ਅੰਮ੍ਰਿਤਸਰ, 27 ਨਵੰਬਰ (ਜਗਦੀਪ ਸਿੰਘ ਸੱਗੂ) – ਹਲਕਾ ਦੱਖਣੀ ਵਿੱਚ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਜਾਇਜ਼ਾ ਲੈਣ ਲਈ ਸੀਨੀਅਰ ਅਕਾਲੀ ਆਗੂ ਸ. ਨਵਦੀਪ ਸਿੰਘ ਗੋਲਡੀ ਵਲੋਂ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਵਾਰਡ ਨੰ. 33 ਦੇ ਇਲਾਕੇ ਨਿਊ ਗੁਰਨਾਮ ਨਗਰ ਦਾ ਦੌਰਾ ਕੀਤਾ।ਇਸ ਮੌਕੇ ਮਨਜੀਤ ਸਿੰਘ ਕਾਲੇਕੇ ਦੀ ਅਗਵਾਈ ਵਿੱਚ ਇਲਾਕਾ ਵਾਸੀਆਂ ਨਿਰਮਲ ਸਿੰਘ ਨਾਮਧਾਰੀ, ਹਰਪ੍ਰੀਤ ਸਿੰਘ ਗਿੱਲ, ਰਛਪਾਲ ਸਿੰਘ, ਕੁਲਦੀਪ ਸਿੰਘ, ਹਰਭਜਨ ਸਿੰਘ, ਹਰਮਨਜੀਤ ਸਿੰਘ, ਗੁਰਬਖਸ਼ ਸਿੰਘ, ਹਰਵਿੰਦਰ ਸਿੰਘ, ਜਸਵੰਤ ਸਿੰਘ, ਮਹਿੰਦਰ ਸਿੰਘ, ਕੁਲਵੰਤ ਸਿੰਘ ਆਦਿ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਸ੍ਰੀ ਗੋਲਡੀ ਨੂੰ ਜਾਣੂ ਕਰਵਾਇਆ। ਜਿੰਨਾਂ ਨੇ ਵਾਰਡ ਵਿੱਚ ਕਰਵਾਏ ਜਾ ਰਹੇ ਕੰਮਾਂ ਬਾਰੇ ਸਬੰਧਿਤ ਅਧਿਕਾਰੀਆਂ ਨੂੰ ਜਰੂਰੀ ਦਿਸ਼ਾ-ਨਿਰਦੇਸ਼ ਦਿੰਦਿਆਂ ਯਕੀਨ ਦੁਆਇਆ ਕਿ ਉਹਨਾਂ ਦੀ ਹਰੇਕ ਮੁਸ਼ਕਲ ਦਾ ਹੱਲ ਪਹਿਲ ਦੇ ਅਧਾਰ ‘ਤੇ ਕੀਤਾ ਜਾਏਗਾ ਅਤੇ ਕਿਸੇ ਵੀ ਤਰਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।ਇਸ ਮੌਕੇ ਇਲਾਕਾ ਵਾਸੀਆਂ ਵਲੋਂ ਸ੍ਰੀ ਗੋਲਡੀ ਨੂੰ ਸਨਮਾਨਿਤ ਕੀਤਾ ਗਿਆ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media