Sunday, October 6, 2024

ਥਾਈਲੈਂਡ ਦੀਆਂ ਸੰਗਤਾਂ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿੱਚ ਕੀਤੀ ਸੇਵਾ

PPN2711201524ਅੰਮ੍ਰਿਤਸਰ, 27 ਨਵੰਬਰ (ਗੁਰਪ੍ਰੀਤ ਸਿੰਘ)- ਥਾਈਲੈਂਡ ਵਿੱਚ ਬੈਂਕਾਕ ਦੇ ਗੁਰਦੁਆਰਾ ਸਾਹਿਬ ਦੀਆਂ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਲੰਗਰ ਵਿੱਚ ਸੇਵਾ ਕੀਤੀ।ਬੈਂਕਾਕ ਤੋਂ ਆਏ ਮਿਸ ਫਰਾ ਲਿਆਮ ਕੀਤੀਮੈਥੀ ਅਤੇ ਸ. ਪ੍ਰਿਤਪਾਲ ਸਿੰਘ ਸਚਦੇਵ ਨਾਲ ਥਾਈਲੈਂਡ ਦੀਆਂ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਤੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ। ਬੈਂਕਾਕ ਤੋਂ ਆਏ ਮਿਸ ਫਰਾ ਲਿਆਮ ਕੀਤੀਮੈਥੀ ਅਤੇ ਸ. ਪ੍ਰਿਤਪਾਲ ਸਿੰਘ ਸਚਦੇਵ ਨੇ ਸੰਗਤਾਂ ਦੇ ਸਹਿਯੋਗ ਨਾਲ ਲੰਗਰ ਸ੍ਰੀ ਗੁਰੂ ਰਾਮਦਾਸ ਵਾਸਤੇ 7 ਲੱਖ ਰੁਪਏ ਦੀ ਸੇਵਾ ਦਿੱਤੀ ਹੈ।ਇਨ੍ਹਾਂ ਦੀ ਗੁਰੂ-ਘਰ ਪ੍ਰਤੀ ਸੱਚੀ ਸ਼ਰਧਾ ਤੇ ਸਤਿਕਾਰ ਨੂੰ ਮੁੱਖ ਰੱਖਦਿਆਂ ਸ. ਜਤਿੰਦਰ ਸਿੰਘ ਐਡੀਸ਼ਨਲ ਮੈਨੇਜਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਮਿਸ ਫਰਾ ਲਿਆਮ ਕੀਤੀਮੈਥੀ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਦਰ ਤੇ ਰੋਜ਼ਾਨਾ ਦੇਸ਼-ਵਿਦੇਸ਼ਾਂ ਤੋਂ ਹਜ਼ਾਰਾਂ ਸ਼ਰਧਾਲੂ ਆਉਂਦੇ ਹਨ ਜੋ ਲੰਗਰ ਸ੍ਰੀ ਗੁਰੂ ਰਾਮਦਾਸ ਵਿਖੇ ਪੰਗਤ ਵਿੱਚ ਬੈਠ ਪ੍ਰਸ਼ਾਦਾ ਛਕਦੇ ਹਨ।ਉਨ੍ਹਾਂ ਕਿਹਾ ਕਿ ਇਹ ਸੇਵਾ ਭਾਗਾਂ ਵਾਲਿਆਂ ਨੂੰ ਹੀ ਨਸੀਬ ਹੁੰਦੀ ਹੈ ਉਹ ਗੁਰੂ ਰਾਮਦਾਸ ਪਾਤਸ਼ਾਹ ਦੇ ਸ਼ੁਕਰਗੁਜ਼ਾਰ ਹਨ ਜਿਨ੍ਹਾਂ ਨੇ ਕ੍ਰਿਪਾ ਕਰਕੇ ਸਾਡੇ ਜ਼ਰੀਏ ਸੰਗਤਾਂ ਪਾਸੋਂ ਸੇਵਾ ਕਰਵਾਈ ਹੈ।ਇਸ ਮੌਕੇ ਸ. ਹਰਪਿੰਦਰ ਸਿੰਘ ਇੰਚਾਰਜ ਲੰਗਰ, ਸ. ਮਹਿਰਵਾਨ ਸਿੰਘ ਸਚਦੇਵ, ਸ. ਰਾਜ ਰਤਨ ਸਿੰਘ ਸਚਦੇਵ, ਸ. ਪੂਰਨਜੋਤ ਸਿੰਘ ਸਚਦੇਵ, ਬੀਬੀ ਹਰਦਿਆਲ ਕੌਰ, ਬੀਬੀ ਬਿੰਦੀਆ ਕੌਰ ਤੇ ਬੀਬੀ ਪ੍ਰੇਮਿਕਾ ਕੌਰ ਆਦਿ ਮੌਜੂਦ ਸਨ।

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …

Leave a Reply