Monday, July 8, 2024

ਪੰਜਾਬ ਉਦਯੋਗਿਕ ਕ੍ਰਾਂਤੀ ਦਾ ਧੁਰਾ ਬਣੇਗਾ- ਮਦਨ ਮੋਹਨ ਮਿੱਤਲ

ਅਜੀਤ ਵਿਦਿਆਲਯ ਸਕੂਲ ਦੇ ਵਿਦਿਆਰਥੀਆਂ ਨੂੰ ਵੰਡੇ ਇਨਾਮ

PPN2911201516 PPN2911201515

ਅੰਮ੍ਰਿਤਸਰ, 29 ਨਵੰਬਰ (ਜਗਦੀਪ ਸਿੰਘ ਸੱਗੂ) – ਪੰਜਾਬ ਦੇ ਉਦਯੋਗ ਮੰਤਰੀ ਸ੍ਰੀ ਮਦਨ ਮੋਹਨ ਮਿੱਤਲ ਨੇ ਕਿਹਾ ਹੈ ਕਿ ਪੰਜਾਬ ਵਿਚ ਨਿਵੇਸ਼ਕਾਂ ਵਲੋਂ ਤੇਜੀ ਨਾਲ ਨਿਵੇਸ਼ ਕੀਤਾ ਜਾ ਰਿਹਾ ਹੈ ਅਤੇ ਆਉਂਦੇ ਸਮੇਂ ਵਿਚ ਪੰਜਾਬ ਉਦਯੋਗਿਕ ਕ੍ਰਾਂਤੀ ਦਾ ਧੁਰਾ ਬਣੇਗਾ। ਉਨ੍ਹਾਂ ਕਿਹਾ ਕਿ ਦੂਜੇ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ ਨੇ ਸੂਬੇ ਵਿਚ ਨਿਵੇਸ਼ ਨੂੰ ਵੱਡਾ ਹੁਲਾਰਾ ਦਿੱਤਾ ਹੈ ਅਤੇ ਇਸ ਦੌਰਾਨ ਕੀਤੇ ਗਏ 374 ਸਮਝ ਯਾਦ ਪੱਤਰਾਂ ਨੂੰ ਹਕੀਕਤ ਵਿਚ ਬਦਲਣ ਦਾ ਕੰਮ ਜਲਦ ਸ਼ੁਰੂ ਹੋ ਜਾਵੇਗਾ।
ਅੱਜ ਇੱਥੇ ਅਜੀਤ ਵਿਦਿਆਲਯ ਸਕੂਲ ਦੇ ਇਕ ਸਮਾਗਮ ਪਿੱਛੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਮਿੱਤਲ ਨੇ ਕਿਹਾ ਕਿ ਨੌਜਵਾਨਾਂ ਨੂੰ ਵਿਦੇਸ਼ਾਂ ਵਿਚ ਰੁਜ਼ਗਾਰ ਪ੍ਰਾਪਤੀ ਵਿਚ ਸਹਾਇਤਾ ਲਈ ਪੰਜਾਬ ਸਰਕਾ ਰ ਵਲੋਂ 1.5 ਲੱਖ ਨੌਜਵਾਨਾਂ ਨੂੰ ਪੇਸ਼ੇਵਰ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਨਰਮੰਦ ਕਾਮਿਆਂ ਦੀ ਦੁਬਈ, ਆਸਟ੍ਰੇਲੀਆ, ਅਮਰੀਕਾ ਆਦਿ ਦੇਸ਼ਾਂ ਵਿਚ ਭਾਰੀ ਮੰਗ ਹੈ, ਜਿਸਦਾ ਨੌਜਵਾਨ ਲਾਭ ਉਠਾ ਸਕਣਗੇ। ਸ੍ਰੀ ਮਿੱਤਲ ਜਿਨਾਂ ਕੋਲ ਤਕਨੀਕੀ ਵਿਭਾਗ ਦਾ ਵੀ ਚਾਰਜ ਹੈ ਨੇ ਕਿਹਾ ਕਿ ਉਬੇਰ ਵਲੋਂ ਇਕ ਲੱਖ ਡਰਾਈਵਰਾਂ ਨੂੰ ਸਿਖਲਾਈ ਦੇਣ ਸਬੰਧੀ ਵੀ ਸਮਝੌਤਾ ਕੀਤਾ ਗਿਆ ਹੈ, ਜਿਸ ਤਹਿਤ ਉਨ੍ਹਾਂ ਨੂੰ ਅੰਗਰੇਜੀ ਭਾਸ਼ਾ ਤੇ ਵਿਦੇਸ਼ਾਂ ਵਿਚ ਲਾਗੂ ਆਵਾਜਾਈ ਦੇ ਕਾਨੂੰਨਾਂ ਬਾਰੇ ਵੀ ਪੂਰੀ ਜਾਣਕਾਰੀ ਦਿੱਤੀ ਜਾਵੇਗੀ।
ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਨਿਯੁਕਤੀ ਬਾਰੇ ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਉਨਾਂ ਨੂੰ ਪੰਜਾਬ ਦੇ ਲੋਕ ਦੋ ਵਾਰ ਨਾਕਾਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਅੰਦਰੂਨੀ ਕਲੇਸ਼ ਕਾਰਨ ਉਹ 2017 ਵਿਚ ਵੀ ਹਾਰ ਦਾ ਮੂੰਹ ਵੇਖੇਗੀ।ਇਸ ਤੋਂ ਪਹਿਲਾਂ ਉਨ੍ਹਾਂ ਸਕੂਲ ਦੇ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਸੱਭਿਆਚਾਰਕ ਪ੍ਰੋਗਰਾਮ ਦੀ ਸਰਾਹਨਾ ਕੀਤੀ ਤੇ ਵਿਦਿਆਰਥੀਆਂ ਨੂੰ ਜੀਵਨ ਵਿਚ ਨਿਸ਼ਾਨੇ ਦੀ ਪ੍ਰਾਪਤੀ ਲਈ ਸਖਤ ਮਿਹਨਤ ਕਰਨ ਦਾ ਸੱਦਾ ਦਿੱਤਾ।ਇਸ ਮੌਕੇ ਸ੍ਰੀ ਮਿੱਤਲ ਦੇ ਨਾਲ ਮੇਅਰ ਬਖਸ਼ੀ ਰਾਮ ਅਰੋੜਾ, ਪ੍ਰਿੰਸੀਪਲ ਸੁਧੀਰ ਮਹਾਜਨ, ਕੌਸਲਰ ਰਮਾ ਮਹਾਜਨ ਵਲੋਂ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਕੀਤੀ ਗਈ। ਸ੍ਰੀ ਮਿੱਤਲ ਵਲੋਂ ਸਕੂਲ ਦੇ ਮੈਗਜ਼ੀਨ ‘ਪੁਸ਼ਪ’ ਦੀ ਘੁੰਡ ਚੁਕਾਈ ਵੀ ਕੀਤੀ ਗਈ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply