Monday, July 8, 2024

ਕੈਪਟਨ ਨੂੰ ਕਪਤਾਨੀ ਸੌਂਪਣ ਨਾਲ ਪੰਜਾਬ ‘ਚ ਕਾਂਗਰਸ ਦੀ ਸਰਕਾਰ ਬਣਨ ਦਾ ਰਾਹ ਪੱਧਰਾ – ਸਰਨਾ

PPN2911201511

ਨਵੀ ਦਿੱਲੀ, 29 ਨਵੰਬਰ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ੍ਰ. ਪਰਮਜੀਤ ਸਿੰਘ ਸਰਨਾ ਤੇ ਸਕੱਤਰ ਜਨਰਲ ਸ੍ਰ. ਹਰਵਿੰਦਰ ਸਿੰਘ ਸਰਨਾ ਨੇ ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਬਣਨ ‘ਤੇ ਉਹਨਾਂ ਨੂੰ ਵਧਾਈ ਦਿੰਦਿਆ ਕਿਹਾ ਕਿ ਕੈਪਟਨ ਨੂੰ ਪ੍ਰਧਾਨ ਬਣਾਉਣਾ ਜਿਥੇ ਸਮੇਂ ਦੀ ਲੋੜ ਸੀ, ਉਥੇ ਪੰਜਾਬ ਦੇ ਲੋਕ ਵੀ ਕੈਪਟਨ ਦੀ ਕਪਤਾਨੀ ਕਬੂਲਣ ਲਈ ਉਤਾਵਲੇ ਸਨ।
ਪਰਮਜੀਤ ਸਿੰਘ ਸਰਨਾ ਦੇ ਵਿਦੇਸ਼ ਗਏ ਹੋਣ ਕਾਰਨ ਸ੍ਰ. ਹਰਵਿੰਦਰ ਸਿੰਘ ਸਰਨਾ ਤੇ ਸ੍ਰ. ਮਨਜੀਤ ਸਿੰਘ ਸਰਨਾ ਕੈਪਟਨ ਨੂੰ ਦਿੱਲੀ ਵਿਖੇ ਵਧਾਈ ਦੇਣ ਪੁੱਜੇ, ਜਿਥੇ ਉਹਨਾਂ ਨੇ ਕੈਪਟਨ ਨੂੰ ਇੱਕ ਗੁਲਦਸਤਾ ਭੇਂਟ ਕੀਤਾ।ਹਰਵਿੰਦਰ ਸਿੰਘ ਸਰਨਾ ਨੇ ਇਸ ਮੌਕੇ ਕਿਹਾ ਕਿ ਪੰਜਾਬ ਕਾਂਗਰਸ ਵਿੱਚ ਨਵੀ ਰੂਹ ਫੂਕਣ ਲਈ ਕੈਪਟਨ ਪੂਰੀ ਤਰਾਂ ਸਮੱਰਥ ਹਨ ਤੇ ਪੰਜਾਬ ਦੇ ਲੋਕਾਂ ਨੇ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਦੇ ਧੁਨੰਤਰ ਨੇਤਾ ਤੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਰੁਣ ਜੇਤਲੀ ਨੂੰ ਇੱਕ ਲੱਖ ਤੋ ਵੱਧ ਵੋਟਾਂ ਨਾਲ ਹਰਾ ਕੇ ਸਾਬਤ ਕਰਨ ਦਿੱਤਾ ਸੀ ਕਿ ਕੈਪਟਨ ਪੰਜਾਬ ਦੇ ਲੋਕਾਂ ਦੇ ਹਰਮਨ ਪਿਆਰੇ ਹਨ। ਉਹਨਾਂ ਕਿਹਾ ਕਿ ਕੈਪਟਨ ਦੇ ਪ੍ਰਧਾਨ ਬਣਨ ਨਾਲ ਪੰਜਾਬ ਵਿੱਚ ਅਗਲੀ ਕਾਂਗਰਸ ਦੀ ਸਰਕਾਰ ਬਣਨ ਦਾ ਰਾਹ ਪੱਧਰਾ ਹੋ ਗਿਆ ਹੈ।

Check Also

ਗੁਰਜੀਤ ਔਜਲਾ ਨੇ ਤੀਜ਼ੀ ਵਾਰ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ

ਅੰਮ੍ਰਿਤਸਰ, 25 ਜੂਨ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਤੋਂ ਤੀਜੀ ਵਾਰ ਚੋਣ ਜਿੱਤ ਕੇ ਲੋਕ …

Leave a Reply