ਅੰਮ੍ਰਿਤਸਰ, 28 ਨਵੰਬਰ (ਗੁਰਚਰਨ ਸਿੰਘ)- ਪੁਲਿਸ ਕਮਿਸ਼ਨਰ -ਕਮ-ਕਾਰਜਕਾਰੀ ਮੈਜਿਸਟ੍ਰੇਟ ਅੰਮ੍ਰਿਤਸਰ ਸ. ਜਤਿੰਦਰ ਸਿੰਘ ਔਲਖ ਨੇ ਜ਼ਾਬਤਾ ਖ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਕੋਈ ਵੀ ਵਿਅਕਤੀਫ਼ਪਰਿਵਾਰ ਆਪਣੇ ਘਰੇਲੂ ਕੰਮ ਲਈ ਨੌਕਰ ਰੱਖਣ ਤੋਂ ਪਹਿਲਾਂ ਉਸ ਦਾ ਰਿਹਾਇਸ਼ੀ ਪਤਾ ਅਤੇ ਹੋਰ ਵੇਰਵੇ ਪੁਲਿਸ ਪਾਸ ਲਾਗਲੇ ਥਾਣੇ ਵਿਚ ਦੇ ਕੇ ਅਗਾਊਂ ਤਸਦੀਕ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ।ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਧਿਆਨ ਵਿਚ ਆਇਆ ਹੈ ਕਿ ਕਮਿਸ਼ਨਰੇਟ ਅੰਮ੍ਰਿਤਸਰ ਵਿਚ ਕਾਫੀ ਲੋਕ ਆਪਣੇ ਘਰੇਲੂ ਕੰਮਕਾਜ ਲਈ ਨੌਕਰ ਰੱਖ ਲੈਂਦੇ ਹਨ, ਜੋ ਹੋਰ ਰਾਜਾਂ ਦੇ ਵਸਨੀਕ ਹੁੰਦੇ ਹਨ ਅਤੇ ਅਜਿਹੇ ਨੌਕਰ ਆਪਣੇ ਸਹੀ ਰਿਹਾਇਸ਼ੀ ਪਤੇ ਮਾਲਕਾਂ ਨੂੰ ਨਹੀਂ ਦੱਸਦੇ। ਕੁਝ ਕੇਸਾਂ ਵਿਚ ਅਜਿਹੇ ਨੌਕਰਾਂ ਨੇ ਸੰਗੀਨ ਜ਼ੁਰਮ ਕੀਤੇ ਹਨ ਅਤੇ ਦੌੜਨ ਵਿਚ ਕਾਮਯਾਬ ਹੋ ਗਏ ਹਨ। ਇਸ ਲਈ ਲੋਕਾਂ ਦੀ ਜਾਨ-ਮਾਲ ਦੀ ਰਾਖੀ ਅਤੇ ਜ਼ੁਰਮਾਂ ਦੀ ਰੋਕਥਾਮ ਲਈ ਤੇਜ਼ੀ ਨਾਲ ਉਪਰਾਲਾ ਕਰਨ ਦੀ ਲੋੜ ਹੈ ਕਿ ਕੋਈ ਵੀ ਵਿਅਕਤੀਫ਼ਪਰਿਵਾਰ ਆਪਣੇ ਘਰੇਲੂ ਕੰਮ ਲਈ ਨੌਕਰ ਰੱਖਣ ਤੋਂ ਪਹਿਲਾਂ ਉਸ ਦਾ ਰਿਹਾਇਸ਼ੀ ਪਤਾ ਅਤੇ ਹੋਰ ਵੇਰਵੇ ਪੁਲਿਸ ਪਾਸ ਲਾਗਲੇ ਥਾਣੇ ਵਿਚ ਦੇ ਕੇ ਅਗਾਊਂ ਤਸਦੀਕ ਕਰਵਾਏ। ਇਹ ਹੁਕਮ 25 ਜਨਵਰੀ 2016 ਤੱਕ ਲਾਗੂ ਰਹੇਗਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media