
ਬਠਿੰਡਾ, 28 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਮੌਕੇ ਮੁਲਤਾਨੀਆਂ ਰੋਡ ਉਪਰ ਸਥਿਤ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਕੀਰਤਨੀ ਜਥੇ ਅਤੇ ਢਾਡੀ ਜਥਿਆਂ ਵੱਲੋਂ ਸਿੱਖ ਇਤਿਹਾਸ ਨਾਲ ਸਬੰਧਿਤ ਵਾਰਾਂ ਦਾ ਸੰਗਤਾਂ ਵੱਲੋਂ ਸਿਮਰਨ ਕੀਤਾ ਗਿਆ। ਇਸ ਦੌਰਾਨ ਸਾਹਿਬਜਾਦਾ ਬਾਬਾ ਫ਼ਤਿਹ ਸਿੰਘ ਜੀ ਗੁਰਮਤਿ ਵਿਦਿਆ ਤੇ ਸਿੱਖਲਾਈ ਕੇਂਦਰ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਦੋ ਗਰੀਬ ਲੜਕੀਆਂ ਦੇ ਵਿਆਹ ਲਈ ਘਰੇਲੂ ਸਮਾਨ ਜਿਸ ਵਿੱਚ ਬੈਂਡ, ਕੰਬਲ ਚਾਦਰਾਂ ਅਤੇ ਹੋਰ ਘਰੇਲੂ ਸਮਾਨ ਦਿੱਤਾ ਗਿਆ। ਇਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਕਿਤਾਬਾਂ ਦੀ ਪ੍ਰਦਰਸ਼ਨੀ ਲਗਾਈ ਗਈ ਅਤੇ ਸੰਗਤਾਂ ਵਿਚ ਮੁਫ਼ਤ ਧਾਰਮਿਕ ਸਾਹਿਤ ਵੀ ਵੰਡਿਆ ਗਿਆ। ਇਸ ਮੌਕੇ ਵਰਿੰਦਰਪਾਲ ਸਿੰਘ, ਸਰਵਜੋਤ ਸਿੰਘ, ਅਭੇਜੀਤ ਸਿੰਘ, ਨਿਰਮਲ ਸਿੰਘ ਆਦਿ ਨੇ ਅਹਿਮ ਯੋਗਦਾਨ ਪਾਇਆ।
Punjab Post Daily Online Newspaper & Print Media