Sunday, October 6, 2024

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ‘ਵਿਸ਼ਵ ਪੜ੍ਹਾਈ ਦਿਵਸ’ ਮਨਾਇਆ

PPN2711201523ਅੰਮ੍ਰਿਤਸਰ, 27 ਨਵੰਬਰ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੀ ਮੁੱਖ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ ਰੋਡ ਦੇ ਸੀਨੀਅਰ ਵਰਗ ਵੱਲੋਂ ਪ੍ਰਮੁੱਖ ਲੇਖਕਾਂ ਅਤੇ ਸਾਹਿਤਕਾਰਾਂ ਨੂੰ ਸਮਰਪਿਤ ‘ਵਿਸ਼ਵ ਪੜ੍ਹਨ ਦਿਵਸ’ ਸਕੂਲ ਦੀ ਲਾਇਬ੍ਰੇਰੀ ਵਿੱਚ ਮਨਾਇਆ ਗਿਆ।ਇਸ ਮੌਕੇ ਲਾਇਬ੍ਰੇਰੀ ਵਿੱਚ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਤ ਕਿਤਾਬਾਂ ਦੀ ਪ੍ਰਦਰਸ਼ਨੀ ਲਾਈ ਗਈ ਜਿਸਨੂੰ ਸੱਤਵੀਂ ਤੋਂ ਦੱਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵੇਖਿਆ ਅਤੇ ਪੁਸਤਕਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਦਿਵਸ ਨੂੰ ਮਨਾਉਣ ਅਤੇ ਪ੍ਰਦਰਸ਼ਨੀ ਲਗਾਉਣ ਦਾ ਮੁੱਖ ਮੰਤਵ ਵਿਦਿਆਰਥੀਆਂ ਅੰਦਰ ਪੜ੍ਹਨ ਦੀ ਰੁੱਚੀ ਪੈਦਾ ਕਰਨਾ ਸੀ।ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ ਸz. ਹਰਮਿੰਦਰ ਸਿੰਘ, ਸz. ਨਵਪ੍ਰੀਤ ਸਿੰਘ ਸਾਹਣੀ, ਡਾਇਰੈਕਟਰ/ਪ੍ਰਿੰਸੀਪਲ ਡਾ: ਧਰਮਵੀਰ ਸਿੰਘ, ਸz. ਸੰਤੋਖ ਸਿੰਘ ਸੇਠੀ ਮੈਂਬਰ ਇੰਚਾਰਜ ਗੋਲਡਨ ਐਵੀਨਿਊ ਅਤੇ ਸੀਨੀਅਰ ਵਿੰਗ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ ਨੇ ਪ੍ਰਦਰਸ਼ਨੀ ਦਾ ਮੁਆਇਨਾਂ ਕੀਤਾ ਅਤੇ ਵਿਦਿਆਰਥੀਆਂ ਨੂੰ ਕਿਤਾਬਾਂ ਪੜ੍ਹਨ ਲਈ ਪ੍ਰੇਰਿਤ ਕੀਤਾ।ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਇਕ ਦੂਜੇ ਨੂੰ ਜਨਮ ਦਿਨ ਤੇ ਤੋਹਫੇ ਦੇ ਰੂਪ ਵਿੱਚ ਪੁਸਤਕ ਭੇਟ ਕਰਨ ਲਈ ਵੀ ਪ੍ਰੇਰਿਤ ਕੀਤਾ। ਸਕੂਲ ਦੇ ਲਾਇਬ੍ਰੇਰੀ ਸਟਾਫ ਨੇ ਵਿਦਿਆਰਥੀਆਂ ਨੂੰ ਕਿਤਾਬਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਲਾਇਬ੍ਰੇਰੀਅਨ ਸ਼੍ਰੀਮਤੀ ਰਣਜੋਤ ਕੌਰ, ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …

Leave a Reply