਜਸਵਿੰਦਰ ਸਿੰਘ ਢਿੱਲੋਂ, ਡਾ. ਸੁਖਬੀਰ ਕੌਰ ਮਾਹਲ, ਡਾ. ਅਮਰਪਾਲ ਸਿੰਘ, ਡਾ. ਹਰਭਜਨ ਸਿੰਘ, ਪ੍ਰਿੰ: ਨਿਰਮਲ ਸਿੰਘ ਭੰਗੂ, ਪ੍ਰਿੰ: ਆਰ. ਕੇ. ਧਵਨ, ਪ੍ਰਿੰ: ਡਾ. ਜਸਪਾਲ ਸਿੰਘ, ਖੇਤੀਬਾੜੀ ਵਿਭਾਗ ਦੇ ਮੁੱਖੀ ਡਾ. ਰਣਦੀਪ ਕੌਰ ਬੱਲ, ਅੰਡਰ ਸੈਕਟਰੀ ਡੀ. ਐੱਸ. ਰਟੌਲ, ਪ੍ਰੋ: ਸੁਖਦੇਵ ਸਿੰਘ, ਪ੍ਰੋ: ਸਤਨਾਮ ਸਿੰਘ, ਪ੍ਰੋ: ਗੁਰਵੇਲ ਸਿੰਘ ਆਦਿ ਤੋਂ ਇਲਾਵਾ ਹੋਰ ਸਖਸ਼ੀਅਤਾਂ ਤੇ ਸਟਾਫ਼ ਮੌਜ਼ੂਦ ਸਨ।

Check Also

ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ

ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …

Leave a Reply