ਅੰਮ੍ਰਿਤਸਰ, 27 ਨਵੰਬਰ (ਜਗਦੀਪ ਸਿੰਘ ਸੱਗੂ)- ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਅੱਜ ਆਈ. ਟੀ. ਆਈ ਆਰਟ ਐਂਡ ਕਰਾਫਟ ਹਾਲ ਗੇਟ ਦੀ ਇਮਾਰਤ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ ਕੀਤੀ ਅਤੇ ਨਵੇਂ ਬਲਾਕ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਕੰਮ ‘ਤੇ ਇਕ ਕਰੋੜ ਰੁਪਏ ਖ਼ਰਚੇ ਜਾ ਰਹੇ ਹਨ ਅਤੇ ਇਹ ਕੰਮ 6-7 ਮਹੀਨਿਆਂ ਵਿਚ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਨਵੀਨੀਕਰਨ ਦੌਰਾਨ ਇਸ ਗੱਲ ਦਾ ਖਾਸ ਧਿਆਨ ਰੱਖਿਆ ਜਾਵੇਗਾ ਕਿ ਇਸ ਵਿਰਾਸਤੀ ਇਮਾਰਤ ਦੀ ਦਿੱਖ ਵਿਚ ਕੋਈ ਤਬਦੀਲੀ ਨਾ ਆਵੇ। ਉਨ੍ਹਾਂ ਕਿਹਾ ਕਿ ਹਾਲ ਗੇਟ ਵਿਖੇ ਸਥਿਤ ਇਸ ਇਮਾਰਤ ਨੂੰ ਮਜ਼ਬੂਤੀ ਪ੍ਰਦਾਨ ਕੀਤੀ ਜਾਵੇਗੀ ਤਾਂ ਜੋ ਇਥੇ ਬੱਚੇ ਵਧੀਆ ਢੰਗ ਨਾਲ ਸਿੱਖਿਆ ਪ੍ਰਾਪਤ ਕਰ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਕਿੱਤਾਮੁਖੀ ਸਿੱਖਿਆ ਪ੍ਰਦਾਨ ਕਰਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ।
ਇਸ ਮੌਕੇ ਸੰਸਥਾ ਦੇ ਚੇਅਰਮੈਨ ਸ੍ਰੀ ਮੁਨੀਸ਼ ਅਗਰਵਾਲ ਨੇ ਸ੍ਰੀ ਜੋਸ਼ੀ ਦਾ ਸਨਮਾਨ ਕੀਤਾ ਅਤੇ ਪ੍ਰਿੰਸੀਪਲ ਰਜਨੀ ਬਾਲਾ ਨੇ ਉਨ੍ਹਾਂ ਨੂੰ ਜੀਅ ਆਇਆਂ ਆਖਿਆ। ਸ੍ਰੀ ਜੋਸ਼ੀ ਨੇ ਨਵੀਨੀਕਰਨ ਦਾ ਕੰਮ ਕਰਵਾ ਰਹੇ ਸ੍ਰੀ ਸਹਿਦੇਵ ਦਾ ਇਸ ਮੌਕੇ ਸਨਮਾਨ ਵੀ ਕੀਤਾ। ਇਸ ਮੌਕੇ ਸ੍ਰੀ ਰਾਮਪਾਲ ਸ਼ਰਮਾ, ਸ੍ਰੀ ਜਤਿੰਦਰ ਸਿੰਘ ਤੋਂ ਇਲਾਵਾ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ
ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …
Punjab Post Daily Online Newspaper & Print Media