ਅੰਮ੍ਰਿਤਸਰ, 27 ਨਵੰਬਰ (ਗੁਰਚਰਨ ਸਿੰਘ)- ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਸੀ.ਬੀ.ਐਸ.ਈ. ਨੈਸ਼ਨਲ ਐਰੋਬਿਕਸ ਚੈਂਪੀਅਨਸ਼ਿਪ ਜੋ ਦਿੱਲੀ ਪਬਲਿਕ ਸਕੂਲ, ਉਦੈਪੁਰ ਵਿੱਚ ਆਯੋਜਿਤ ਕਰਵਾਈ ਗਈ ਵਿੱਚ ਸੈਕਿੰਡ ਰਨਰਸ਼ਅਪ ਰਿਹਾ। ਸਕੂਲ ਦੇ ਵਿਦਿਆਰਥੀਆਂ ਨੇ ਵੱਖਸ਼ਵੱਖ ਤਿੰਨ ਵਰਗਾਂ ਵਿੱਚ ਹਿੱਸਾ ਲਿਆ ਅਤੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਅੰਡਰਸ਼19 ਮਿਕਸਡ ਗਰੁੱਪ ਵਿੱਚ ਸ਼ਿਵਮ ਖੰਨਾ (ਬਾਰ੍ਹਵੀਂ), ਕੇਸ਼ਿਕਾ ਜੈਰਥ (ਨੌਵੀਂ), ਕਰਿਤੀਕਾ (ਨੌਵੀਂ) ਤੇ ਰੀਆ ਖੰਨਾ (ਦੱਸਵੀਂ) ਜਮਾਤ ਨੇ ਕਾਂਸੀ ਦੇ ਤਮਗੇ ਜਿੱਤੇ। ਅੰਡਰਸ਼14 ਮਿਕਸਡ ਗਰੁੱਪ ਵਿੱਚ ਸਨਿਗਧਾ (ਅੱਠਵੀਂ), ਮਾਨਿਆ (ਸੱਤਵੀਂ), ਗੌਰਾਂਗ (ਅੱਠਵੀਂ), ਅਰਸ਼ਦੀਪ (ਅੱਠਵੀਂ), ਸੌਮਿਆ (ਸੱਤਵੀਂ), ਰਿਜ਼ੁਲ (ਸੱਤਵੀਂ) ਨੇ ਕਾਂਸੀ ਦੇ ਤਮਗੇ ਜਿੱਤੇ। ਅੰਡਰਸ਼-19 ਵਿਅਕਤੀਗਤ ਮੁਕਾਬਲੇ ਵਿੱਚ ਲੜਕੀਆਂ ਵਿਚੋਂ ਅਯੂਸ਼ੀ ਚੌਧਰੀ (ਦੱਸਵੀਂ) ਨੇ ਕਾਂਸੀ ਦਾ ਤਮਗਾ ਅਤੇ ਸਕਸ਼ਮ (ਅੱਠਵੀਂ) ਨੇ ਸਰਟੀਫਿਕੇਟ ਪ੍ਰਾਪਤ ਕੀਤਾ । ਸਕੂਲ ਦੇ ਵਿਦਿਆਰਥੀਆਂ ਦੇ ਪ੍ਰਦਰਸ਼ਨ ਨੂੰ ਜੱਜਾਂ ਵੱਲੋਂ ਸਲਾਹਿਆ ਗਿਆ। ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਜੀ ਪ੍ਰਿੰਸੀਪਲ ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਜੀ ਪ੍ਰਿੰਸੀਪਲ ਡੀ.ਏ.ਵੀ. ਕਾਲਜ ਨੇ ਜੇਤੂ ਟੀਮ ਨੂੰ ਵਧਾਈ ਦਿੱਤੀ ਤੇ ਚੰਗੇਰੇ ਭਵਿੱਖ ਲਈ ਅਸ਼ੀਰਵਾਦ ਦਿੱਤਾ। ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਜੀ ਨੇ ਕਿਹਾ ਕਿ ਐਰੋਬਿਕਸ ਇਕ ਬਹੁਤ ਵਧੀਆ ਸਰੀਰਿਕ ਅਭਿਆਸ ਹੈ ਤੇ ਵਿਦਿਆਰਥੀਆਂ ਨੂੰ ਵੱਧਸ਼ਚੜ੍ਹ ਕੇ ਇਸ ਵਿੱਚ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਦੇ ਵਧੀਆ ਪ੍ਰਦਰਸ਼ਨ ਲਈ ਖ਼ੁਸ਼ੀ ਦਾ ਇਜ਼ਹਾਰ ਕਰਦੇ ਹੋਏ ਉਨ੍ਹਾਂ ਨੂੰ ਆਸ਼ੀਰਵਾਦ ਦਿੱਤਾ ਅਤੇ ਭਵਿੱਖ ਵਿੱਚ ਵਧੀਆ ਕਾਰਗੁਜ਼ਾਰੀ ਲਈ ਹੌਂਸਲਾ ਅਫ਼ਜ਼ਾਈ ਕੀਤੀ।
Check Also
ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ
ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …
Punjab Post Daily Online Newspaper & Print Media