
ਅੰਮ੍ਰਿਤਸਰ, 29 ਨਵੰਬਰ (ਜਗਦੀਪ ਸਿੰਘ ਸੱਗੂ) – ਸਥਾਨਕ ਪਿੰਡ ਸੁਲਤਾਨਵਿੰਡ ਵਿਖੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦਾ ਪ੍ਰਧਾਨ ਬਣਨ ਤੇ ਕਾਂਗਰਸੀ ਆਗੂਆਂ, ਵਰਕਰਾਂ ਤੇ ਪਿੰਡ ਵਾਸੀਆਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ।ਇਹ ਖੁਸ਼ੀ ਨੂੰ ਸਾਂਝੀ ਕਰਦਿਆਂ ਹੋਇਆਂ ਅੱਜ ਸ੍ਰ. ਗੁਰਬਿੰਦਰ ਸਿੰਘ ਮਾਹਲ, ਬਜਰੰਗ ਬਹਾਦਰ ਸਿੰਘ ਬਿੱਲਾ, ਗੁਰਮੁੱਖ ਸਿੰਘ, ਬਲਰਾਜ ਸਿੰਘ ਬਿੱਲਾ, ਮਨਵਿੰਦਰ ਸਿੰਘ ਸੰਧਾਵਾਲੀਆ, ਅੰਮ੍ਰਿਤਪਾਲ ਸਿੰਘ ਆਦਿ ਵਲੋਂ ਲੱਡੂ ਵੰਡੇ ਗਏ।ਇਸ ਮੌਕੇ ਸ੍ਰ. ਗੁਰਬਿੰਦਰ ਸਿੰਘ ਮਾਹਲ ਤੇ ਬਜਰੰਗ ਬਹਾਦਰ ਸਿੰਘ ਬਿੱਲਾ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਉਣ ‘ਤੇ ਆਲ ਇੰਡੀਆ ਕਾਂਗਰਸ ਪ੍ਰਧਾਨ ਸ਼੍ਰੀਮਤੀ ਸੋਨੀਆ ਗਾਂਧੀ, ਉਪ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਅਤੇ ਸਮੁੱਚੀ ਕਾਂਗਰਸ ਹਾਈ ਕਮਾਂਡ ਦਾ ਧੰਨਵਾਦ ਕੀਤਾ।ਉਨ੍ਹਾਂ ਨੇ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾ ਵਿੱਚ ਉਨ੍ਹਾਂ ਨੂੰ ਲੱਕ ਤੋੜ ਹਾਰ ਦਾ ਸਾਹਮਣਾ ਕਰਨਾ ਪਵੇਗਾ ਤੇ ਕਾਂਗਰਸ ਦੀ ਸਰਕਾਰ ਬਣੇਗੀ।ਇਸ ਮੌਕੇ ਅੰਗਰੇਜ ਸਿੰਘ, ਯਸ਼ਪਾਲ ਸਿੰਘ, ਦਿਲਬਾਗ ਸਿੰਘ, ਗੁਰਪ੍ਰੀਤ ਸਿੰਘ ਕੰਬੋਅ, ਰਾਜ ਰਾਣੀ, ਗਗਨਦੀਪ ਸਿੰਘ, ਬੱਬਲੂ ਸ਼ੇਰਗਿੱਲ, ਪਦਮ ਸ਼ਰਮਾ ਆਦਿ ਵੀ ਮੌਜੂਦ ਸਨ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media