Thursday, July 18, 2024

ਕੈਪਟਨ ਅਮਰਿੰਦਰ ਅੰਮ੍ਰਿਤਸਰ ਤੋਂ ਸਿੱਧੀਆਂ ਉਡਾਣਾਂ ਦਾ ਮਸਲਾ ਲੋਕ ਸਭਾ ਵਿੱਚ ਵਿੱਚ ਉਠਾਉਣ -ਵਿਕਸ ਮੰਚ

ਅੰਮ੍ਰਿਤਸਰ, 28 ਨਵੰਬਰ (ਜਗਦੀਪ ਸਿੰਘ ਸੱਗੂ)- ਅੰਮ੍ਰਿਤਸਰ ਵਿਕਾਸ ਮੰਚ ਨੇ ਅੰਮ੍ਰਿਤਸਰ ਤੋਂ ਸਿੱਧੀਆਂ ਉਡਾਣਾਂ ਸ਼ੁਰੂ ਕਰਵਾਉਣ ਦਾ ਮਾਮਲਾ ਲੋਕ ਸਭਾ ਵਿੱਚ ਉਠਾਉਣ ਲਈ ਅੰਮ੍ਰਿਤਸਰ ਤੇ ਲੋਕ ਸਭਾ ਮੈਂਬਰ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ।ਇਸ ਸਬੰਧੀ ਪ੍ਰੈਸ ਨੂੰ ਜਾਰੀ ਬਿਆਨ ਵਿੱਚ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਕਿਹਾ ਕਿ ਅੰਮ੍ਰਿਤਸਰ ਤੋਂ ਬਰਮਿੰਘਮ ਤੇ ਟੋਰਾਂਟੋ ਬਰਾਸਤਾ ਲੰਡਨ ਸਿੱਧੀਆਂ ਉਡਾਣਾਂ ਸਨ, ਪਰ 2010 ਵਿੱਚ ਜਦ ਦਿੱਲੀ ਨਵਾਂ ਹਵਾਈ ਅੱਡਾ (ਟਰਮੀਨਲ ਤਿੰਨ) ਬਣਿਆ ਤਾਂ ਇਹ ਉਡਾਣਾਂ ਬਰਾਸਤਾ ਦਿੱਲੀ ਕਰ ਦਿੱਤੀਆਂ ਗਈਆਂ।ਇਸ ਸਮੇਂ ਅੰਮ੍ਰਿਤਸਰ ਤੋਂ ਬਰਾਸਤਾ ਦਿੱਲੀ ਬਰਮਿੰਘਮ ਤੇ ਲੰਡਨ ਉਡਾਣਾਂ ਜਾਂਦੀਆਂ ਹਨ ਜਦ ਕਿ ਅੰਮ੍ਰਿਤਸਰ ਤੋਂ ਟੋਰਾਂਟੋ ਬਰਾਸਤਾ ਦਿੱਲੀ ਉਡਾਣ ਬੰਦ ਕਰ ਦਿੱਤੀ ਗਈ ਹੈ।ਮੰਚ ਵੱਨੋਂ ਇੰਨ੍ਹਾਂ ਉਡਾਣਾਂ ਨੂੰ ਸ਼ੁਰੂ ਕਰਵਾਉਣ ਲਈ ਲਿਖਿਆ ਜਾਂਦਾ ਰਿਹਾ ਹੈ, ਪਰ ਭਾਰਤ ਸ ਰਕਾਰ ਦਾ ਕਹਿਣਾ ਹੈ ਕਿ ਦਿੱਲੀ ਹਬ ਹੈ।ਇਸ ਲਈ ਸਿੱਧੀਆਂ ਉਡਾਣਾਂ ਸ਼ੁਰੂ ਨਹੀਂ ਕੀਤੀਆਂ ਜਾ ਸਕਦੀਆਂ ਪਰ ਹੁਣ 15 ਦਸੰਬਰ ਤੋਂ ਅਹਿਮਦਾਬਾਦ ਤੋਂ ਲੰਡਨ ਲਈ ਏਅਰ ਇੰਡੀਆ ਦੀ ਸਿੱਧੀ ਉਡਾਣ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਦਾ ਐਲਾਨ ਪ੍ਰਧਾਨ ਮੰਤਰੀ ਮੋਦੀ ਨੇ ਹਾਲ ਹੀ ਵਿੱਚ ਲੰਡਨ ਫੇਰੀ ਸਮੇਂ ਕੀਤਾ ਸੀ।ਇਸ ਲਈ ਜੇ ਅਹਿਮਦਾਬਾਦ ਤੋਂ ਸਿੱਧੀ ਉਡਾਣ ਸ਼ੁਰੂ ਹੋ ਸਕਦੀ ਹੈ ਤਾਂ ਅੰਮ੍ਰਿਤਸਰ ਤੋਂ ਕਿਉਂ ਨਹੀਂ? ਸਪੱਸ਼ਟ ਹੈ ਕਿ ਭਾਰਤ ਸਰਕਾਰ ਪੰਜਾਬ ਨਾਲ ਮਤਰੱਈ ਮਾਂ ਵਾਲਾ ਸਲੂਕ ਕਰ ਰਹੀ ਹੈ।

Check Also

ਭਾਰਤੀ ਸਟੇਟ ਬੈਂਕ ਦੇ ਅਧਿਕਾਰੀਆਂ ਨੇ ਬੂਟੇ ਲਗਾਏ

ਸੰਗਰੂਰ, 17 ਜੁਲਾਈ (ਜਗਸੀਰ ਲੌਂਗੋਵਾਲ) – ਐਸ.ਬੀ.ਆਈ ਵਲੋਂ ਸੀ.ਐਸ.ਆਰ ਗਤੀਵਿਧੀ ਅਧੀਨ “ਇਕ ਪੇੜ ਮਾਂ ਦੇ …

Leave a Reply