Saturday, July 25, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਵਿਖੇ ‘ਸੰਵਿਧਾਨ ਦਿਵਸ’ ਮਨਾਇਆ

PPN2611201526 PPN2611201527

ਅੰਮ੍ਰਿਤਸਰ, 26 ਨਵੰਬਰ (ਜਗਦੀਪ ਸਿੰਘ ਸੱਗੂ) ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ‘ਰਾਸ਼ਟਰੀ ਸੰਵਿਧਾਨ ਦਿਵਸ’ ਮਨਾਇਆ ਗਿਆ।ਸਕੂਲ ਦੇ ਪਿ੍ਰੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਅਤੇ ਇਸ ਵਿੱਚ ਦਿੱਤੇ ਗਏ ਸੰਦੇਸ਼ਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਉਹਨਾਂ ਵੱਲੋਂ ਸਵਿਧਾਨ ਵਿੱਚ ਲਿਖੇ ਗਏ ਵਚਨ ਦੀ ਦੁਹਰਾਈ ਕਰਵਾ ਕੇ ਵਿਦਿਆਰਥੀਆਂ ਨੂੰ ਇਕ ਜ਼ਿੰਮੇਵਾਰ ਨਾਗਰਿਕ ਵਜ਼ੋਂ ਆਪਣੇ ਫਰਜ਼ ਨਿਭਾਉਣ ਲਈ ਪ੍ਰੇਰਿਤ ਕੀਤਾ।ਸਕੂਲ ਦੇ ਸੀਨੀਅਰ ਸੈਕਸ਼ਨ ਵੱਲੋਂ ਇਕ ਪੋਸਟਰ ਬਣਾਉਣ ਦੀ ਪ੍ਰਤਿਯੋਗਤਾ ਦਾ ਵੀ ਆਯੋਜਨ ਕੀਤਾ ਗਿਆ ਜਿਸ ਵਿੱਚ ਸੱਤਵੀਂ ਤੋਂ ਦੱਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਰਤੀ ਸਵਿੰਧਾਨ ਵਿੱਚ ਦਰਸਾਏ ਗਏ ਸੰਦੇਸ਼ਾਂ ਨੂੰ ਚਿਤਰਿਤ ਕੀਤਾ।ਪ੍ਰਤੀਯੋਗਤਾ ਦੇ ਜੇਤੂ ਵਿਦਿਆਰਥੀਆਂ ਨੂੰ ਸਕੂਲ ਦੇ ਪਿ੍ਰੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਅਤੇ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ ਨੇ ਸਨਮਾਨਿਤ ਕੀਤਾ ।

Check Also

ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …

Leave a Reply