
ਅੰਮ੍ਰਿਤਸਰ, 28 ਨਵੰਬਰ (ਜਗਦੀਪ ਸਿੰਘ ਸੱਗੁ) ਵਿਧਾਨ ਸਭਾ ਹਲਕਾ ਉੱਤਰੀ ਦੇ ਅਧੀਨ ਆਉਂਦੀ ਨੌਸ਼ਹਿਰਾ ਪੰਚਾਇਤ ਦਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਦੌਰਾ ਕਰਕੇ ਪੰਚਾਇਤ ਵਿੱਚ ਬਨਣ ਵਾਲੇ ਵਿਸ਼ਵ ਪੱਧਰੀ ਖੇਡ ਸਟੇਡੀਅਮ ਅਤੇ ਸੀਵਰੇਜ ਪਾਊਣ ਦੇ ਕੰਮ ਦਾ ਨਿਰੀਖਣ ਕੀਤਾ। ਇਸ ਸਮੇਂ ਸ੍ਰੀ ਜੋਸ਼ੀ ਨੇ ਕਿਹਾ ਕਿ ੭੦ ਲੱਖ ਰੁਪਏ ਦੀ ਲਾਗਤ ਨਾਲ ਇੱਕ ਵਿਸ਼ਵ ਪੱਧਰੀ ਖੇਡ ਸਟੇਡੀਅਮ ਬਣਵਾਇਆ ਜਾ ਰਿਹਾ ਹੈ, ਉਸ ਨਾਲ ਇੱਥੇ ਦੇ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਰੁਚੀ ਵਧੇਗੀ ਅਤੇ ਉਹ ਨਸ਼ਿਆਂ ਤੋਂ ਇਲਾਵਾ ਹੋਰ ਸਮਾਜਿਕ ਕੁਰੀਤੀਆਂ ਤੋਂ ਵੀ ਬਚੇ ਰਹਿਣਗੇ ।ਸਾਬਕਾ ਸਰਪੰਚ ਅਮਰਜੀਤ ਸਿੰਘ ਨੇ ਕਿਹਾ ਕਿ ਸ੍ਰੀ ਜੋਸ਼ੀ ਵਲੋਂ ਜੋ ਵਿਸ਼ਵ ਪੱਧਰੀ ਖੇਡ ਸਟੇਡੀਅਮ ਅਤੇ ਸੀਰਵੇਜ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਜਾ ਰਿਹਾ ਹੈ, ਉਸ ਦੇ ਲਈ ਉਹ ਸਭ ਉਨਾਂ ਦੇ ਧੰਨਵਾਦੀ ਹਨ। ਇਸ ਸਮੇਂ ਸ੍ਰੀ ਜੋਸ਼ੀ ਨੇ ਪੰਚਾਇਤ ਸਥਿਤ ਗੁਰਦੁਆਰਾ ਸਾਹਿਬ ਹਾਜ਼ਰੀ ਵੀ ਭਰੀ, ਜਿਥੇ ਉਨਾਂ ਨੂੰ ਪੰਚਾਇਤ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਪੰਚ ਲਖਵਿੰਦਰ ਸਿੰਘ, ਜਗੀਰ ਸਿੰਘ, ਮੰਡਲ ਪ੍ਰਧਾਨ ਕਪਿਲ ਸ਼ਰਮਾ, ਰਕੇਸ਼ ਭਾਰਦਵਾਜ, ਵਿਨੇ ਬਬੂਤਾ, ਰਵੀ ਕੁਮਾਰ, ਨਿਰਮਲ ਸਿੰਘ, ਬਹਾਦੁਰ ਸਿੰਘ, ਹਰਦੇਵ ਸਿੰਘ, ਬਲਵਿੰਦਰ ਸਿੰਘ, ਸਵਰਨ ਸਿੰਘ, ਬਲਦੇਵ ਸਿੰਘ ਆਦਿ ਮੌਜੂਦ ਸਨ।
Punjab Post Daily Online Newspaper & Print Media