Wednesday, March 25, 2026

ਸੰਵਿਧਾਨ ਦਿਵਸ ਮਨਾਇਆ ਗਿਆ ਅਤੇ ਬੱਚਿਆਂ ਦੇ ਭਾਸਣ ਮੁਕਾਬਲੇ ਕਰਵਾਏ

PPN2611201517

ਪਠਾਨਕੋਟ, 26 ਨਵੰਬਰ (ਪ.ਪ)- ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜਿਲ੍ਹਾ ਸਿੱਖਿਆ ਵਿਭਾਗ ਪਠਾਨਕੋਟ ਵਲੋਂ ਵੱਖ ਵੱਖ ਸਰਕਾਰੀ ਸਕੂੁਲਾਂ ਵਿੱਚ ਸੰਵਿਧਾਨ ਦਿਵਸ ਮਨਾਇਆ ਗਿਆ ਅਤੇ ਬੱਚਿਆਂ ਦੇ ਭਾਸਣ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਬੰਧਿਤ ਸਕੂਲ ਮੁੱਖੀਆਂ ਵਲੋਂ ਸਨਮਾਨ ਚਿੱਨ੍ਹ ਦੇ ਕੇ ਸਨਮਾਨਤ ਕੀਤਾ ਗਿਆ।
ਇਹ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਸਿੱਖਿਆ ਅਧਿਕਾਰੀ (ਸਕੈਂਡਰੀ) ਸ੍ਰੀ ਪਵਨ ਕੁਮਾਰ ਨੇ ਦੱਸਿਆ ਕਿ ਸੰਵਿਧਾਨ ਦਿਵਸ ਦੇ ਸਬੰਧੀ ਵਿੱਚ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਲਮੀਨੀ, ਸਹੀਦ ਮੱਖਣ ਸਿੰਘ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਪਠਾਨਕੋਟ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਭੋਆ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਧਾਰਕਲਾਂ ਅਤੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਬੰਧਾਨੀ ਵਿਖੇ ਸੰਵਿਧਾਨ ਦਿਵਸ ਦੇ ਸਬੰਧ ਵਿੱਚ ਭਾਸਣ ਮੁਕਾਬਲੇ ਕਰਵਾਏ ਗਏ ਹਨ। ਜਿਸ ਵਿੱਚ ਅਧਿਆਪਕ ਵਰਗ ਨੇ ਵੀ ਬੱਚਿਆਂ ਨੂੰ ਭਾਾਰਤੀ ਸੰਵਿਧਾਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਭਾਰਤ ਸਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਬੀ. ਆਰ. ਅੰਬੇਦਕਰ ਦੇ ਜੀਵਨ ਤੇ ਰੋਸਨੀ ਵੀ ਪਾਈ। ਉਨ੍ਹਾਂ ਦੱਸਿਆ ਕਿ ਭਾਰਤ ਦੇ ਸੰਵਿਧਾਨ ਦੇ ਬਣਾਉਣ ਵਿੱਚ ਡਾ. ਬੀ. ਆਰ. ਅੰਬੇਦਕਰ ਦਾ ਬਹੁਤ ਵੱਡਾ ਯੋਗਦਾਨ ਸੀ। ਉਨ੍ਹਾਂ ਨੇ ਬੱਚਿਆਂ ਨੂੰ ਦੱਸਿਆ ਕਿ ਸੰਵਿਧਾਨ ਵਿੱਚ ਜਿਥੇ ਸਾਡੇ ਅਧਿਕਾਰਾਂ ਬਾਰੇ ਦੱਸਿਆ ਗਿਆ ਹੈ ਉਥੇ ਸਾਡੇ ਕਰਤੱਵਾਂ ਬਾਰੇ ਵੀ ਸੰਵਿਧਾਨ ਵਿੱਚ ਜਿਕਰ ਕੀਤਾ ਗਿਆ ਹੈ ਉਨ੍ਹਾਂ ਨੇ ਬੱਚਿਆਂ ਨੂੰ ਪ੍ਰੇਰਨਾ ਦਿੱਤੀ ਕਿ ਉਹ ਆਪਣੇ ਅਧਿਕਾਰਾਂ ਦੇ ਨਾਲ ਨਾਲ ਆਪਣੇ ਫ਼ਰਜਾਂ ਦੀ ਵੀ ਪਾਲਣਾ ਕਰਨ ਅਤੇ ਉਸਾਰੂ ਸਮਾਜ ਦੀ ਸਿਰਜਣਾ ਵਿੱਚ ਵੱਡਮੁੱਲਾ ਯੋਗਦਾਨ ਪਾਉਣ। ਇਸ ਤੋਂ ਇਲਾਵਾ ਸੰਵਿਧਾਨ ਦਿਵਸ ਤੇ ਕਰਵਾਏ ਭਾਸਣ ਮੁਕਾਬਲਿਆਂ ਵਿੱਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

Check Also

ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …

Leave a Reply