ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਦਯਾ ਸਿੰਘ ਸੁਰਸਿੰਘ ਵਾਲਿਆਂ ਦੀ ਸਰੀਰਕ ਤੰਦਰੁਸਤੀ ਵਾਸਤੇ ਅਕਾਲ ਪੁਰਖ ਤੋਂ ਕਾਮਨਾ ਕਰਦਿਆਂ ਕਿਹਾ ਹੈ ਕਿ ਸਿੱਖੀ ਨੂੰ ਸਮਰਪਿਤ ਬਾਬਾ ਦਯਾ ਸਿੰਘ ਬਹੁਤ ਹੀ ਨੇਕ ਦਿਲ ਤੇ ਸੰਗਤਾਂ ਦੀ ਸੇਵਾ ਲਈ ਹਮੇਸ਼ਾ ਤੱਤਪਰ ਰਹਿਣ ਵਾਲੇ ਇਨਸਾਨ ਹਨ, ਜੋ ਪਿਛਲੇ ਕਾਫੀ ਸਮੇਂ ਤੋਂ ਬਿਮਾਰੀ ਨਾਲ ਜੂਝ ਰਹੇ ਹਨ।ਜਥੇਦਾਰ ਅਵਤਾਰ ਸਿੰਘ ਨੇ ਸਤਿਗੁਰੂ ਦੇ ਚਰਨਾਂ ‘ਚ ਅਰਦਾਸ ਕੀਤੀ ਕਿ ਉਨ੍ਹਾਂ ਨੂੰ ਜਲਦ ਹੀ ਸਿਹਤਯਾਬ ਕਰਨ ਅਤੇ ਉਹ ਸਿਹਤਯਾਬ ਹੋ ਕੇ ਫਿਰ ਤੋਂ ਸਿੱਖੀ ਦੇ ਪ੍ਰਚਾਰ-ਪ੍ਰਸਾਰ ਵਿੱਚ ਜੁੱਟਣ।
Check Also
ਨਗਰ ਨਿਗਮ ਵੱਲੋਂ ਸ਼ਹਿਰ ਦੀਆਂ ਮੁੱਖ ਸੜਕਾਂ ਤੋਂ ਮਲਬਾ ਚੁੱਕਣ ਦੀ ਜਲਦ ਚਲਾਈ ਜਾਵੇਗੀ ਮੁਹਿੰਮ
ਅੰਮ੍ਰਿਤਸਰ, 25 ਫਰਵਰੀ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ‘ਤੇ ਵਧੀਕ …