Tuesday, April 28, 2026

ਕੰਨਿਆ ਸਕੂਲ ਪੱਟੀ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ

PPN2711201519ਪੱਟੀ, 27 ਨਵੰਬਰ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ) – ਡਾਇਰੈਕਟਰ ਜਨਰਲ ਸਕੂਲ ਸਿੱਖਿਆ ਦੇ ਆਦੇਸ਼ਾਂ ਤਹਿਤ ਸਰਕਾਰੀ ਕੰਨਿਆਂ ਸਕੂਲ ਪੱਟੀ ਵਿਖੇ ਪਹਿਲਾ ਸੰਵਿਧਾਨ ਦਿਵਸ ਮਨਾਇਆ ਗਿਆ। ਸਵੇਰ ਦੀ ਪ੍ਰਥਾਨਾ ਸਭਾ ਵਿੱਚ ਸਮਾਜਿਕ ਸਿੱਖਿਆ ਵਿਸ਼ਾ ਅਧਿਆਪਕਾ ਵੀਨਾ ਕੁਮਾਰੀ ਅਤੇ ਜਸਵੰਤ ਰਾਣੀ ਨੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸੰਵਿਧਾਨ ਬਣਾਉਣ ਵਿੱਚ 2 ਸਾਲ 11 ਮਹੀਨੇ ਅਤੇ 18 ਦਿਨ ਦਾ ਸਮਾਂ ਲੱਗਾ। ਡਾ: ਬੀ.ਆਰ. ਅੰਬੇਡਕਰ ਦੀ ਅਗਵਾਈ ਹੇਠ 7 ਮਂੈਬਰੀ ਕਮੇਟੀ ਦੁਆਰਾ ਬਣਾਇਆ ਗਿਆ ਇਹ ਸੰਵਿਧਾਨ 26 ਨਵੰਬਰ 1949 ਨੂੰ ਬਣ ਕੇ ਤਿਆਰ ਹੋ ਗਿਆ ਜੋ ਕਿ 26 ਜਨਵਰੀ 1950 ਨੂੰ ਲਾਗੂ ਕੀਤਾ ਗਿਆ। ਇਸ ਮੌਕੇ ਸਕੂਲ ਵਿੱਚ ਕੁਇੱਜ ਪ੍ਰੋਗਰਾਮ, ਭਾਸ਼ਨ ਮੁਕਾਬਲੇ ਅਤੇ ਲੇਖ ਮੁਕਾਬਲੇ ਕਰਵਾਏ ਗਏ। ਭਾਸ਼ਣ ਮੁਕਾਬਲੇ ਵਿੱਚ ਕੁਲਵਿੰਦਰ ਕੌਰ ਨੇ ਪਹਿਲਾ, ਗੁਰਪ੍ਰੀਤ ਕੌਰ ਨੇ ਦੂਸਰਾ ਅਤੇ ਮਨਪ੍ਰੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਲੇਖ ਮੁਕਾਬਲੇ ਵਿੱਚ ਮਨਪ੍ਰੀਤ ਕੌਰ ਨੇ ਪਹਿਲਾ, ਕੰਵਲਜੀਤ ਕੌਰ ਨੇ ਦੂਸਰਾ ਅਤੇ ਹਰਪ੍ਰੀਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ। ਕੁਇੱਜ ਪ੍ਰੋਗਾਰਮ ਵਿੱਚ ਜਸਪ੍ਰੀਤ ਕੌਰ ਨੇ ਪਹਿਲਾ, ਗੁਰਪ੍ਰੀਤ ਕੌਰ ਨੇ ਦੂਸਰਾ ਅਤੇ ਆਂਚਲ ਨੇ ਤੀਸਰਾ ਸਥਾਨ ਹਾਸਲ ਕੀਤਾ। ਪ੍ਰੋਗਾਰਮ ਦੇ ਅਖੀਰ ਵਿੱਚ ਪ੍ਰਿੰਸੀਪਲ ਮੁਕੇਸ਼ ਚੰਦਰ ਜੋਸ਼ੀ ਨੇ ਸੰਵਿਧਾਨ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ਜੇਤੂ ਵਿਦਿਆਰਥੀਆ ਨੂੰ ਇਨਾਮ ਵੀ ਤਕਸੀਮ ਕੀਤੇ ਗਏ। ਇਸ ਮੌਕੇ ਸਮੂਹ ਸਟਾਫ ਹਾਜਰ ਸੀ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply