
ਪਠਾਨਕੋਟ, 26 ਨਵੰਬਰ (ਪ.ਪ)- ਮਾਨਯੋਗ ਜਿਲ੍ਹਾ ਤੇ ਸੈਸਨ ਜੱਜ ਸ੍ਰੀ. ਬੀ.ਐਸ. ਸੰਧੂ ਦੀ ਯੋਗ ਅਗਵਾਈ ਹੇਠ ਸੰਵਿਧਾਨ ਦਿਵਸ ਮੋਕੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਅਤੇ ਕਾਨੂੰਨ ਸਬੰਧੀ ਜਾਣਕਾਰੀ ਦੇਣ ਲਈ ਇਕ ਵਿਸ਼ੇਸ ਸੈਮੀਨਾਰ ਸਰਕਾਰੀ ਹਾਈ ਸਕੂਲ ਬਨੀ ਲੋਧੀ ਵਿਖੇ ਕਰਵਾਇਆ ਗਿਆ। ਜਿਸ ਦੀ ਪ੍ਰਧਾਨਗੀ ਸ੍ਰੀ ਅਸ਼ੀਸ ਅਬਰੋਲ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਨੇ ਕੀਤੀ। ਸ੍ਰੀ ਅਬਰੋਲ ਨੇ ਇਸ ਮੋਕੇ ਬੋਲਦਿਆਂ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਵੱਖ ਵੱਖ ਕਾਨੂੰਨਾਂ ਬਾਰੇ ਵੀ ਵਿਦਿਆਰਥੀਆਂ ਨੂੰ ਦੱਸਿਆ। ਉਨ੍ਹਾਂ ਨੇ ਮੁਫਤ ਕਾਨੂੰਨੀ ਸੇਵਾਵਾਂ ਤੇ ਰੋਸ਼ਨੀ ਪਾਉਦੇ ਹੋਏ ਦੱਸਿਆ ਕਿ ਸੰਵਿਧਾਨ ਵਿੱਚ ਬੱਚਿਆਂ ਅਤੇ ਮਹਿਲਾਵਾਂ ਦੇ ਅਧਿਕਾਰਾਂ ਨੂੰ ਸੁਰੱਖਿਅਤ ਰੱਖਣ ਲਈ ਵਿਸ਼ੇਸ ਰੂਪ ਵਿੱਚ ਕਾਨੂੰਨ ਬਣਾਏ ਗਏ ਹਨ। ਉਨ੍ਹਾਂ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਕਿਹਾ ਕਿ ਕਾਨੂੰਨੀ ਸੇਵਾਵਾਂ ਸਬੰਧੀ ਲੋਕਾਂ ਨੂੰ ਜਾਗਰੁਕ ਕਰਨ ਤਾਂ ਜੋ ਲੋਕ ਇਨ੍ਹਾਂ ਕਾਨੂੰਨੀ ਸੇਵਾਵਾਂ ਦਾ ਲਾਭ ਉਠਾ ਸਕਣ। ਇਸ ਮੋਕੇ ਸਕੂਲ ਦੇ ਅਧਿਆਪਕਾਂ ਨੇ ਵੀ ਭਾਰਤੀ ਸੰਵਿਧਾਨ ਆਪਣੇ ਵਿਚਾਰ ਪੇਸ ਕੀਤੇ।
Punjab Post Daily Online Newspaper & Print Media